Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

05 ਜੂਨ, 2026 08:08 PM

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕੀ (32), ਲੋਪੋਕੇ ਦੇ ਪਿੰਡ ਰਣੀਆ ਦੇ ਰਹਿਣ ਵਾਲੇ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਵਰਤਮਾਨ ਵਿੱਚ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ, ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ‘ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ।

ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ, ਜਿੱਥੇ ਉਹ ਨੌਕਰੀ ਕਰ ਰਿਹਾ ਸੀ, ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ ਅਤੇ ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ