Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ CM ਮਾਨ

13 ਜੁਲਾਈ, 2025 05:03 PM

ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।
 
ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ  ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।

ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ,  ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ'ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ।

ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।

ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ