Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

'ਸਾਨੂੰ ਸਰਦਾਰੀਆਂ ਬਹੁਤ ਮਹਿੰਗੇ ਭਾਅ 'ਤੇ ਮਿਲੀਆਂ', ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਬੋਲੇ CM ਮਾਨ

30 ਦਸੰਬਰ, 2025 02:45 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕੁਰਬਾਨੀ ਇੰਨੀ ਲਾਸਾਨੀ ਹੈ ਕਿ ਇਸ ਦੀ ਮਿਸਾਲ ਨਹੀਂ ਮਿਲਦੀ। ਜਦੋਂ ਅਸੀਂ ਇਸ ਕੁਰਬਾਨੀ ਨੂੰ ਯਾਦ ਕਰਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਉਸ ਸਮੇਂ ਉਨ੍ਹਾਂ 'ਤੇ ਕੀ ਬੀਤੀ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸਭਾ 'ਤੇ ਨਤਮਸਤਕ ਹੋਣ ਜਾਂਦੇ ਹਾਂ ਤੇ ਮੋਟੇ ਕੱਪੜੇ ਪਾ ਕੇ ਕੰਬਲ ਲੈ ਕੇ ਜਾਂਦੇ ਹਾਂ ਅਤੇ ਕੋਸ਼ਿਸ਼ ਕਰਦੇ ਹਾਂ ਕਿ ਠੰਡ ਤੋਂ ਬਚਿਆ ਜਾਵੇ। ਮੁੱਖ ਮੰਤਰੀ ਮਾਨ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਸਰਦਾਰੀਆਂ ਬਹੁਤ ਮਹਿੰਗੇ ਭਾਅ 'ਤੇ ਮਿਲੀਆਂ ਹਨ, ਇਸ ਲਈ ਸਾਨੂੰ ਆਪਣੇ ਅਸੂਲਾਂ 'ਤੇ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸ਼ੂਲਾਂ 'ਤੇ ਚੱਲਣ ਨਾਲ ਛਾਲੇ ਘੱਟ ਪੈਂਦੇ ਹਨ ਪਰ ਅਸੂਲਾਂ 'ਤੇ ਚੱਲਣ ਨਾਲ ਬਹੁਤ ਛਾਲੇ ਪੈਂਦੇ ਹਨ ਅਤੇ ਗੁਰੂ ਸਾਹਿਬ ਦਾ ਸਾਰਾ ਪਰਿਵਾਰ ਅਸੂਲਾਂ 'ਤੇ ਚੱਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਸ ਵੇਲੇ ਠੰਡੇ ਬੁਰਜ 'ਚ ਜਦੋਂ ਛੋਟੇ ਸਾਹਿਬਜ਼ਾਦੇ ਕੈਦ ਸਨ ਤਾਂ ਠੰਡ ਹੱਡ ਚੀਰਵੀਂ ਸੀ, ਉਸ ਨੂੰ ਮਹਿਸੂਸ ਕਰਕੇ ਜਾਇਓ। ਇਹ ਬੜੀ ਲਾਸਾਨੀ ਕੁਰਬਾਨੀ ਹੈ। ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ।

ਇਸ ਵਾਰ ਅਸੀਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਲਈ ਆਪਣੇ ਵਲੋਂ ਵਧੀਆ ਉਪਰਾਲੇ ਕੀਤੇ, ਜਿੱਥੇ ਲੱਖਾਂ ਦੀ ਗਿਣਤੀ 'ਚ ਸੰਗਤ ਆਉਂਦੀ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਹੋਵੇ। ਉਨ੍ਹਾਂ ਕਿਹਾ ਕਿ ਉਸ ਸਮੇਂ ਸਾਹਿਬਜ਼ਾਦਿਆਂ ਨੇ ਸ਼ਹਾਦਤ ਦੇ ਕੇ ਜ਼ੁਲਮ ਦੀ ਰਾਤ ਨੂੰ ਤਾਂ ਢਾਲ ਦਿੱਤਾ ਪਰ ਇਹ ਹੁਣ ਸਾਡੇ 'ਤੇ ਹੈ ਕਿ ਅਸੀਂ ਇਸ ਨੂੰ ਕਿੰਨੀ ਦੇਰ ਤੱਕ ਸਾਂਭ ਕੇ ਰੱਖਦੇ ਹਾਂ। ਇਹ ਸਾਡਾ ਫਰਜ਼ ਬਣਦਾ ਹੈ ਕਿ ਇਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਲੈ ਕੇ ਜਾਈਏ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਹਾਦਤ 'ਚ ਜਿਨ੍ਹਾਂ-ਜਿਨ੍ਹਾਂ ਯੋਧਿਆਂ ਨੇ ਯੋਗਦਾਨ ਪਾਇਆ, ਮੈਂ ਸਭ ਨੂੰ ਸਿਜਦਾ ਕਰਦਾ ਹਾਂ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼