Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸਾਹਿਤ ਸਭਾ ਸੁਨਾਮ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਵਿੱਚ ਬੱਲੀ ਈਲਵਾਲ ਦਾ ਸੱਭਿਆਚਾਰਕ ਗੀਤ ਲੋਕ ਅਰਪਣ

17 ਮਈ, 2026 06:42 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸਾਹਿਤ ਸਭਾ ਸੁਨਾਮ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਆਪਣੀ ਮਹੀਨਾਵਾਰ ਸਾਹਿਤਿਕ ਇਕੱਤਰਤਾ ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤੀ ਗਈ। ਜਸਵੰਤ ਸਿੰਘ ਅਸਮਾਨੀ, ਹਰਜੀਤ ਸਿੰਘ ਚੀਮਾ ਅਤੇ ਗਿਆਨੀ ਜੰਗੀਰ ਸਿੰਘ ਰਤਨ ਦੀ ਪ੍ਰਧਾਨਗੀ ਵਿੱਚ ਹੋਈ ਇਸ ਸਾਹਿਤਕ ਇਕੱਤਰਤਾ ਦੌਰਾਨ ਪ੍ਰਸਿੱਧ ਗੀਤਕਾਰ  ਬਲਜਿੰਦਰ  ਈਲਵਾਲ ਵੱਲੋਂ ਆਪਣੀ ਆਵਾਜ਼ ਵਿੱਚ ਰਿਕਾਰਡ ਕਰਵਾਇਆ ਸੱਭਿਆਚਾਰਕ ਗੀਤ "ਭੁਲੇਖੇ"  ਲੋਕ ਅਰਪਣ ਕੀਤਾ ਗਿਆ। ਗੀਤ ਦੇ ਬੋਲ ਹਨ,ਪਿਆਰ ਮੁਹੱਬਤ ਈਲਵਾਲੀਏ ਬਾਤਾਂ ਨੇ, ਬੱਲੀ ਨੇ ਹਰ ਨਖਰੇ ਤੇ ਨਾਜ਼ ਬਦਲਦੇ ਦੇਖੇ ਨੇ। ਇਹ ਗੀਤ ਬਲੀ ਈਲਵਾਲ ਨੇ ਆਪਣੀ ਖ਼ੂਬਸੂਰਤ ਆਵਾਜ਼ ਵਿੱਚ ਗਾ ਕੇ ਵੀ ਸੁਣਾਇਆ।
 
ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਭਾ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਨੇ ਕਿਹਾ ਕਿ ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਮਾਨਵਤਾ ਦੀ ਅਗਵਾਈ ਕਰਦਿਆਂ ਜੋ ਉੱਚ ਨੈਤਿਕ ਕਦਰਾਂ ਕੀਮਤਾਂ ਵਾਲੇ ਸਿਧਾਂਤ ਬਣਾਏ ਉਨ੍ਹਾਂ ਸਿਧਾਂਤਾਂ 'ਤੇ ਆਪ ਵੀ ਪਹਿਰਾ ਦਿੱਤਾ ਅਤੇ  ਉਨ੍ਹਾਂ ਸਿਧਾਂਤਾਂ ਦੀ ਸਲਾਮਤੀ ਲਈ ਆਪਣਾ ਆਪਾ ਵੀ ਕੁਰਬਾਨ ਕਰ ਦਿੱਤਾ, ਪਰ ਸੱਤਾ ਦੇ ਜਬਰ ਜ਼ੁਲਮ ਅੱਗੇ ਝੁਕੇ ਨਹੀਂ। ਅੱਜ ਦੀ ਸਭਾ ਵਿੱਚ ਇੱਕ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਜ਼ਰੂਰੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ, ਇਸ ਨੂੰ ਜ਼ਰੂਰੀ ਵਿਸ਼ੇ ਵਜੋਂ ਪੜ੍ਹਾਏ ਜਾਣ ਲਈ ਪੰਜਾਬ ਸਰਕਾਰ ਆਰਮੀ ਪਬਲਿਕ ਸਕੂਲਾਂ ਉੱਤੇ ਪੰਜਾਬੀ ਭਾਸ਼ਾ ਕਾਨੂੰਨ 2008 ਅਨੁਸਾਰ ਤੁਰੰਤ ਕਾਨੂੰਨੀ ਕਾਰਵਾਈ ਕਰੇ।
 
ਕਵਿਤਾਵਾਂ ਦੇ ਦੌਰ ਵਿੱਚ ਸਭ ਤੋਂ ਪਹਿਲਾਂ ਅਵਤਾਰ ਸਿੰਘ ਉਗਰਾਹਾਂ ਨੇ-ਤੱਤੀ ਤਵੀ ਤੇ ਰੇਤ ਦੇ ਕੜਛੇ ਭਰ ਭਰ ਸਿਰ ਵਿੱਚ ਪਾਈ ਜਾ, ਨਾਲ ਆਪਣੀ ਸ਼ਰਧਾਂਜਲੀ ਭੇਟ ਕੀਤੀ। ਪ੍ਰਸਿੱਧ ਇਨਕਲਾਬੀ ਗਾਇਕ ਭੋਲਾ ਸਿੰਘ ਸੰਗਰਾਮੀ ਨੇ-ਸੂਰਜ ਦੀ ਅੱਖ ਨੇ ਨਾ ਤੱਕਿਆ ਸੀ ਕਦੇ ਪਹਿਲਾਂ, ਐਸੇ ਐਸੇ ਕੌਤਕ ਦਿਖਾਉਂਦਾ ਰਿਹਾ ਖ਼ਾਲਸਾ, ਨਾਲ ਹਾਜ਼ਰੀ ਲਗਵਾਈ। ਬਹਾਦਰ ਸਿੰਘ ਧੌਲਾ ਨੇ ਆਪਣੀ ਰਚਨਾ- ਦੂਜੇ ਦੇ ਘਰ ਅੱਗ ਮੱਚਦੀ ਆਪਾਂ ਕੀ ਲੈਣਾ, ਸਾਂਝੀ ਕੀਤੀ। ਬਲਵਿੰਦਰ ਸਿੰਘ ਜ਼ਿਲੇਦਾਰ, ਗੁਰਜੰਟ ਸਿੰਘ ਉਗਰਾਹਾਂ, ਹਰਦੀਪ ਸਿੰਘ ਕੜੈਲ, ਬਲਵਿੰਦਰ ਸਿੰਘ ਹਰੀਗੜ੍ਹ,ਸਰਬਜੀਤ ਸੰਗਰੂਰਵੀ, ਪਰਮਿੰਦਰ ਸਿੰਘ ਸੰਗਰੂਰ, ਬਹਾਦਰ ਸਿੰਘ ਧੌਲਾ, ਪਵਨ ਕੁਮਾਰ ਹੋਸੀ, ਹਰਮੇਲ ਸਿੰਘ, ਹਰਜੀਤ ਸਿੰਘ ਚੀਮਾ, ਜਸਵੰਤ ਸਿੰਘ ਅਸਮਾਨੀ, ਜੰਗੀਰ  ਸਿੰਘ ਰਤਨ, ਦਰਬਾਰ ਸਿੰਘ ਚੱਠੇ ਸ਼ੇਖਵਾਂ, ਰਮੇਸ਼ ਕੁਮਾਰ ਐਡਵੋਕੇਟ, ਪਰਮਜੀਤ ਕੌਰ ਸੰਗਰਾਮੀ ਤੇ ਹਨੀ ਸੰਗਰਾਮੀ ਨੇ ਆਪੋ ਆਪਣੀਆਂ ਖ਼ੂਬਸੂਰਤ ਸਾਹਿਤਕ ਰਚਨਾਵਾਂ ਨਾਲ ਸ਼ਾਨਦਾਰ ਹਾਜ਼ਰੀ ਲਗਵਾਈ। ਸਟੇਜ ਸਕੱਤਰ ਦੀ ਡਿਊਟੀ ਜੰਗੀਰ ਸਿੰਘ ਰਤਨ ਵੱਲੋਂ ਬਾਖ਼ੂਬੀ ਨਿਭਾਈ ਗਈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ