Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

27 ਮਈ, 2026 07:43 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ 26 ਮਈ ਨੂੰ ਹੋਈਆਂ ਸਥਾਨਕ ਸਰਕਾਰ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਵਾਸਤੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਬਨੂੜ, ਨਵਾਂਗਾਓਂ ਅਤੇ ਕੁਰਾਲੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ।

ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਵੀਡੀਓ ਕੈਮਰਿਆਂ ਦੀ ਨਿਗਰਾਨੀ ਹੇਠ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਗਿਣਤੀ ਕੇਂਦਰਾਂ ਵਿੱਚ ਦਾਖ਼ਲੇ ਦੀ ਇਜਾਜ਼ਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਨਿਰਧਾਰਿਤ ਗਿਣਤੀ ਕੇਂਦਰ ਹੇਠ ਲਿਖੇ ਅਨੁਸਾਰ ਹਨ:-

ਨਗਰ ਕੌਂਸਲ, ਬਨੂੜ – ਦਫ਼ਤਰ ਮਾਰਕੀਟ ਕਮੇਟੀ, ਬਨੂੜ

ਨਗਰ ਕੌਂਸਲ, ਕੁਰਾਲੀ – ਕਮਿਊਨਿਟੀ ਹਾਲ, ਦਫ਼ਤਰ ਨਗਰ ਕੌਂਸਲ, ਕੁਰਾਲੀ

ਨਗਰ ਕੌਂਸਲ, ਨਵਾਂਗਾਓਂ – ਸੈਂਚੁਰੀ ਪਬਲਿਕ ਸਕੂਲ, ਕਰੌਰਾਂ, ਨਵਾਂਗਾਓਂ

ਨਗਰ ਕੌਂਸਲ, ਜ਼ੀਰਕਪੁਰ – ਕਮਿਊਨਿਟੀ ਸੈਂਟਰ, ਛੱਤ

ਨਗਰ ਕੌਂਸਲ, ਡੇਰਾਬੱਸੀ – ਸਰਕਾਰੀ ਕਾਲਜ, ਡੇਰਾਬੱਸੀ

ਨਗਰ ਕੌਂਸਲ, ਲਾਲੜੂ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਾਲੜੂ

ਨਗਰ ਨਿਗਮ, ਮੋਹਾਲੀ (ਵਾਰਡ 1 ਤੋਂ 25) – ਕਮਿਊਨਿਟੀ ਸੈਂਟਰ, ਫੇਜ਼-7, ਐਸ.ਏ.ਐਸ. ਨਗਰ

ਨਗਰ ਨਿਗਮ, ਮੋਹਾਲੀ (ਵਾਰਡ 26 ਤੋਂ 50) – ਕਮਿਊਨਿਟੀ ਸੈਂਟਰ, ਸੈਕਟਰ-69, ਐਸ.ਏ.ਐਸ. ਨਗਰ

ਉਨ੍ਹਾਂ ਅੱਗੇ ਦੱਸਿਆ ਕਿ ਗਿਣਤੀ ਪ੍ਰਬੰਧਾਂ ਸਬੰਧੀ ਰਿਹਰਸਲ ਭਲਕੇ 28 ਮਈ ਨੂੰ ਸਵੇਰੇ 10:00 ਵਜੇ ਨਿਰਧਾਰਿਤ ਕੇਂਦਰਾਂ ‘ਤੇ ਕਰਵਾਈ ਜਾਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ।

ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਵੀ ਗਿਣਤੀ ਪ੍ਰਕਿਰਿਆ ਦੌਰਾਨ ਕਾਨੂੰਨ ਅਤੇ ਵਿਵਸਥਾ ਸਖ਼ਤੀ ਨਾਲ ਬਣਾਈ ਰੱਖਣ ਅਤੇ ਕਿਸੇ ਵੀ ਗੈਰ-ਅਧਿਕਾਰਤ ਵਿਅਕਤੀ ਨੂੰ ਗਿਣਤੀ ਕੇਂਦਰਾਂ ਨੇੜੇ ਨਾ ਆਉਣ ਦੇਣ ਲਈ ਕਿਹਾ ਗਿਆ ਹੈ।

ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਣਤੀ ਏਜੰਟਾਂ ਨੂੰ ਸਹੀ ਪਛਾਣ ਪੱਤਰਾਂ ਸਮੇਤ ਆਪਣੇ ਸਬੰਧਤ ਰਿਟਰਨਿੰਗ ਅਫ਼ਸਰਾਂ ਨਾਲ ਸੰਪਰਕ ਕਰਕੇ ਨਿਯੁਕਤ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ