Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 187 ਅੰਕ ਉਛਲਿਆ ਤੇ ਨਿਫਟੀ 25,694 ਦੇ ਪੱਧਰ 'ਤੇ ਬੰਦ

16 ਜਨਵਰੀ, 2026 04:11 PM

ਹਫ਼ਤੇ ਦੇ ਆਖਰੀ ਕਾਰੋਬਾਰੀ ਸੈਸ਼ਨ ਦਰਮਿਆਨ ਬਾਜ਼ਾਰ ਵਿੱਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇ। ਹਾਲਾਂਕਿ ਆਖਰੀ ਘੰਟੇ ਵਿੱਚ ਪ੍ਰਮੁੱਖ ਬੈਂਚਮਾਰਕ ਸੂਚਕਾਂਕ ਵਾਧੇ ਨਾਲ ਕਾਰੋਬਾਰ ਕਰਦੇ ਦੇਖੇ ਗਏ। ਸੈਂਸੈਕਸ 187.64 ਅੰਕ ਭਾਵ 0.23% ਦੇ ਵਾਧੇ ਨਾਲ 83,570.35 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਸੈਂਸੈਕਸ 30 ਦੇ 12 ਸਟਾਕ ਵਾਧੇ ਨਾਲ ਅਤੇ 18 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।

ਦੂਜੇ ਪਾਸੇ ਨਿਫਟੀ 50 ਅੱਜ 28.75 ਅੰਕ ਭਾਵ 0.11% ਦੇ ਵਾਧੇ ਨਾਲ 25,694.35 ਦੇ ਪੱਧਰ 'ਤੇ ਬੰਦ ਹੋਇਆ ਹੈ। ਬੈਂਕ ਨਿਫਟੀ ਮਜ਼ਬੂਤੀ ਨਾਲ ਕਾਰੋਬਾਰ ਕਰ ਦੇਖਿਆ ਗਿਆ ਅਤੇ ਇਹ 515 ਅੰਕ ਵੱਧ ਕੇ 60,095.15 ਦੇ ਪੱਧਰ 'ਤੇ ਬੰਦ ਹੋਇਆ ਹੈ।

ਸਵੇਰ ਸਮੇਂ ਬਾਜ਼ਾਰ ਦਾ ਹਾਲ
ਅੱਜ ਸਵੇਰੇ ਬਾਜ਼ਾਰ ਹਰੇ ਰੰਗ ਵਿੱਚ ਖੁੱਲ੍ਹਿਆ। ਨਿਫਟੀ 30 ਅੰਕ ਵਧ ਕੇ 25,696 'ਤੇ ਪਹੁੰਚ ਗਿਆ, ਜਦੋਂ ਕਿ ਸੈਂਸੈਕਸ 288 ਅੰਕ ਵਧ ਕੇ 83,670 'ਤੇ ਪਹੁੰਚ ਗਿਆ। ਸ਼ੁਰੂਆਤੀ ਕਾਰੋਬਾਰ ਵਿੱਚ, ਨਿਫਟੀ 50 ਅੰਕਾਂ ਤੋਂ ਵੱਧ ਵਧਿਆ ਅਤੇ 25,700 ਤੋਂ ਉੱਪਰ ਕਾਰੋਬਾਰ ਕਰਦਾ ਦੇਖਿਆ ਗਿਆ ਹੈ। ਨਤੀਜਿਆਂ ਤੋਂ ਬਾਅਦ ਇਨਫੋਸਿਸ ਦੇ ਸ਼ੇਅਰਾਂ ਵਿੱਚ ਮਜ਼ਬੂਤੀ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਸੈਸ਼ਨ ਵਿੱਚ, ਨਿਫਟੀ 66 ਅੰਕ ਡਿੱਗ ਕੇ 25,665 'ਤੇ ਬੰਦ ਹੋਇਆ ਸੀ।

ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ, ਇੱਕ ਪ੍ਰਮੁੱਖ ਆਈਟੀ ਸੇਵਾ ਕੰਪਨੀ, ਇਨਫੋਸਿਸ ਦੇ ਸ਼ੇਅਰ ਲਗਭਗ ਪੰਜ ਪ੍ਰਤੀਸ਼ਤ ਵਧੇ। ਟੈਕ ਮਹਿੰਦਰਾ, ਮਹਿੰਦਰਾ ਐਂਡ ਮਹਿੰਦਰਾ, ਕੋਟਕ ਮਹਿੰਦਰਾ ਬੈਂਕ, ਲਾਰਸਨ ਐਂਡ ਟੂਬਰੋ, ਅਤੇ ਐਚਸੀਐਲ ਟੈਕ ਦੇ ਸ਼ੇਅਰ ਵੀ ਵਧੇ। ਈਟਰਨਲ, ਭਾਰਤੀ ਏਅਰਟੈੱਲ, ਭਾਰਤ ਇਲੈਕਟ੍ਰਾਨਿਕਸ ਅਤੇ ਅਲਟਰਾਟੈਕ ਸੀਮੈਂਟ ਦੇ ਸ਼ੇਅਰ ਲਾਲ ਨਿਸ਼ਾਨ 'ਤੇ ਰਹੇ।

ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ ਵਧਿਆ, ਜਦੋਂ ਕਿ ਜਾਪਾਨ ਦਾ ਨਿੱਕੇਈ 225, ਚੀਨ ਦਾ ਐਸਐਸਈ ਕੰਪੋਜ਼ਿਟ, ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਲਾਲ ਨਿਸ਼ਾਨ 'ਤੇ ਬੰਦ ਹੋਇਆ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਵਾਧੇ ਨਾਲ ਬੰਦ ਹੋਏ ਸਨ। ਬ੍ਰਿਹਨਮੁੰਬਈ ਨਗਰ ਨਿਗਮ (BMC) ਚੋਣਾਂ ਲਈ ਛੁੱਟੀ ਹੋਣ ਕਾਰਨ ਮੁੰਬਈ ਵਿੱਚ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਬੰਦ ਰਹੇ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕੱਚਾ ਤੇਲ 0.24 ਪ੍ਰਤੀਸ਼ਤ ਡਿੱਗ ਕੇ $63.61 ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਬੁੱਧਵਾਰ ਨੂੰ ਵਿਕਰੇਤਾ ਸਨ, ਜਿਨ੍ਹਾਂ ਨੇ ਸ਼ੁੱਧ 4,781.24 ਕਰੋੜ ਰੁਪਏ ਦੇ ਸ਼ੇਅਰ ਵੇਚੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ