Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

23 ਅਪ੍ਰੈਲ, 2026 05:45 PM

ਚੰਡੀਗੜ੍ਹ/ਅੰਮ੍ਰਿਤਸਰ : ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆਂ/ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਚਲਾਏ ਗਏ ਟੀਚਾਗਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਸੁਖਵਿੰਦਰ ਸਿੰਘ ਉਰਫ ਸੁੱਖਾ, ਸੋਲਾ ਸਿੰਘ ਉਰਫ ਸੋਨੂੰ ਅਤੇ ਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਤੋਂ ਪਹਿਲਾਂ ਸਿਰਫ਼ .30 ਬੋਰ ਪਿਸਤੌਲ ਬਰਾਮਦ ਹੋਇਆ ਸੀ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ‘ਤੇ ਉਨ੍ਹਾਂ ਕੋਲੋਂ 915 ਗ੍ਰਾਮ ਆਈ.ਸੀ.ਈ. ਅਤੇ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾ ਰਹੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਜਿਹੇ ਸਥਾਨਾਂ ਤੋਂ ਹੀ ਇਹ ਖੇਪਾਂ ਪ੍ਰਾਪਤ ਕਰਕੇ ਫਿਰ ਵੱਖ-ਵੱਖ ਖੇਤਰਾਂ ਵਿੱਚ ਇਸਦੀ ਸਪਲਾਈ ਕਰਦੇ ਸਨ।

ਇਸ ਸਬੰਧੀ ਦੇ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 (6, 7(iii) ਅਤੇ 8) ਤਹਿਤ ਐਫਆਈਆਰ ਨੰ. 105 ਮਿਤੀ 15-04-2026 ਨੂੰ ਦਰਜ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ