Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿਹਤ

ਸਾਹਾਂ ’ਤੇ ਆਫਤ : ਬਦਲਦਾ ਮਾਹੌਲ ਤੇ ਉਪਰੋਂ ਪ੍ਰਦੂਸ਼ਣ ਦੀ ਮਾਰ ਬੱਚਿਆਂ ਲਈ ਬਣੀ ਮੁਸੀਬਤ

22 ਅਕਤੂਬਰ, 2024 06:57 PM

ਜਲੰਧਰ/ਅੰਬਾਲਾ : ਇਸ ਨੂੰ ਬਦਲਦੇ ਮੌਸਮ ਦਾ ਅਸਰ ਕਹੋ ਜਾਂ ਅੱਜਕਲ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਦਾ ਮਾੜਾ ਪ੍ਰਭਾਵ, ਅੱਜਕਲ ਬੱਚਿਆਂ ਨੂੰ ਸਵੇਰੇ ਘਰੋਂ ਸਕੂਲ ਜਾਣ ਸਮੇਂ ਅਤੇ ਫਿਰ ਚੱਲਦੀ ਕਲਾਸ 'ਚ ਵੀ ਮੂੰਹ ’ਤੇ ਹੱਥ ਰੱਖ ਕੇ ਖੰਘਦੇ ਦੇਖਿਆ ਜਾਣਾ ਆਮ ਗੱਲ ਹੋ ਗਈ ਹੈ। ਹਸਪਤਾਲਾਂ ਅਤੇ ਡਾਕਟਰਾਂ ਕੋਲ ਚੈੱਕਅੱਪ ਲਈ ਆਉਣ ਵਾਲੇ ਮਰੀਜ਼ਾਂ 'ਚ 70 ਫੀਸਦੀ 2 ਮਹੀਨਿਆਂ ਤੋਂ 10 ਸਾਲ ਤੱਕ ਦੀ ਉਮਰ ਦੇ ਬੱਚੇ ਹਨ। ਸਮੱਸਿਆ ਇਹ ਹੈ ਕਿ ਬੱਚਿਆਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਪ੍ਰਦੂਸ਼ਣ ਦੀ ਮਾਰ ਵਿਚਾਲੇ ਇਨਫਲੂਐਂਜ਼ਾ ਵਾਇਰਸ ਵੀ ਆ ਗਿਆ ਹੈ। ਇਸ ਵਰਗ ਦੇ ਵੱਡੀ ਗਿਣਤੀ ’ਚ ਬੱਚੇ ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਡਾਕਟਰਾਂ ਕੋਲ ਇਲਾਜ ਲਈ ਆ ਰਹੇ ਹਨ। ਇਨਫਲੂਐਂਜ਼ਾ ਵਾਇਰਸ ਦੇ ਲੱਛਣ ਕੋਰੋਨਾ ਵਾਇਰਸ ਵਰਗੇ ਹੀ ਹਨ। ਜੇਕਰ ਮਾਪੇ ਉਕਤ ਵਾਇਰਸ ਨੂੰ ਹਲਕੇ ’ਚ ਲੈਂਦੇ ਹਨ, ਤਾਂ ਕਈ ਵਾਰ ਇਹ ਵਾਇਰਸ ਬੱਚਿਆਂ ਲਈ ਘਾਤਕ ਸਿੱਧ ਹੋ ਸਕਦਾ ਹੈ।

 


ਪ੍ਰਦੂਸ਼ਣ ਕਾਰਨ ਸਾਹ ਲੈਣ ’ਚ ਸਮੱਸਿਆ

ਪ੍ਰਦੂਸ਼ਣ ਦੀ ਚਾਦਰ ਤੇਜ਼ੀ ਨਾਲ ਫੈਲ ਰਹੀ ਹੈ। ਦਿਨ ਪ੍ਰਤੀ ਦਿਨ ਹਵਾ ਗੁਣਵੱਤਾ ਸੂਚਕ ਅੰਕ ਮਤਲਬ ਏ. ਕਿਊ. ਆਈ. ਵਧਦਾ ਜਾ ਰਿਹਾ ਹੈ। ਅਸਮਾਨ ’ਚ ਧੂੰਏਂ ਦੇ ਕਾਲੇ ਪਰਛਾਵੇਂ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਦਾ ਇਹ ਮਿਜਾਜ ਸਿਹਤ ਲਈ ਬੇਹੱਦ ਹਾਨੀਕਾਰਕ ਸਾਬਿਤ ਹੋ ਰਿਹਾ ਹੈ। ਸਾਹ ਲੈਣ 'ਚ ਤਕਲੀਫ਼ ਹੁੰਦੀ ਹੈ। ਖਾਸ ਤੌਰ ’ਤੇ ਬੱਚਿਆਂ ਦੀ ਸਿਹਤ ’ਤੇ ਇਸ ਦਾ ਅਸਰ ਜ਼ਿਆਦਾ ਪੈ ਰਿਹਾ ਹੈ।
ਪ੍ਰਦੂਸ਼ਣ ਦਾ ਮੌਜੂਦਾ ਪੱਧਰ ਡਰਾਉਣਾ ਹੈ, ਜਦੋਂ ਕਿ ਦੀਵਾਲੀ ਦਾ ਤਿਉਹਾਰ ਅਜੇ ਆਉਣਾ ਬਾਕੀ ਹੈ। ਆਉਣ ਵਾਲੇ 10-15 ਦਿਨ ਸਾਹ ਲੈਣ ਲਈ ਕਿੰਨੇ ਖ਼ਤਰਨਾਕ ਸਾਬਿਤ ਹੋਣਗੇ, ਇਸ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਦਿੱਲੀ-ਐੱਨ. ਸੀ. ਆਰ. 'ਚ ਏ. ਕਿਊ. ਆਈ. ਦਾ ਪੱਧਰ ‘ਖਰਾਬ’ ਤੋਂ ‘ਬੇਹੱਦ ਖਰਾਬ’ ਹੋ ਗਿਆ ਹੈ। ਇਸ ਦੇ ਨਾਲ ਹੀ ਹੋਰਨਾਂ ਥਾਵਾਂ ’ਤੇ ਵੀ ਵਾਤਾਵਰਨ ਸ਼ੁੱਧ ਨਹੀਂ ਹੈ। ਪਰਾਲੀ ਨੂੰ ਅੱਗ ਲਾਉਣਾ ਇਸ ਜ਼ਹਿਰ ਦੇ ਵਾਤਾਵਰਨ 'ਚ ਘੁਲਣ ਦਾ ਸਭ ਤੋਂ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ, ਜਦਕਿ ਇਸ ਤੋਂ ਬਾਅਦ ਵਾਹਨਾਂ ਅਤੇ ਫੈਕਟਰੀਆਂ 'ਚੋਂ ਨਿਕਲਦਾ ਜ਼ਹਿਰੀਲਾ ਧੂੰਆਂ ਵੀ ਇਸ ਦਾ ਵੱਡਾ ਕਾਰਨ ਹੈ। ਐੱਨ. ਜੀ. ਟੀ. (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਦੀ ਸਖ਼ਤੀ ਦੇ ਬਾਵਜੂਦ ਸਥਿਤੀ ਵਿਗੜ ਰਹੀ ਹੈ।

 

ਆਉਣ ਵਾਲੇ ਦਿਨਾਂ 'ਚ ਵਧੇਗੀ ਹੋਰ ਸਮੱਸਿਆ
ਹਰ ਸਾਲ ਇਨ੍ਹੀਂ ਦਿਨੀਂ ਮਤਲਬ ਅਕਤੂਬਰ-ਨਵੰਬਰ ਦੌਰਾਨ ਵਾਤਾਵਰਨ 'ਚ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵਧਦਾ ਹੈ। ਮੌਸਮ ਵਿਗਿਆਨੀ ਅਤੇ ਵਾਤਾਵਰਣ ਮਾਹਿਰ ਇਸ ਦੇ ਵੱਖ-ਵੱਖ ਕਾਰਨ ਦੱਸਦੇ ਹਨ ਪਰ ਨਤੀਜਾ ਇਕ ਹੀ ਹੈ ਅਤੇ ਉਹ ਹੈ ਸਿਹਤ ’ਤੇ ਮਾੜਾ ਪ੍ਰਭਾਵ। ਆਮ ਦਿਨਾਂ ’ਚ ਪੀ. ਐੱਮ. 10 ’ਤੇ ਏ. ਕਿਊ. ਆਈ. ਜਿੱਥੇ ਪਹਿਲਾਂ 100 ਜਾਂ 150 ਦੇ ਕਰੀਬ ਹੁੰਦਾ ਸੀ, ਅੱਜਕੱਲ ਇਹ 200 ਨੂੰ ਪਾਰ ਕਰਕੇ 300 ਤੋਂ 400 ਤੱਕ ਪਹੁੰਚ ਜਾਂਦਾ ਹੈ ਅਤੇ ਜ਼ਿਆਦਾਤਰ ਹਿੱਸਿਆਂ 'ਚ 500 ਤੱਕ ਵੀ ਪਹੁੰਚ ਜਾਂਦਾ ਹੈ, ਜੋ ਸਾਹ ਲੈਣ ਲਈ ਬਹੁਤ ਖ਼ਤਰਨਾਕ ਹੋ ਜਾਂਦਾ ਹੈ। ਕਿਉਂਕਿ ਇਨ੍ਹੀਂ ਦਿਨੀਂ ਝੋਨੇ ਦੀ ਵਾਢੀ ਹੁੰਦੀ ਹੈ ਅਤੇ ਹਰਿਆਣਾ-ਪੰਜਾਬ ’ਚ ਕਈ ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜ ਦਿੰਦੇ ਹਨ, ਜਿਸ ਨੂੰ ਪ੍ਰਦੂਸ਼ਣ ਦਾ ਵੱਡਾ ਕਾਰਨ ਮੰਨਿਆ ਜਾਂਦਾ ਹੈ।

ਉੱਥੇ ਹੀ ਖੇਤੀ ਮਾਹਿਰ ਅਤੇ ਮੌਸਮ ਵਿਗਿਆਨੀ ਇਸ ਦਾ ਇਕ ਹੋਰ ਕਾਰਨ ਵੀ ਦੱਸਦੇ ਹਨ। ਉਨ੍ਹਾਂ ਅਨੁਸਾਰ ਇਨ੍ਹਾਂ ਮਹੀਨਿਆਂ ਦੌਰਾਨ ਹਵਾ ਦੀ ਘੱਟ ਰਫ਼ਤਾਰ ਅਤੇ ਠੰਢ ਅਤੇ ਤਾਪਮਾਨ 'ਚ ਵਾਧਾ ਹੋਣ ਕਾਰਨ ਧੂੰਆਂ ਨਾ ਤਾਂ ਉੱਪਰਲੀ ਸਤ੍ਹਾ ਤਕ ਉੱਠਦਾ ਹੈ ਅਤੇ ਨਾ ਹੀ ਦੂਰ ਤੱਕ ਜਾਂਦਾ ਹੈ, ਬੱਸ ਸਥਾਨਕ ਖੇਤਰ 'ਚ ਹੀ ਰੁਕ ਜਾਂਦਾ ਹੈ, ਜਿਸ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ। 1 ਅਕਤੂਬਰ ਤੋਂ 30 ਨਵੰਬਰ ਤੱਕ ਰਾਸ਼ਟਰੀ ਰਾਜਧਾਨੀ ਖੇਤਰ ਦੇ ਹਵਾ ਪ੍ਰਦੂਸ਼ਣ 'ਚ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਔਸਤ ਹਿੱਸਾ ਸਿਰਫ 20 ਫੀਸਦੀ ਹੈ। ਹਾਲਾਂਕਿ, ਕਾਰਨ ਜੋ ਵੀ ਹੋਵੇ, ਸਾਹਾਂ ’ਤੇ ਖ਼ਤਰਾ ਵਧ ਗਿਆ ਹੈ।

 

ਪ੍ਰਦੂਸ਼ਣ ਕਾਰਨ ਬੱਚਿਆਂ ’ਚ ਵਧ ਰਹੀਆਂ ਬਿਮਾਰੀਆਂ
ਪ੍ਰਦੂਸ਼ਣ ਦਾ ਵਧਦਾ ਪੱਧਰ ਬੱਚਿਆਂ ਵਿਚ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਬੱਚੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਅਸਥਮਾ-ਪ੍ਰਦੂਸ਼ਣ ਕਾਰਨ ਬੱਚਿਆਂ ’ਚ ਅਸਥਮਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਹਵਾ 'ਚ ਮੌਜੂਦ ਬਰੀਕ ਕਣ ਅਤੇ ਧੂੰਆਂ ਫੇਫੜਿਆਂ ਨੂੰ ਪ੍ਰਭਾਵਿਤ ਕਰਦੇ ਹਨ, ਜਿਸ ਕਾਰਨ ਬੱਚਿਆਂ ਨੂੰ ਸਾਹ ਲੈਣ 'ਚ ਮੁਸ਼ਕਿਲ ਆਉਂਦੀ ਹੈ। ਦਮੇ ਦੇ ਦੌਰੇ ਕਾਰਨ ਬਹੁਤ ਸਾਰੇ ਬੱਚੇ ਸਕੂਲ ਨਹੀਂ ਜਾ ਸਕਦੇ ਅਤੇ ਉਨ੍ਹਾਂ ਦੀਆਂ ਸਰੀਰਕ ਗਤੀਵਿਧੀਆਂ 'ਚ ਵੀ ਵਿਘਨ ਪੈ ਜਾਂਦਾ ਹੈ। ਬ੍ਰੌਂਕਾਈਟਿਸ-ਹਵਾ ਪ੍ਰਦੂਸ਼ਣ ਕਾਰਨ ਬੱਚਿਆਂ 'ਚ ਬ੍ਰੌਂਕਾਈਟਸ ਦੇ ਮਾਮਲੇ ਵੀ ਵਧ ਰਹੇ ਹਨ। ਇਸ ਹਾਲਤ ’ਚ ਬੱਚਿਆਂ ਦੀ ਸਾਹ ਪ੍ਰਣਾਲੀ ’ਚ ਸੋਜ ਆ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਖੰਘ, ਸਾਹ ਚੜ੍ਹਨਾ ਅਤੇ ਛਾਤੀ ’ਚ ਦਰਦ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਐਲਰਜੀ-ਪ੍ਰਦੂਸ਼ਣ ਕਾਰਨ ਬੱਚਿਆਂ 'ਚ ਐਲਰਜੀ ਦੇ ਲੱਛਣ ਵਧ ਰਹੇ ਹਨ। ਬੱਚਿਆਂ 'ਚ ਅੱਖਾਂ 'ਚ ਜਲਣ, ਨੱਕ ਵਗਣਾ, ਛਿੱਕਾਂ ਆਉਣਾ ਅਤੇ ਚਮੜੀ ’ਤੇ ਧੱਫੜ ਪੈਣ ਵਰਗੇ ਲੱਛਣ ਆਮ ਹੋ ਗਏ ਹਨ। ਧੂੜ ਅਤੇ ਧੂੰਏਂ ਪ੍ਰਤੀ ਅਤਿ ਸੰਵੇਦਨਸ਼ੀਲਤਾ ਦੇ ਕਾਰਨ ਕੁਝ ਬੱਚਿਆਂ 'ਚ ਇਹ ਸਥਿਤੀ ਗੰਭੀਰ ਹੋ ਸਕਦੀ ਹੈ। ਅੱਖਾਂ ਅਤੇ ਚਮੜੀ ਦੀਆਂ ਸਮੱਸਿਆਵਾਂ-ਹਵਾ 'ਚ ਹਾਨੀਕਾਰਕ ਤੱਤਾਂ ਦੀ ਮੌਜੂਦਗੀ ਕਾਰਨ ਬੱਚਿਆਂ 'ਚ ਅੱਖਾਂ 'ਚ ਸੋਜ ਅਤੇ ਲਾਲੀ ਦੀ ਸਮੱਸਿਆ ਤੇਜ਼ੀ ਨਾਲ ਵਧ ਰਹੀ ਹੈ। ਇਸ ਤੋਂ ਇਲਾਵਾ ਪ੍ਰਦੂਸ਼ਣ ਬੱਚਿਆਂ ਦੀ ਚਮੜੀ ’ਤੇ ਵੀ ਅਸਰ ਪਾਉਂਦਾ ਹੈ, ਜਿਸ ਨਾਲ ਖੁਜਲੀ ਅਤੇ ਸੋਜ ਹੋ ਜਾਂਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ