ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸ਼੍ਰੀ ਹਰੀਦਾਸ ਨਿਕੁੰਜ ਬਿਹਾਰੀ ਸੇਵਾ ਸੰਮਤੀ ਵੱਲੋਂ ਮਿਤੀ 9 ਮਾਰਚ ਤੋਂ 15 ਮਾਰਚ ਤੱਕ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼੍ਰੀਮਦ ਭਾਗਵਤ ਕਥਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਸ਼ਵ ਪ੍ਰਸਿੱਧ ਕਥਾਵਾਚਕ ਆਚਾਰਿਆ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਨੇ ਸ਼ਰਧਾਲੂਆਂ ਨੂੰ ਅੰਮ੍ਰਿਤਮਈ ਪ੍ਰਵਚਨਾਂ ਨਾਲ ਨਿਹਾਲ ਕੀਤਾ।
ਇਸ ਮੌਕੇ ਅਚਾਰੀਆ ਸ਼੍ਰੀ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਨਗਰ ਸੁਨਾਮ ਵਿਖੇ ਪਹੁੰਚਣ ਤੇ ਸ਼ਹੀਦ ਊਧਮ ਸਿੰਘ ਕੰਬੋਜ ਅੰਤਰਰਾਸ਼ਟਰੀ ਮਹਾਂ ਸਭਾ ਸੁਨਾਮ ਵੱਲੋਂ ਨਿੱਘੇ ਸਤਿਕਾਰ ਸਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਘੇ ਵਿਦਵਾਨ ਲੇਖਕ ਤੇ ਇਤਿਹਾਸਕਾਰ ਜੰਗੀਰ ਸਿੰਘ ਰਤਨ, ਤਰਸੇਮ ਸਿੰਘ ਮਹਿਰੋਕ, ਬਲਜੀਤ ਸਿੰਘ ਇੰਸਪੈਕਟਰ ਦਵਿੰਦਰ ਪਾਲ ਸਿੰਘ ਰਿੰਪੀ, ਸੰਸਥਾ ਦੇ ਚੇਅਰਮੈਨ ਅਮਿਤ ਕੌਸ਼ਲ, ਪ੍ਰਧਾਨ ਕਰੁਨ ਬਾਂਸਲ, ਸੈਕਟਰੀ ਰਾਜੇਸ਼ ਅਗਰਵਾਲ, ਮੁੱਖ ਯਜਮਾਨ ਰਾਜਨ ਸਿੰਗਲਾ, ਦੀਪਕ ਗੋਇਲ, ਨਵੀਨ ਗਰਗ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਵੀ ਹਾਜ਼ਰ ਸਨ।