Tuesday, July 14, 2026
BREAKING
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ ਰੇਟ ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਪੰਜਾਬ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

14 ਜੁਲਾਈ, 2026 12:27 PM

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਵਧਦੀ ਧੜੇਬਾਜ਼ੀ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਸਰਗਰਮ ਹੋ ਗਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਸੂਬੇ ਦੇ 5 ਦਿਨਾਂ ਦੌਰੇ ਤੋਂ ਬਾਅਦ ਤਿਆਰ ਕੀਤੀ ਗਈ ਆਪਣੀ ਰਿਪੋਰਟ ਸੋਮਵਾਰ ਨੂੰ ਰਾਹੁਲ ਗਾਂਧੀ ਦੇ ਦਫ਼ਤਰ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ ਨੂੰ ਪੰਜਾਬ ਕਾਂਗਰਸ ਦੇ ਭਵਿੱਖ ਅਤੇ ਸੰਗਠਨ ਦੀ ਦਿਸ਼ਾ ਤੈਅ ਕਰਨ ਦੇ ਲਿਹਾਜ਼ ਨਾਲ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਭਰੋਸੇਯੋਗ ਸੂਤਰਾਂ ਅਨੁਸਾਰ ਭੂਪੇਸ਼ ਬਘੇਲ ਨੇ ਆਪਣੇ ਦੌਰੇ ਦੌਰਾਨ ਪਾਰਟੀ ਆਗੂਆਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਸੰਗਠਨ ਦੀ ਸਥਿਤੀ ਦਾ ਮੁਲਾਂਕਣ ਕੀਤਾ ਸੀ। ਉਨ੍ਹਾਂ ਦੀ ਰਿਪੋਰਟ ਵਿਚ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਮਤਭੇਦਾਂ, ਸੰਗਠਨਾਤਮਕ ਚੁਣੌਤੀਆਂ ਅਤੇ ਆਗਾਮੀ ਸਿਆਸੀ ਰਣਨੀਤੀ ਨਾਲ ਜੁੜੇ ਕਈ ਮਹੱਤਵਪੂਰਨ ਨੁਕਤਿਆਂ ਦਾ ਜ਼ਿਕਰ ਕੀਤਾ ਗਿਆ ਹੈ। ਹੁਣ ਇਸ ਰਿਪੋਰਟ ਦੇ ਆਧਾਰ ’ਤੇ ਰਾਹੁਲ ਗਾਂਧੀ ਪੰਜਾਬ ਕਾਂਗਰਸ ਵਿਚ ਚੱਲ ਰਹੇ ਵਿਵਾਦਾਂ ਅਤੇ ਧੜੇਬਾਜ਼ੀ ਨੂੰ ਖ਼ਤਮ ਕਰਨ ਲਈ ਅਗਲੀ ਰਣਨੀਤੀ ਤੈਅ ਕਰਨਗੇ।

ਦਿਲਚਸਪ ਗੱਲ ਇਹ ਹੈ ਕਿ ਪਾਰਟੀ ਲੀਡਰਸ਼ਿਪ ਨੇ ਪੰਜਾਬ ਕਾਂਗਰਸ ਦੀ ਅਸਲ ਸਥਿਤੀ ਦਾ ਸੁਤੰਤਰ ਮੁਲਾਂਕਣ ਕਰਨ ਲਈ 3 ਮੈਂਬਰੀ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਨੂੰ ਗੁਪਤ ਤਰੀਕੇ ਨਾਲ ਸੂਬੇ ਦੇ ਸਿਆਸੀ ਹਾਲਾਤ ਅਤੇ ਕਾਂਗਰਸ ਸੰਗਠਨ ਦੇ ਅੰਦਰ ਦੀ ਸਥਿਤੀ ਦੀ ਜਾਣਕਾਰੀ ਇਕੱਠੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਮੇਟੀ ਵੱਖ-ਵੱਖ ਆਗੂਆਂ, ਮੀਡੀਆ ਅਦਾਰਿਆਂ ਅਤੇ ਹੋਰ ਸਬੰਧਤ ਸਰੋਤਾਂ ਨਾਲ ਗੱਲਬਾਤ ਕਰ ਕੇ ਜ਼ਮੀਨੀ ਫੀਡਬੈਕ ਇਕੱਠੀ ਕਰ ਰਹੀ ਹੈ।

ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਕਿਸੇ ਵੀ ਸਿੱਟੇ ’ਤੇ ਪਹੁੰਚਣ ਤੋਂ ਪਹਿਲਾਂ ਇਸ ਵਿਸ਼ੇਸ਼ ਕਮੇਟੀ ਦੀ ਰਿਪੋਰਟ ਦਾ ਵੀ ਗੰਭੀਰਤਾ ਨਾਲ ਅਧਿਐਨ ਕਰਨਗੇ। ਅਜਿਹੇ ਵਿਚ ਪੰਜਾਬ ਕਾਂਗਰਸ ਨੂੰ ਲੈ ਕੇ ਲਿਆ ਜਾਣ ਵਾਲਾ ਕੋਈ ਵੀ ਵੱਡਾ ਫ਼ੈਸਲਾ ਦੋਵਾਂ ਰਿਪੋਰਟਾਂ ਦੇ ਮੁਲਾਂਕਣ ਮਗਰੋਂ ਹੀ ਸਾਹਮਣੇ ਆਵੇਗਾ। ਇਹੀ ਕਾਰਨ ਹੈ ਕਿ ਫਿਲਹਾਲ ਸੰਗਠਨ ਵਿਚ ਸੰਭਾਵਿਤ ਬਦਲਾਅ ਜਾਂ ਲੀਡਰਸ਼ਿਪ ਸਬੰਧੀ ਫ਼ੈਸਲਿਆਂ ਨੂੰ ਲੈ ਕੇ ਅਟਕਲਾਂ ਦਾ ਦੌਰ ਜਾਰੀ ਹੈ। ਕਾਂਗਰਸ ਲੀਡਰਸ਼ਿਪ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੰਜਾਬ ਇਕਾਈ ਵਿਚ ਇਕਜੁੱਟਤਾ ਕਾਇਮ ਕਰਨਾ ਹੈ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਪਾਰਟੀ ਸੰਗਠਨ ਵਿਚ ਬਦਲਾਅ ਕਰੇਗੀ ਜਾਂ ਫਿਰ ਆਗੂਆਂ ਨੂੰ ਅਨੁਸ਼ਾਸਨ ਦਾ ਸੰਦੇਸ਼ ਦੇ ਕੇ ਮੌਜੂਦਾ ਢਾਂਚੇ ਨੂੰ ਬਣਾਈ ਰੱਖੇਗੀ।

ਫਿਲਹਾਲ ਪੰਜਾਬ ਕਾਂਗਰਸ ਦੇ ਆਗੂਆਂ ਦੀਆਂ ਨਜ਼ਰਾਂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ’ਤੇ ਟਿਕੀਆਂ ਹੋਈਆਂ ਹਨ। ਸੰਭਾਵਿਤ ਫ਼ੈਸਲਿਆਂ ਨੂੰ ਲੈ ਕੇ ਆਗੂਆਂ ਵਿਚ ਬੇਚੈਨੀ ਵੇਖੀ ਜਾ ਰਹੀ ਹੈ। ਇਹੀ ਵਜ੍ਹਾ ਹੈ ਕਿ ਪਿਛਲੇ ਦੋ ਦਿਨਾਂ ਤੋਂ ਬਹੁਤੇ ਆਗੂ ਸੋਸ਼ਲ ਮੀਡੀਆ ਅਤੇ ਜਨਤਕ ਮੰਚਾਂ 'ਤੇ ਬਿਆਨਬਾਜ਼ੀ ਤੋਂ ਬਚਦੇ ਨਜ਼ਰ ਆ ਰਹੇ ਹਨ। ਹੁਣ ਸਾਰਿਆਂ ਨੂੰ ਕਾਂਗਰਸ ਹਾਈਕਮਾਂਡ ਦੇ ਅੰਤਿਮ ਫ਼ੈਸਲੇ ਦੀ ਉਡੀਕ ਹੈ, ਜੋ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਦਿਸ਼ਾ ਤੈਅ ਕਰ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ

ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ

ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ

ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ

ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ

ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ

ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ

ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ

High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ