Sunday, October 04, 2026
BREAKING
• ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ • ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ • ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ • ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ • ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ • ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ • ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ • ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ • ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ

ਪੰਜਾਬ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

04 ਅਕਤੂਬਰ, 2026 07:11 PM
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ (28) ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਤਰਨ ਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਸਪਲਾਈ ਕਰਨ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖਤ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ  ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ  ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ ਅਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਏਕੇ-47 ਅਸਾਲਟ ਰਾਈਫਲ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ  ਐਸ.ਪੀ. (ਜਾਂਚ) ਰਮਨਦੀਪ ਸਿੰਘ, ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ  ਨਿਗਰਾਨੀ ਹੇਠ ਅੰਜਾਮ ਦਿੱਤੀ ਗਈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 425, ਮਿਤੀ 30-09-2026  ਨੂੰ ਅਸਲਾ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ