Friday, May 29, 2026
BREAKING
ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ 'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਸ਼ਟਰੀ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

29 ਮਈ, 2026 05:56 PM

ਸਹਾਰਨਪੁਰ : ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਸਥਿਤ ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਵੀਰਵਾਰ ਰਾਤ ਨੂੰ ਕੁਦਰਤ ਦਾ ਕਹਿਰ ਦੇਖਣ ਨੂੰ ਮਿਲਿਆ। ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਤੋਂ ਬਾਅਦ ਆਏ ਤੇਜ਼ ਜਲ ਪ੍ਰਵਾਹ ਨੇ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ, ਜਿਸ ਕਾਰਨ ਦੋ ਔਰਤਾਂ ਦੀ ਡੁੱਬਣ ਨਾਲ ਮੌਤ ਹੋ ਗਈ।

ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਅਚਾਨਕ ਆਏ ਤੇਜ਼ ਬਹਾਅ ਵਿੱਚ ਇੱਕ ਦਰਜਨ ਤੋਂ ਵੱਧ ਤਿੰਨ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਨਾਲ-ਨਾਲ ਟਰੈਕਟਰ-ਟਰਾਲੀਆਂ ਵੀ ਰੁੜ੍ਹ ਗਈਆਂ। ਮੰਦਰ ਦੇ ਬਾਹਰ ਲੱਗੀਆਂ ਪ੍ਰਸਾਦ ਦੀਆਂ ਦੁਕਾਨਾਂ ਦਾ ਸਾਮਾਨ, ਫਰਨੀਚਰ ਅਤੇ ਹੋਰ ਸਮੱਗਰੀ ਵੀ ਪਾਣੀ ਦੇ ਤੇਜ਼ ਵਹਾਅ ਦੀ ਭੇਟ ਚੜ੍ਹ ਗਈ।

ਹਾਦਸੇ ਦੇ ਸਮੇਂ ਖੇਤਰ ਦੀ ਇੱਕ ਧਰਮਸ਼ਾਲਾ ਵਿੱਚ ਜਾਗਰਣ ਦਾ ਪ੍ਰਬੰਧ ਹੋਣ ਕਾਰਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਪਣੇ ਵਾਹਨਾਂ ਸਮੇਤ ਉੱਥੇ ਪਹੁੰਚੇ ਹੋਏ ਸਨ। ਮ੍ਰਿਤਕਾਂ ਦੀ ਪਛਾਣ ਸਾਵਿੱਤਰੀ ਦੇਵੀ (65), ਵਾਸੀ ਹਰਿਦੁਆਰ, ਅਤੇ ਇੱਕ ਹੋਰ ਅਣਪਛਾਤੀ ਔਰਤ ਵਜੋਂ ਹੋਈ ਹੈ। ਪ੍ਰਸ਼ਾਸਨ ਦੀਆਂ ਟੀਮਾਂ ਨੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।

ਸਹਾਰਨਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਕੁਮਾਰ ਚੌਹਾਨ ਅਤੇ ਸੀਨੀਅਰ ਪੁਲਸ ਕਪਤਾਨ ਅਭਿਨੰਦਨ ਸਿੰਘ ਨੇ ਮੌਕੇ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੌਸਮ ਵਿਭਾਗ ਦੀ ਚਿਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਜਨਤਕ ਐਲਾਨਾਂ ਰਾਹੀਂ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ

ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਖ਼ਿਲਾਫ਼ ਪੁਲਸ ਸ਼ਿਕਾਇਤ ਦਰਜ, ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਧੀਆਂ ਮੁਸ਼ਕਲਾਂ

ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਖ਼ਿਲਾਫ਼ ਪੁਲਸ ਸ਼ਿਕਾਇਤ ਦਰਜ, ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਧੀਆਂ ਮੁਸ਼ਕਲਾਂ