Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ

28 ਫ਼ਰਵਰੀ, 2026 08:18 PM

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭੋਪਾਲ-ਗਵਾਲੀਅਰ ਮਾਰਗ 'ਤੇ ਇਨਸਾਨੀਅਤ ਦੀ ਇਕ ਵੱਡੀ ਮਿਸਾਲ ਪੇਸ਼ ਕੀਤੀ ਹੈ। ਮੰਤਰੀ ਚੌਹਾਨ ਨੇ ਇਕ ਸੜਕ ਹਾਦਸੇ 'ਚ ਜ਼ਖਮੀ ਹੋਏ ਨੌਜਵਾਨ ਨੂੰ ਤੁਰੰਤ ਆਪਣੀ ਗੱਡੀ ਰਾਹੀਂ ਹਸਪਤਾਲ ਪਹੁੰਚਾ ਕੇ ਉਸ ਦੀ ਜਾਨ ਬਚਾਉਣ 'ਚ ਮਦਦ ਕੀਤੀ। ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਉਹ ਭੋਪਾਲ ਤੋਂ ਗਵਾਲੀਅਰ ਇੱਕ ਪ੍ਰੋਗਰਾਮ 'ਚ ਜਾ ਰਹੇ ਸਨ। ਰਸਤੇ 'ਚ ਉਨ੍ਹਾਂ ਨੇ ਦੇਖਿਆ ਕਿ ਇਕ ਨੌਜਵਾਨ ਸੜਕ ਕਿਨਾਰੇ ਬੇਹੋਸ਼ ਪਿਆ ਸੀ ਅਤੇ ਆਲੇ-ਦੁਆਲੇ ਭੀੜ ਇਕੱਠੀ ਸੀ, ਪਰ ਕੋਈ ਵੀ ਉਸ ਦੀ ਮਦਦ ਲਈ ਅੱਗੇ ਨਹੀਂ ਆ ਰਿਹਾ ਸੀ। ਮੰਤਰੀ ਨੇ ਤੁਰੰਤ ਆਪਣੀ ਗੱਡੀ ਰੁਕਵਾਈ ਅਤੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਉਨ੍ਹਾਂ ਨੇ ਡਾਕਟਰਾਂ ਨਾਲ ਗੱਲਬਾਤ ਕਰਕੇ ਉਸ ਦੇ ਉਚਿਤ ਇਲਾਜ ਦੇ ਪ੍ਰਬੰਧ ਵੀ ਕੀਤੇ।

ਨਿਤਿਨ ਗਡਕਰੀ ਵੱਲੋਂ ਸ਼ਲਾਘਾ ਅਤੇ 'ਰਾਹਵੀਰ' ਪੁਰਸਕਾਰ ਦਾ ਐਲਾਨ
ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੋਸ਼ਲ ਮੀਡੀਆ ਰਾਹੀਂ ਸ਼ਿਵਰਾਜ ਸਿੰਘ ਚੌਹਾਨ ਦੀ ਇਸ ਸੰਵੇਦਨਸ਼ੀਲਤਾ ਦੀ ਸ਼ਲਾਘਾ ਕੀਤੀ ਹੈ। ਗਡਕਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਾਦਸੇ ਦੇ ਸਮੇਂ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਸੜਕ ਹਾਦਸਿਆਂ ਵਿੱਚ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ‘ਰਾਹਵੀਰ’ ਖਿਤਾਬ ਨਾਲ ਸਨਮਾਨਿਤ ਕਰੇਗੀ, ਜਿਸ 'ਚ ਸਨਮਾਨ ਪੱਤਰ ਅਤੇ ਇਨਾਮੀ ਰਾਸ਼ੀ ਸ਼ਾਮਲ ਹੋਵੇਗੀ।

'ਗੋਲਡਨ ਆਵਰ' ਦੀ ਮਹੱਤਤਾ
ਆਪਣੇ ਸੰਦੇਸ਼ 'ਚ ਚੌਹਾਨ ਨੇ ਕਿਹਾ ਕਿ ਭਾਰਤ 'ਚ ਹਰ ਸਾਲ ਲਗਭਗ 1.5 ਲੱਖ ਤੋਂ ਵੱਧ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ਦਿੰਦੇ ਹਨ। ਮਾਹਿਰਾਂ ਅਨੁਸਾਰ, ਜੇਕਰ ਕਿਸੇ ਜ਼ਖਮੀ ਨੂੰ ‘ਗੋਲਡਨ ਆਵਰ’ (ਹਾਦਸੇ ਤੋਂ ਤੁਰੰਤ ਬਾਅਦ ਦਾ ਪਹਿਲੇ ਘੰਟੇ) 'ਚ ਇਲਾਜ ਮਿਲ ਜਾਵੇ ਤਾਂ ਲਗਭਗ 50 ਫੀਸਦੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਮਾਸ਼ਬੀਨ ਬਣਨ ਦੀ ਬਜਾਏ ਮਦਦਗਾਰ ਬਣੋ, ਕਿਉਂਕਿ ਕਿਸੇ ਦੀ ਜਾਨ ਬਚਾਉਣਾ ਹੀ ਸਭ ਤੋਂ ਵੱਡਾ ਪੁੰਨ ਅਤੇ ਧਰਮ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ