Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੁਭ ਅਵਸਰ ਉੱਤੇ ਪ੍ਰਾਚੀਨ ਹਨੁਮਾਨ ਮੰਦਰ (ਕੁਹਾੜੀ ਵਾਲਾ ਮੰਦਰ), ਮੁੰਡੀ, ਖਰੜ ‘ਚ ਸ਼੍ਰੀ ਕ੍ਰਿਸ਼ਨ ਜੀਂ ਦਾ ਜਨਮ ਦਿਹਾੜਾ ਬੜੀ ਭਗਤੀ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ

17 ਅਗਸਤ, 2025 07:17 PM

ਖਰੜ (ਪ੍ਰੀਤ ਪੱਤੀ) : ਅੱਜ ਪਾਵਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੁਭ ਅਵਸਰ ਉੱਤੇ ਪ੍ਰਾਚੀਨ ਹਨੁਮਾਨ ਮੰਦਰ (ਕੁਹਾੜੀ ਵਾਲਾ ਮੰਦਰ), ਮੁੰਡੀ, ਖਰੜ ‘ਚ ਮਹੰਤ ਸ਼੍ਰੀ ਰਾਮ ਨਿਵਾਸ ਦਾਸ ਜੀ ਮਹਾਰਾਜ ਦੀ ਅਗਵਾਈ ਅਤੇ ਅਸ਼ੀਰਵਾਦ ਨਾਲ ਸ਼੍ਰੀ ਕ੍ਰਿਸ਼ਨ ਜਨਮ ਦਿਹਾੜਾ ਬੜੀ ਭਗਤੀ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।

ਸਵੇਰੇ ਤੋਂ ਹੀ ਮੰਦਰ ਪਰਿਸਰ ਵਿੱਚ ਭਜਨ-ਕੀਰਤਨ, ਪਾਠ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਦਾ ਸੰਕੀਰਤਨ ਸ਼ੁਰੂ ਹੋ ਗਿਆ। ਦਪਹਿਰ ਵੇਲੇ ਸੁੰਦਰ ਸਿੰਗਾਰ ਅਤੇ ਮਨਮੋਹਕ ਝਾਕੀਆਂ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਬਾਲ ਕ੍ਰਿਸ਼ਨ ਦੀ ਝਾਂਕੀ ਭਗਤਾਂ ਲਈ ਖ਼ਾਸ ਆਕਰਸ਼ਣ ਦਾ ਕੇਂਦਰ ਰਹੀ।

ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਭਜਨ-ਕੀਰਤਨ ਅਤੇ ਰਸ-ਗੀਤਾਂ ਰਾਹੀਂ ਪ੍ਰਭੂ ਸ਼੍ਰੀ ਕ੍ਰਿਸ਼ਨ ਦੀ ਮਹਿਮਾ ਦਾ ਜਾਪ ਕੀਤਾ ਗਿਆ। ਰਾਤ 12 ਵਜੇ ਠੀਕ ਸ਼੍ਰੀ ਕ੍ਰਿਸ਼ਨ ਜਨਮ ਦਾ ਪਾਵਨ ਅਭਿਸ਼ੇਕ ਮੰਤਰ ਉਚਾਰਨ ਅਤੇ ਘੰਟਾ ਨਾਦ ਨਾਲ ਕੀਤਾ ਗਿਆ। ਇਸ ਪਾਵਨ ਮੌਕੇ ‘ਤੇ ਵੱਡੀ ਗਿਣਤੀ ਵਿੱਚ ਭਗਤ ਮੌਜੂਦ ਰਹੇ ਅਤੇ ਪ੍ਰਭੂ ਦੇ ਦਰਸ਼ਨ ਕਰਕੇ ਅਸ਼ੀਰਵਾਦ ਹਾਸਲ ਕੀਤਾ।

ਇਸ ਸਮਾਰੋਹ ਵਿੱਚ ਸ਼੍ਰੀ ਰੋਹਿਤ ਮਿਸ਼ਰਾ (ਪ੍ਰਦੇਸ਼ ਕਾਰਜਕਰਨੀ ਮੈਂਬਰ, ਇੰਡਸਟਰੀਜ਼ ਸੈਲ – ਭਾਜਪਾ ਪੰਜਾਬ) ਅਤੇ ਸ਼੍ਰੀ ਪਵਨ ਮਨੋਚਾ (ਜ਼ਿਲਾ ਉਪ-ਪ੍ਰਧਾਨ, ਭਾਜਪਾ ਮੋਹਾਲੀ) ਖ਼ਾਸ ਮਹਿਮਾਨ ਵਜੋਂ ਹਾਜ਼ਰ ਰਹੇ।
ਦੋਹਾਂ ਵਿਸ਼ੇਸ਼ ਮਹਿਮਾਨਾਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਕੋਲੋਂ ਖੇਤਰ ਦੀ ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕੀਤੀ ਅਤੇ ਮੌਜੂਦ ਸਾਰੇ ਭਗਤਾਂ ਨੂੰ ਜਨਮ ਅਸ਼ਟਮੀ ਦੀਆਂ ਦਿਲੋਂ ਸ਼ੁਭ ਕਾਮਨਾਵਾਂ ਦਿੱਤੀਆਂ।
ਸ਼੍ਰੀ ਰੋਹਿਤ ਮਿਸ਼ਰਾ ਨੇ ਕਿਹਾ ਕਿ “ਮੰਦਰ ਕਮੇਟੀ ਨੇ ਜਿਵੇਂ ਸ਼ਰਧਾ ਅਤੇ ਏਕਤਾ ਰਾਹੀਂ ਸਮਾਜ ਨੂੰ ਜੋੜਨ ਦਾ ਉੱਤਮ ਕੰਮ ਕੀਤਾ ਹੈ, ਉਹ ਬਹੁਤ ਹੀ ਸਰਾਹਣ ਯੋਗ ਹੈ। ਅਜਿਹੇ ਧਾਰਮਿਕ ਸਮਾਗਮਾਂ ਰਾਹੀਂ ਨੌਜਵਾਨੀ ਨੂੰ ਸਾਡੀ ਮਹਾਨ ਸੰਸਕ੍ਰਿਤੀ ਨਾਲ ਜੋੜਨਾ ਬਹੁਤ ਜ਼ਰੂਰੀ ਹੈ।”

ਸ਼੍ਰੀ ਪਵਨ ਮਨੋਚਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਸ਼੍ਰੀ ਕ੍ਰਿਸ਼ਨ ਜਨਮੋਤਸਵ ਸਿਰਫ਼ ਆਧਿਆਤਮਿਕ ਤਿਆਹਾਰ ਨਹੀਂ, ਸਗੋਂ ਇਹ ਸਮਾਜ ਵਿੱਚ ਪ੍ਰੇਮ, ਸੋਹਰਦ ਅਤੇ ਸੇਵਾ ਦੀ ਭਾਵਨਾ ਨੂੰ ਵਧਾਵਨ ਦਾ ਸੁਨਹਿਰਾ ਮੌਕਾ ਹੈ। ਅਸੀਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਸਦਾ ਜਨਕਲਿਆਣ ਲਈ ਤਤਪਰ ਰਹਿਣਾ ਚਾਹੀਦਾ ਹੈ।”
ਮਹੰਤ ਸ਼੍ਰੀ ਰਾਮ ਨਿਵਾਸ ਦਾਸ ਜੀ ਮਹਾਰਾਜ ਨੇ ਆਪਣੇ ਆਸ਼ੀਰਵਚਨਾਂ ਵਿੱਚ ਸ਼੍ਰੀ ਕ੍ਰਿਸ਼ਨ ਦੇ ਜੀਵਨ ਅਤੇ ਸ਼੍ਰੀਮਦ ਭਗਵਦਗੀਤਾ ਦੇ ਉਪਦੇਸਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿਤਾ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਪੂਰਾ ਜੀਵਨ ਧਰਮ ਦੀ ਸਥਾਪਨਾ, ਸੱਚ ਦੀ ਰੱਖਿਆ ਅਤੇ ਜਨ-ਕਲਿਆਣ ਨੂੰ ਸਮਰਪਿਤ ਸੀ। ਅਖੀਰ ਵਿੱਚ ਸਾਰੇ ਭਗਤਾਂ ਨੂੰ ਪ੍ਰਸਾਦ ਵੰਡਿਆ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ