Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ 'ਚ ਸ਼ਾਮਲ

01 ਅਕਤੂਬਰ, 2025 05:26 PM

ਚੰਡੀਗੜ੍ਹ/ਪਟਿਆਲਾ : ਪੰਜਾਬ ਦੀ ਸਿਆਸਤ ਵਿਚ ਅੱਜ ਇਕ ਹੋਰ ਧਮਾਕਾ ਹੋਇਆ ਜਦੋਂ ਸੂਬੇ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਰਸਮੀ ਤੌਰ 'ਤੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਉਨ੍ਹਾਂ ਦੀ ਸ਼ਮੂਲੀਅਤ ਨੂੰ ਖਾਸ ਤੌਰ 'ਤੇ ਮਾਝਾ ਖੇਤਰ ਵਿਚ ਕਾਂਗਰਸ ਲਈ ਇਕ ਮਹੱਤਵਪੂਰਨ ਹੁਲਾਰਾ ਮੰਨਿਆ ਜਾ ਰਿਹਾ ਹੈ। ਚੰਡੀਗੜ੍ਹ ਵਿਚ ਹੋਏ ਇਕ ਸਾਦੇ ਪਰ ਅਹਿਮ ਸਮਾਗਮ ਦੌਰਾਨ ਜੋਸ਼ੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਕਾਂਗਰਸ ਦੇ ਵੱਡੇ ਆਗੂ ਮੌਜੂਦ ਰਹੇ। ਇਨ੍ਹਾਂ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ (ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ), ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ।

ਜੋਸ਼ੀ ਦਾ ਸਿਆਸੀ ਸਫ਼ਰ : ਭਾਜਪਾ ਤੋਂ ਅਕਾਲੀ ਦਲ ਅਤੇ ਹੁਣ ਕਾਂਗਰਸ ਤੱਕ
ਅਨਿਲ ਜੋਸ਼ੀ ਜੋ ਪੰਜਾਬ ਦੀ ਸਿਆਸਤ ਵਿਚ ਇਕ ਪ੍ਰਮੁੱਖ ਹਿੰਦੂ ਚਿਹਰੇ ਵਜੋਂ ਜਾਣੇ ਜਾਂਦੇ ਹਨ ਦਾ ਇਹ ਤੀਜਾ ਵੱਡਾ ਸਿਆਸੀ ਪੜਾਅ ਹੈ। ਉਹ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਸਨ ਅਤੇ ਅੰਮ੍ਰਿਤਸਰ ਉੱਤਰੀ ਤੋਂ ਦੋ ਵਾਰ ਵਿਧਾਇਕ ਬਣੇ। ਉਨ੍ਹਾਂ ਨੇ 2012 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਵਿਚ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਵਰਗੇ ਅਹਿਮ ਵਿਭਾਗਾਂ ਦੇ ਮੰਤਰੀ ਵਜੋਂ ਸੇਵਾ ਨਿਭਾਈ।

ਭਾਜਪਾ ਤੋਂ ਦੂਰੀ
ਜੋਸ਼ੀ ਨੂੰ ਜੁਲਾਈ 2021 ਵਿਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਬਾਰੇ ਪਾਰਟੀ ਦੀ ਆਲੋਚਨਾ ਕਰਨ ਕਰਕੇ ਭਾਜਪਾ ਤੋਂ ਕੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਅਕਾਲੀ ਦਲ ਛੱਡਣ ਦਾ ਕਾਰਨ
ਭਾਜਪਾ ਤੋਂ ਬਾਅਦ ਉਹ ਅਕਾਲੀ ਦਲ ਵਿਚ ਸ਼ਾਮਲ ਹੋਏ ਪਰ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੂਲ ਮੁੱਦਿਆਂ 'ਤੇ ਸਾਰਥਕ ਚਰਚਾ ਦੀ ਕਮੀ ਦੱਸਦਿਆਂ ਨਵੰਬਰ 2024 ਵਿਚ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਉਹ ਜੂਨ 2025 ਵਿਚ ਅਕਾਲੀ ਦਲ ਵਿਚ ਵਾਪਸ ਆ ਗਏ ਸਨ ਪਰ ਹੁਣ ਉਨ੍ਹਾਂ ਨੇ ਫਿਰ ਇਸ ਨੂੰ ਅਲਵਿਦਾ ਕਹਿ ਦਿੱਤਾ ਹੈ।

ਕਾਂਗਰਸ ਨੂੰ ਮਿਲੇਗਾ ਵੱਡਾ ਫਾਇਦਾ?
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੋਸ਼ੀ ਦਾ ਇਹ ਕਦਮ ਕਾਂਗਰਸ ਨੂੰ ਖਾਸ ਤੌਰ 'ਤੇ ਅੰਮ੍ਰਿਤਸਰ ਅਤੇ ਹੋਰ ਸ਼ਹਿਰੀ ਹਲਕਿਆਂ ਵਿਚ ਮਜ਼ਬੂਤੀ ਦੇਵੇਗਾ। ਉਨ੍ਹਾਂ ਦੇ ਸਿਆਸੀ ਤਜਰਬੇ ਅਤੇ ਜ਼ਮੀਨੀ ਪੱਧਰ 'ਤੇ ਮਜ਼ਬੂਤ ਪਕੜ ਦਾ ਲਾਭ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿਚ ਮਿਲ ਸਕਦਾ ਹੈ। ਸੂਤਰਾਂ ਅਨੁਸਾਰ ਇਸ ਗੱਲ ਦੀਆਂ ਚਰਚਾਵਾਂ ਵੀ ਜ਼ੋਰਾਂ 'ਤੇ ਹਨ ਕਿ ਕਾਂਗਰਸ ਉਨ੍ਹਾਂ ਨੂੰ ਆਉਣ ਵਾਲੀ ਤਰਨਤਾਰਨ ਜ਼ਿਮਨੀ ਚੋਣ ਵਿਚ ਆਪਣਾ ਉਮੀਦਵਾਰ ਬਣਾ ਸਕਦੀ ਹੈ। ਜੋਸ਼ੀ ਦੇ ਇੱਕ ਕਰੀਬੀ ਨੇ ਦੱਸਿਆ ਕਿ ਉਨ੍ਹਾਂ ਨੇ ਬਿਨਾਂ ਕਿਸੇ ਚੋਣ ਲੜਨ ਦੀ ਸ਼ਰਤ ਤੋਂ ਕਾਂਗਰਸ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਕਿਉਂਕਿ ਉਹ ਕਾਂਗਰਸ ਦੀ ਧਰਮ ਨਿਰਪੱਖ ਸੋਚ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਵਿਸ਼ਵਾਸ ਰੱਖਦੇ ਹਨ। ਜੋਸ਼ੀ ਦੀ ਕਾਂਗਰਸ ਵਿਚ ਆਮਦ ਨੇ ਨਿਸ਼ਚਿਤ ਤੌਰ 'ਤੇ ਪੰਜਾਬ ਦੀ ਸਿਆਸਤ ਵਿਚ ਇਕ ਨਵੀਂ ਬਹਿਸ ਛੇੜ ਦਿੱਤੀ ਹੈ ਅਤੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.