Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ

04 ਅਪ੍ਰੈਲ, 2026 06:21 PM

ਮੋਗਾ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਰਗਰਮ ਅਤੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਨੇ ਭਰੇ ਮਨ ਨਾਲ ਲਿਆ ਹੈ। ਬਰਜਿੰਦਰ ਸਿੰਘ ਬਰਾੜ ਨੇ ਆਪਣੇ ਅਸਤੀਫੇ ਨਾਲ ਕਈ ਗੰਭੀਰ ਦੋਸ਼ ਵੀ ਲਗਾਏ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦਾ ਸਹਾਰਾ ਲੈ ਕੇ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਮੁਤਾਬਕ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਇਸ ਨਵੇਂ ਦਲ ਦੀ ਰਚਨਾ ਕੀਤੀ ਗਈ ਸੀ, ਜਿਸਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਸੀ।

ਉਨ੍ਹਾਂ ਵੱਡੇ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਇਸ ਸਾਜ਼ਿਸ਼ ਵਿਚ ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਵੀ ਭੂਮਿਕਾ ਰਹੀ ਹੈ, ਜਿਨ੍ਹਾਂ ਨੇ ਪੰਥਕ ਰਾਜਨੀਤੀ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ। ਬਰਾੜ ਨੇ ਖਾਸ ਤੌਰ ‘ਤੇ ਮਨਪ੍ਰੀਤ ਸਿੰਘ ਇਆਲੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਇਸ ਦਲ ਵਿਚ ਲਿਆਉਣ ਵਿਚ ਭੂਮਿਕਾ ਨਿਭਾਈ ਪਰ ਪੰਥ ਅਤੇ ਪੰਜਾਬ ਦੇ ਮੁੱਦਿਆਂ ‘ਤੇ ਉਹ ਅਕਸਰ ਚੁੱਪ ਰਹਿੰਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਇਆਲੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਹੀ ਬੋਲਦੇ ਹਨ, ਜਦਕਿ ਸਰਕਾਰਾਂ ਦੇ ਖ਼ਿਲਾਫ਼ ਕੁਝ ਨਹੀਂ ਕਹਿੰਦੇ। ਉਨ੍ਹਾਂ ਮੁਤਾਬਕ, ਇਸਦੇ ਪਿੱਛੇ ਉਨ੍ਹਾਂ ਦੇ ਨਿੱਜੀ ਅਤੇ ਵਪਾਰਕ ਹਿੱਤ ਹੋ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ 'ਤੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਕੇਂਦਰੀ ਏਜੰਸੀਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ। ਅੰਤ ਵਿਚ ਬਰਾੜ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਇਹ ਸਭ ਕੁਝ ਦੇਖ ਰਹੇ ਸਨ ਪਰ ਹੁਣ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਚੁੱਪ ਰਹਿਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਪੰਥ ਦੀ ਕਚਹਿਰੀ ਵਿਚ ਸਾਰੀ ਸੱਚਾਈ ਸਾਹਮਣੇ ਲਿਆਉਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ