ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਸਰਪੰਚ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਮੁੱਖ ਮੰਤਰੀ ਨੇ ਇਸ ਸੰਵੇਦਨਸ਼ੀਲ ਮਾਮਲੇ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਗੱਲਬਾਤ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਲਈ ਹੈ। ਮੁੱਖ ਮੰਤਰੀ ਨੇ ਡੀਜੀਪੀ ਨੂੰ ਦੋਸ਼ੀਆਂ ਦੀ ਤੁਰੰਤ ਪਛਾਣ ਕਰ ਕੇ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਯਕੀਨੀ ਬਣਾਉਣ ਦੇ ਸਖ਼ਤ ਹੁਕਮ ਦਿੱਤੇ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਗੰਭੀਰ ਅਪਰਾਧ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਪਹਿਲ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੇ ਹੁਕਮ ਦਿੱਤੇ ਹਨ।