Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਸਾਵਧਾਨ! Disposable Glass ’ਚ ਚਾਹ ਪੀਣ ਨਾਲ ਸਿਹਤ ਨੂੰ ਹੋ ਸਕਦੈ ਹਨ ਗੰਭੀਰ ਨੁਕਸਾਨ

18 ਜੂਨ, 2025 07:30 PM

ਦੇਸ਼ ’ਚ ਚਾਹ ਦੇ ਸ਼ੌਕੀਨ ਲੋਕਾਂ ਦੀ ਕੋਈ ਕਮੀ ਨਹੀਂ ਹੈ। ਜ਼ਿਆਦਾਤਰ ਲੋਕ ਦਿਨ 'ਚ ਕਈ ਵਾਰ ਚਾਹ ਪੀਂਦੇ ਹਨ। ਸਕੂਲ-ਕਾਲਜ ਹੋਵੇ ਜਾਂ ਸੜਕ ਕਿਨਾਰੇ ਦੁਕਾਨ ਜਾਂ ਦਫ਼ਤਰ ਦੇ ਬਾਹਰ ਕੋਠੀ, ਅਸੀਂ ਚਾਹ ਪੀਣ ਜਾਂਦੇ ਹਾਂ। ਜਿੱਥੇ ਦੁਕਾਨਦਾਰ ਡਿਸਪੋਜ਼ੇਬਲ ਗਲਾਸ ’ਚ ਚਾਹ ਪਰੋਸਦਾ ਹੈ। ਅਸੀਂ ਗੱਲਾਂ ਕਰਦੇ ਹੋਏ ਚਾਹ ਵੀ ਪੀਂਦੇ ਹਾਂ, ਇਹ ਜਾਣੇ ਬਿਨਾਂ ਕਿ ਇਹ ਕਿੰਨੀ ਖਤਰਨਾਕ ਹੋ ਸਕਦੀ ਹੈ। ਜੀ ਹਾਂ, ਡਿਸਪੋਜ਼ੇਬਲ ਕੱਪ ਜਾਂ ਗਲਾਸ ’ਚ ਗਰਮ ਚਾਹ ਪੀਣਾ ਖਤਰਨਾਕ ਹੋ ਸਕਦਾ ਹੈ। ਇਸ ਨਾਲ ਸਿਹਤ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ। ਇੱਥੇ ਜਾਣੋ ਸਿਹਤ ਲਈ ਕਿੰਨਾ ਹਾਨੀਕਾਰਕ ਹੋ ਸਕਦਾ ਹੈ। 
 
ਡਿਸਪੋਜ਼ਲ ਗਲਾਸ ’ਚ ਚਾਹ ਪੀਣ ਦੇ ਨੁਕਸਾਨ :-

ਸਿਹਤ ਮਾਹਿਰਾਂ ਅਨੁਸਾਰ ਡਿਸਪੋਜ਼ੇਬਲ ਪੋਲੀਸਟੀਰੀਨ ਦੇ ਬਣੇ ਹੁੰਦੇ ਹਨ। ਜਦੋਂ ਗਰਮ ਚਾਹ ਪੀਤੀ ਜਾਂਦੀ ਹੈ ਤਾਂ ਇਸ ਦੇ ਨਾਲ ਹਾਨੀਕਾਰਕ ਤੱਤ ਸਰੀਰ ’ਚ ਦਾਖਲ ਹੋ ਜਾਂਦੇ ਹਨ, ਜਿਸ ਨਾਲ ਕੈਂਸਰ ਦਾ ਖ਼ਤਰਾ ਵੱਧ ਸਕਦਾ ਹੈ। ਚਾਹ ਪੀਣ ਨਾਲ ਬੇਲੋੜੀ ਥਕਾਵਟ, ਇਕਾਗਰਤਾ ਦੀ ਕਮੀ, ਹਾਰਮੋਨਲ ਅਸੰਤੁਲਨ ਆਦਿ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਡਿਸਪੋਸੇਬਲ ਕੱਪ ’ਚ ਚਾਹ ਪੀਣ ਨਾਲ ਗੁਰਦਿਆਂ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਡਿਸਪੋਜ਼ੇਬਲ ਗਲਾਸ ’ਚ ਮੈਟਰੋਸਾਮੀਨ, ਬਿਸਫੇਨੋਲ ਏ ਅਤੇ ਕਈ ਹੋਰ ਕੈਮੀਕਲ ਹੁੰਦੇ ਹਨ, ਜੋ ਸਰੀਰ ਲਈ ਖਤਰਨਾਕ ਹੁੰਦੇ ਹਨ, ਇਸ ਦੇ ਮਾਈਕ੍ਰੋ ਪਲਾਸਟਿਕ ਸੈੱਲ ਸਰੀਰ ਦੇ ਹਾਰਮੋਨਸ ਨੂੰ ਅਸੰਤੁਲਿਤ ਕਰਦੇ ਹਨ। ਜਿਸ ਕਾਰਨ ਥਕਾਵਟ, ਇਕਾਗਰਤਾ ਦੀ ਕਮੀ, ਬਲੱਡ ਪ੍ਰੈਸ਼ਰ, ਸ਼ੂਗਰ, ਥਾਇਰਾਈਡ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਨਾਲ ਗਰਭਵਤੀ ਔਰਤਾਂ ਦੇ ਨਾਲ-ਨਾਲ ਉਨ੍ਹਾਂ ਦੇ ਬੱਚਿਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ।

ਕੈਂਸਰ ਦਾ ਖਤਰਾ
ਡਿਸਪੋਜ਼ੇਬਲ ਕੱਪ ’ਚ ਗਰਮ ਚਾਹ ਪੀਣ ਨਾਲ ਕੈਂਸਰ ਦਾ ਖ਼ਤਰਾ ਵੱਧ ਸਕਦਾ ਹੈ ਕਿਉਂਕਿ ਕੱਪ ’ਚ ਮੌਜੂਦ ਪਲਾਸਟਿਕ ਅਤੇ ਹੋਰ ਰਸਾਇਣ ਗਰਮ ਚਾਹ ਨਾਲ ਸਰੀਰ ’ਚ ਪਹੁੰਚ ਜਾਂਦੇ ਹਨ ਅਤੇ ਗੰਭੀਰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਲਈ ਇਸ ਤੋਂ ਬਚਣਾ ਚਾਹੀਦਾ ਹੈ।

ਹਾਰਮੋਨਲ ਅਸੰਤੁਲਨ, ਪਾਚਨ ਸਮੱਸਿਆਵਾਂ
ਡਿਸਪੋਸੇਬਲ ਕੱਪ ’ਚ ਗਰਮ ਚਾਹ ਪੀਣ ਨਾਲ ਹਾਰਮੋਨਲ ਅਸੰਤੁਲਨ ਹੋ ਸਕਦਾ ਹੈ, ਕਿਉਂਕਿ ਕੱਪ ’ਚ ਮੌਜੂਦ ਪਲਾਸਟਿਕ ਅਤੇ ਹੋਰ ਰਸਾਇਣ ਸਰੀਰ ਦੇ ਹਾਰਮੋਨਸ ਨੂੰ ਪ੍ਰਭਾਵਿਤ ਕਰ ਸਕਦੇ ਹਨ। ਗਰਮ ਚਾਹ ਪੀਣ ਨਾਲ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

ਸਕਿਨ, ਮੂੰਹ ਤੇ ਗਲੇ ਦੀਆਂ ਸਮੱਸਿਆਵਾਂ
ਡਿਸਪੋਜ਼ੇਬਲ ਕੱਪ 'ਚ ਗਰਮ ਚਾਹ ਪੀਣ ਨਾਲ ਸਕਿਨ ਨੂੰ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਮੂੰਹ ਅਤੇ ਗਲੇ ਦੀ ਸਮੱਸਿਆ ਹੋ ਸਕਦੀ ਹੈ। ਇਮਿਊਨਿਟੀ ਕਮਜ਼ੋਰ ਹੋ ਸਕਦੀ ਹੈ। ਜਿਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲ ਸਕਦੀਆਂ ਹਨ।

ਵਾਤਾਵਰਣ ਨੂੰ ਨੁਕਸਾਨ
ਡਿਸਪੋਜ਼ੇਬਲ ਕੱਪਾਂ 'ਚ ਗਰਮ ਚਾਹ ਪੀਣ ਤੋਂ ਬਾਅਦ ਇਸ ਨੂੰ ਸੁੱਟ ਦਿੱਤਾ ਜਾਂਦਾ ਹੈ, ਜੋ ਵਾਤਾਵਰਣ ਲਈ ਹਾਨੀਕਾਰਕ ਹੈ। ਇਸ ਕਾਰਨ ਵਾਤਾਵਰਨ ਵਿਚ ਪ੍ਰਦੂਸ਼ਣ ਫੈਲਦਾ ਹੈ, ਜਿਸ ਦਾ ਅਸਰ ਮੁੜ ਮਨੁੱਖੀ ਸਰੀਰ 'ਤੇ ਪੈ ਸਕਦਾ ਹੈ। ਇਸ ਲਈ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। 

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!