Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

05 ਜੂਨ, 2026 07:58 PM

ਚੰਡੀਗੜ੍ਹ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਸਾਹ ਸੰਬੰਧੀ ਰੋਗਾਂ ਨਾਲ ਜੁੜੇ 3,019 ਇਲਾਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ,“ਯੋਜਨਾ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਪੰਜ ਮਹੀਨਿਆਂ ਦੌਰਾਨ ਲਗਭਗ 46 ਲੱਖ ਲੋਕ ਸਿਹਤ ਬੀਮਾ ਪ੍ਰੋਗਰਾਮ ਤਹਿਤ ਰਜਿਸਟਰ ਹੋਏ ਹਨ।”

ਉਹਨਾਂ ਦੱਸਿਆ ਕਿ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਵਾਲੀ ਇਹ ਯੋਜਨਾ ਸਮੇਂ ਸਿਰ ਡਾਕਟਰੀ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਮੁਲਾ ਸਹਾਰਾ ਬਣ ਕੇ ਉੱਭਰੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ,“ਜੇਕਰ ਸਮੇਂ ਸਿਰ ਇਲਾਜ ਨਾ ਮਿਲੇ ਤਾਂ ਸਾਹ ਸੰਬੰਧੀ ਬੀਮਾਰੀਆਂ ਜਾਨਲੇਵਾ ਰੂਪ ਧਾਰ ਸਕਦੀਆਂ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹੁਣ ਪਰਿਵਾਰਾਂ ਨੂੰ ਮੈਡੀਕਲ ਐਮਰਜੈਂਸੀ ਦੌਰਾਨ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਚਿੰਤਾ ਨਹੀਂ ਰਹੀ । ਮਰੀਜ਼ ਬਿਨਾਂ ਕਿਸੇ ਦੇਰੀ ਦੇ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਸਕਦੇ ਹਨ।”

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਅਤੇ ਵਧਦੇ ਹਵਾ ਪ੍ਰਦੂਸ਼ਣ ਦੇ ਦੌਰਾਨ ਸਾਹ ਸੰਬੰਧੀ ਰੋਗ ਹਸਪਤਾਲ ਵਿੱਚ ਦਾਖ਼ਲ ਹੋਣ ਦੇ ਸਭ ਤੋਂ ਆਮ ਕਾਰਨਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ,“ਅਕਸਰ ਖੰਘ, ਬੁਖ਼ਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਮਾਮੂਲੀ ਲੱਗਣ ਵਾਲੀਆਂ ਸਮੱਸਿਆਵਾਂ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਗੰਭੀਰ ਰੂਪ ਧਾਰਨ ਕਰ ਲੈਂਦੀਆਂ ਹਨ।”

ਮੰਤਰੀ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਪਹਿਲਾਂ ਕਈ ਪਰਿਵਾਰ ਹਸਪਤਾਲ ਜਾਣ ਵਿੱਚ ਦੇਰੀ ਕਰ ਦਿੰਦੇ ਸਨ, ਜਿਸ ਨਾਲ ਬੀਮਾਰੀ ਗੰਭੀਰ ਹੋ ਜਾਂਦੀ ਸੀ ਅਤੇ ਇਲਾਜ ਦਾ ਖ਼ਰਚ ਵੀ ਵਧ ਜਾਂਦਾ ਸੀ। ਉਨ੍ਹਾਂ ਕਿਹਾ,“2,300 ਤੋਂ ਵੱਧ ਪ੍ਰਕਿਰਿਆਵਾਂ ਅਤੇ ਇਲਾਜਾਂ ਲਈ ਉਪਲੱਬਧ ਕੈਸ਼ਲੈੱਸ ਸਹੂਲਤ ਮਰੀਜ਼ਾਂ ਨੂੰ ਬੀਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਡਾਕਟਰੀ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰ ਰਹੀ ਹੈ।”

ਸਸਤੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਯੋਜਨਾ ਪਰਿਵਾਰਾਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਦੇ ਨਾਲ-ਨਾਲ ਸਮੇਂ ਸਿਰ ਇਲਾਜ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਪੂਰੇ ਪੰਜਾਬ ਵਿੱਚ ਸਿਹਤ ਨਤੀਜਿਆਂ ਵਿੱਚ ਸੁਧਾਰ ਹੋ ਰਿਹਾ ਹੈ।”

ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ, ਪਟਿਆਲਾ ਦੇ ਪਲਮੋਨੋਲੋਜਿਸਟ ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਸਾਹ ਸੰਬੰਧੀ ਰੋਗਾਂ ਦੇ ਇਲਾਜ ਲਈ ਹਸਪਤਾਲ ਪਹੁੰਚਣ ਵਿੱਚ ਦੇਰੀ ਅੱਜ ਵੀ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ, “ਜ਼ਿਆਦਾਤਰ ਸਾਹ ਸੰਬੰਧੀ ਰੋਗਾਂ ਦਾ ਇਲਾਜ ਸ਼ੁਰੂਆਤੀ ਪੜਾਅ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਹੁੰਦਾ ਹੈ। ਪਰ ਕਈ ਮਰੀਜ਼ ਉਦੋਂ ਹਸਪਤਾਲ ਪਹੁੰਚਦੇ ਹਨ ਜਦੋਂ ਉਨ੍ਹਾਂ ਦੀ ਹਾਲਤ ਕਾਫ਼ੀ ਵਿਗੜ ਚੁੱਕੀ ਹੁੰਦੀ ਹੈ, ਕਿਉਂਕਿ ਪਰਿਵਾਰ ਇਲਾਜ ਲਈ ਪੈਸੇ ਦਾ ਪ੍ਰਬੰਧ ਕਰਨ ਵਿੱਚ ਲੱਗੇ ਰਹਿੰਦੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਣ ਵਾਲਾ ਕੈਸ਼ਲੈੱਸ ਇਲਾਜ ਇਸ ਪਾੜੇ ਨੂੰ ਘਟਾਉਣ ਵਿੱਚ ਮਦਦ ਕਰ ਰਿਹਾ ਹੈ।”

ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਮੌਸਮੀ ਧੁੰਦ (ਸਮੌਗ) ਵਰਗੇ ਕਾਰਨਾਂ ਕਰਕੇ ਸਾਹ ਸੰਬੰਧੀ ਰੋਗਾ ਲਗਾਤਾਰ ਵਧ ਰਹੇ ਹਨ । ਉਨ੍ਹਾਂ ਕਿਹਾ, “ਬਜ਼ੁਰਗਾਂ, ਬੱਚਿਆਂ ਅਤੇ ਸ਼ੂਗਰ ਤੇ ਗੁਰਦੇ ਦੀਆਂ ਬੀਮਾਰੀਆਂ ਵਰਗੀਆਂ ਹੋਰ ਗੰਭੀਰ ਬੀਮਾਰੀਆਂ ਨਾਲ ਪੀੜਤ ਮਰੀਜ਼ਾਂ ਵਿੱਚ ਗੰਭੀਰ ਸਿਹਤ ਸਮੱਸਿਆਂਵਾਂ ਦਾ ਖ਼ਤਰਾ ਹੋਰ ਵੀ ਵੱਧ ਹੁੰਦਾ ਹੈ।”

ਉਨ੍ਹਾਂ ਦੱਸਿਆ ਕਿ ਸਾਹ ਲੈਣ ਵਿੱਚ ਅਸਮਰੱਥਤ ਕਈ ਮਰੀਜ਼ਾਂ ਦਾ ਵੀ ਇਸ ਯੋਜਨਾ ਤਹਿਤ ਇਲਾਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਚਨਚੇਤ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਿਆ।

ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਡਾ. ਜੋਰਾਵਰ ਸਿੰਘ ਨੇ ਸਿਗਰਟਨੋਸ਼ੀ ਅਤੇ ਦੂਜਿਆਂ ਦੇ ਸਿਗਰਟ ਦੇ ਧੂੰਏਂ (ਸੈਕਿੰਡ-ਹੈਂਡ ਸਮੋਕ) ਤੋਂ ਬਚਣ, ਧੂੜ ਜਾਂ ਰਸਾਇਣਾਂ ਨਾਲ ਸਬੰਧਿਤ ਕੰਮ ਵਾਲੀਆਂ ਥਾਂਵਾਂ ’ਤੇ ਸੁਰੱਖਿਆ ਉਪਕਰਨਾਂ ਦੀ ਵਰਤੋਂ ਕਰਨ ਅਤੇ ਘਰਾਂ ਵਿੱਚ ਢੁੱਕਵੇਂ ਹਵਾਦਾਰੀ ਪ੍ਰਬੰਧ ਯਕੀਨੀ ਬਣਾਉਣ ਦੀ ਵੀ ਸਲਾਹ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ