Friday, July 10, 2026
BREAKING
ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ 55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਜਾਂਚ ਵਾਲੀਆਂ ਪਟੀਸ਼ਨਾਂ 'ਤੇ 13 ਜੁਲਾਈ ਨੂੰ ਸੁਣਵਾਈ ਕਰੇਗੀ ਅਦਾਲਤ ATS ਨੇ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੈੱਟਵਰਕ 'ਤੇ ਕੱਸਿਆ ਸ਼ਿਕੰਜਾ, ਸੂਬੇ ਭਰ 'ਚ 40 ਤੋਂ ਵੱਧ ਥਾਵਾਂ 'ਤੇ ਮਾਰੇ ਛਾਪੇ 1 ਅਗਸਤ ਤੋਂ ਦਿੱਲੀ ਦੀਆਂ ਔਰਤਾਂ ਇਸ ਸਮਾਰਟ ਕਾਰਡ ਤੋਂ ਬਿਨਾਂ ਨਹੀਂ ਕਰ ਸਕਣਗੀਆਂ ਮੁਫ਼ਤ ਬੱਸ ਸਫ਼ਰ

ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ

18 ਮਈ, 2026 06:12 PM

ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੀ। ਸ਼ੁਰੂਆਤੀ ਕਾਰੋਬਾਰ ਦੌਰਾਨ ਬਾਜ਼ਾਰ ਵਿੱਚ ਵੱਡੀ ਗਿਰਾਵਟ ਆਈ ਅਤੇ ਬੀ.ਐੱਸ.ਈ. (BSE) ਸੈਂਸੈਕਸ 1,000 ਅੰਕਾਂ ਤੋਂ ਜ਼ਿਆਦਾ ਡਿੱਗ ਗਿਆ, ਜਦਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 300 ਅੰਕਾਂ ਤੋਂ ਹੇਠਾਂ ਚਲਾ ਗਿਆ ਸੀ। ਹਾਲਾਂਕਿ, ਆਈ.ਟੀ. (IT) ਸੈਕਟਰ ਦੇ ਸ਼ੇਅਰਾਂ ਵਿੱਚ ਆਈ ਖਰੀਦਦਾਰੀ ਨੇ ਬਾਜ਼ਾਰ ਨੂੰ ਸੰਭਾਲ ਲਿਆ ਅਤੇ ਅੰਤ ਵਿੱਚ ਸੈਂਸੈਕਸ ਮਾਮੂਲੀ ਵਾਧੇ ਨਾਲ ਬੰਦ ਹੋਣ ਵਿੱਚ ਕਾਮਯਾਬ ਰਿਹਾ।

ਮੌਜੂਦਾ ਸਮੇਂ ਸ਼ੇਅਰ ਬਾਜ਼ਾਰ ਵਿਚ ਸਪਾਟ ਕਾਰੋਬਾਰ ਦੇਖਣ ਨੂੰ ਮਿਲਿਆ ਹੈ। ਸੈਂਸੈਕਸ 77.05 ਅੰਕ ਭਾਵ 0.10% ਦੀ ਤੇਜ਼ੀ ਨਾਲ 75,315.04 ਦੇ ਪੱਧਰ 'ਤੇ ਬੰਦ ਹੋਇਆ ਹੈ। ਦੂਜੇ ਪਾਸੇ ਨਿਫਟੀ 6.45 ਅੰਕ ਭਾਵ 0.03% ਦੀ ਮਾਮੂਲੀ ਤੇਜ਼ੀ ਨਾਲ 23,649.95 ਅੰਕਾਂ ਦੇ ਪੱਧਰ 'ਤੇ ਬੰਦ ਹੋਇਆ ਹੈ।

ਨਿਵੇਸ਼ਕਾਂ ਦੇ ਡੁੱਬੇ 7 ਲੱਖ ਕਰੋੜ ਰੁਪਏ
ਅੱਜ ਸੋਮਵਾਰ ਨੂੰ ਕਾਰੋਬਾਰ ਦੌਰਾਨ ਆਈ ਭਾਰੀ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ ਵੱਡਾ ਝਟਕਾ ਲੱਗਾ। ਇੱਕ ਸਮੇਂ ਸੈਂਸੈਕਸ 1.34 ਫੀਸਦੀ ਦੀ ਗਿਰਾਵਟ ਨਾਲ 74,227.35 ਦੇ ਪੱਧਰ 'ਤੇ ਆ ਗਿਆ ਸੀ, ਜਿਸ ਕਾਰਨ ਬੀ.ਐੱਸ.ਈ. ਵਿੱਚ ਸੂਚੀਬੱਧ ਕੰਪਨੀਆਂ ਦਾ ਮਾਰਕੀਟ ਕੈਪ ਲਗਭਗ 7 ਲੱਖ ਕਰੋੜ ਰੁਪਏ ਘਟ ਕੇ 454 ਲੱਖ ਕਰੋੜ ਰੁਪਏ ਰਹਿ ਗਿਆ।

ਸ਼ੇਅਰ ਬਾਜ਼ਾਰ ਵਿੱਚ ਇਸ ਗਿਰਾਵਟ ਦੇ ਮੁੱਖ ਕਾਰਨ ਗਲੋਬਲ ਤਣਾਅ ਮੰਨੇ ਜਾ ਰਹੇ ਹਨ:
ਈਰਾਨ-ਅਮਰੀਕਾ ਤਣਾਅ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਨੂੰ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਡਰ ਦਾ ਮਾਹੌਲ ਬਣ ਗਿਆ।
ਕੱਚੇ ਤੇਲ ਦੀਆਂ ਕੀਮਤਾਂ: ਤਣਾਅ ਦੇ ਚਲਦਿਆਂ ਬ੍ਰੈਂਟ ਕਰੂਡ ਦੀ ਕੀਮਤ 111 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਈ।
ਰੁਪਏ ਵਿੱਚ ਇਤਿਹਾਸਕ ਗਿਰਾਵਟ: ਭਾਰਤੀ ਰੁਪਿਆ ਪਹਿਲੀ ਵਾਰ ਡਾਲਰ ਦੇ ਮੁਕਾਬਲੇ 96 ਦੇ ਪੱਧਰ ਨੂੰ ਪਾਰ ਕਰਦੇ ਹੋਏ 96.18 ਦੇ ਆਪਣੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ (All-time low) 'ਤੇ ਪਹੁੰਚ ਗਿਆ।

ਆਈ.ਟੀ. ਸਟਾਕਸ ਨੇ ਦਿਖਾਇਆ ਦਮ ਬਾਜ਼ਾਰ ਨੂੰ ਗਿਰਾਵਟ ਤੋਂ ਉਭਾਰਨ ਵਿੱਚ ਆਈ.ਟੀ. ਕੰਪਨੀਆਂ ਦਾ ਵੱਡਾ ਯੋਗਦਾਨ ਰਿਹਾ। ਟੈਕ ਮਹਿੰਦਰਾ ਦੇ ਸ਼ੇਅਰ ਵਿੱਚ ਸਭ ਤੋਂ ਵੱਧ 4.97 ਫੀਸਦੀ ਦਾ ਉਛਾਲ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਇੰਫੋਸਿਸ, ਐੱਚ.ਸੀ.ਐੱਲ. ਟੈਕ, ਟੀ.ਸੀ.ਐੱਸ., ਭਾਰਤੀ ਏਅਰਟੈੱਲ ਅਤੇ ਸਨ ਫਾਰਮਾ ਵਰਗੇ ਸ਼ੇਅਰ ਵੀ ਵਾਧੇ ਨਾਲ ਬੰਦ ਹੋਏ। ਦੂਜੇ ਪਾਸੇ ਟਾਟਾ ਸਟੀਲ, ਪਾਵਰਗ੍ਰਿਡ, ਐੱਸ.ਬੀ.ਆਈ., ਐੱਨ.ਟੀ.ਪੀ.ਸੀ. ਅਤੇ ਮਾਰੂਤੀ ਦੇ ਸ਼ੇਅਰਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ।

Have something to say? Post your comment

ਅਤੇ ਬਾਜ਼ਾਰ ਖਬਰਾਂ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ