Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਿਟੀ ਪ੍ਰੈਸ ਕਲੱਬ ਦੀ ਵਿਸ਼ੇਸ਼ ਮੀਟਿੰਗ ਸਮਾਜ ਸੇਵਾ ਗਤੀਵਿਧੀਆਂ ‘ਚ ਵਾਧੇ ਤੇ ਇਲੈਕਟ੍ਰਾਨਿਕ ਅਤੇ ਸੋਸ਼ਲ ਵਿੰਗ ਮਜ਼ਬੂਤ ਕਰਨ ‘ਤੇ ਜ਼ੋਰ

13 ਸਤੰਬਰ, 2025 08:36 PM

ਸੁਨਾਮ (ਰਮੇਸ਼ ਗਰਗ) ; ਸਿਟੀ ਪ੍ਰੈਸ ਕਲੱਬ ਦੀ ਵਿਸ਼ੇਸ਼ ਮੀਟਿੰਗ ਸ਼ੁੱਕਰਵਾਰ ਨੂੰ ਅਰਬਨ ਕ੍ਰੈਬ ਰੈਸਟੋਰੈਂਟ ‘ਚ ਕਲੱਬ ਦੇ ਪ੍ਰਧਾਨ ਤਰੁਣ ਬਾਂਸਲ ਦੀ ਅਗਵਾਈ ‘ਚ ਹੋਈ। ਮੀਟਿੰਗ ਦਾ ਮੁੱਖ ਮਕਸਦ ਕਲੱਬ ਦੀਆਂ ਸਮਾਜ ਸੇਵਾ ਗਤੀਵਿਧੀਆਂ ਨੂੰ ਹੋਰ ਤੇਜ਼ੀ ਲਿਆਉਣ, ਪੱਤਰਕਾਰਤਾ ਦੀ ਗੁਣਵੱਤਾ ਨੂੰ ਮਜ਼ਬੂਤ ਕਰਨ ਅਤੇ ਕਲੱਬ ਦੇ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਵਿੰਗ ਨੂੰ ਮਜ਼ਬੂਤ ਕਰਨਾ ਸੀ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਲੱਬ ਪ੍ਰਧਾਨ ਤਰੁਣ ਬਾਂਸਲ ਨੇ ਕਿਹਾ ਕਿ ਮੀਡੀਆ ਸਮਾਜ ਦਾ ਸ਼ੀਸ਼ਾ ਹੈ, ਇਸ ਲਈ ਪੱਤਰਕਾਰਾਂ ਨੂੰ ਸਮਾਜ ਹਿੱਤ ਦੇ ਕੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਕਲੱਬ ਦੀਆਂ ਸਮਾਜ ਸੇਵਾ ਗਤੀਵਿਧੀਆਂ ‘ਚ ਵਾਧਾ ਕੀਤਾ ਜਾਵੇ ਅਤੇ ਨਵੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਾਰੇ ਮੈਂਬਰ ਮਿਲ ਕੇ ਕੰਮ ਕਰਨ।

ਕਲੱਬ ਦੇ ਸੀਨੀਅਰ ਮੈਂਬਰ ਕ੍ਰਿਸ਼ਨ ਸੰਦੋਹਾ ਨੇ ਆਪਣਾ ਪੱਤਰਕਾਰਤਾ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਡਿਜ਼ਿਟਲ ਮੀਡੀਆ ਦੇ ਇਸ ਦੌਰ ਵਿੱਚ ਪੱਤਰਕਾਰਾਂ ਨੂੰ ਪੇਸ਼ਾਵਰ ਇਮਾਨਦਾਰੀ ਅਤੇ ਨਿਰਪੱਖਤਾ ਬਣਾਈ ਰੱਖਣੀ ਬਹੁਤ ਜ਼ਰੂਰੀ ਹੈ। ਇਸੇ ਤਰ੍ਹਾਂ ਕਲੱਬ ਦੇ ਸੀਨੀਅਰ ਅਹੁਦੇਦਾਰ ਅਜਾਇਬ ਸਿੰਘ ਮੋਰਾਂਵਾਲੀ ਅਤੇ ਭਗਵੰਤ ਸਿੰਘ ਚੰਦੜ ਨੇ ਕਲੱਬ ਦੀਆਂ ਬੈਠਕਾਂ ਵਿੱਚ ਨਿਯਮਿਤ ਹਾਜ਼ਰੀ ਅਤੇ ਗਤੀਵਿਧੀਆਂ ‘ਤੇ ਲਗਾਤਾਰ ਵਿਚਾਰ-ਵਟਾਂਦਰੇ ਦੀ ਲੋੜ ‘ਤੇ ਜ਼ੋਰ ਦਿੱਤਾ।

ਵਿਕਰਮ ਸ਼ਰਮਾ ਅਤੇ ਅਰੁਣ ਬਾਂਸਲ ਨੇ ਕਲੱਬ ਦੇ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਵਿੰਗ ਨੂੰ ਮਜ਼ਬੂਤ ਕਰਨ ਲਈ ਸੁਝਾਵ ਦਿੱਤੇ। ਉਨ੍ਹਾਂ ਕਿਹਾ ਕਿ ਟੈਕਨਾਲੋਜੀ ਦੇ ਇਸ ਯੁੱਗ ਵਿੱਚ ਪੱਤਰਕਾਰਤਾ ਦੇ ਰਵਾਇਤੀ ਸਰੂਪ ਨਾਲ ਨਾਲ ਡਿਜ਼ਿਟਲ ਪਲੇਟਫਾਰਮ ‘ਤੇ ਵੀ ਕਲੱਬ ਦੀ ਸਰਗਰਮ ਮੌਜੂਦਗੀ ਲਾਜ਼ਮੀ ਹੈ। ਪ੍ਰਦੀਪ ਕੁਮਾਰ, ਅੰਸ਼ੂ ਡੋਗਰਾ ਅਤੇ ਵਰੁਣ ਬਾਂਸਲ ਨੇ ਦੀਵਾਲੀ ਸਮਾਰੋਹ ਸਬੰਧੀ ਕਲੱਬ ਦੀਆਂ ਯੋਜਨਾਵਾਂ ‘ਤੇ ਵਿਚਾਰ ਕੀਤਾ ਅਤੇ ਕਿਹਾ ਕਿ ਇਸ ਵਾਰ ਸਮਾਰੋਹ ਨੂੰ ਸਮਾਜ ਦੇ ਵੰਚਿਤ ਵਰਗ ਤੱਕ ਪਹੁੰਚਾਉਣ ਦੀ ਯੋਜਨਾ ਉਪਰ ਕੰਮ ਕੀਤਾ ਜਾਵੇ।

ਕਲੱਬ ਦੇ ਮੈਂਬਰ ਅਸ਼ੋਕ ਸਿੰਗਲਾ, ਭੂਸ਼ਣ ਕਾਂਸਲ, ਹਾਕਮ ਸਿੰਘ ਭੱਟੀ ਅਤੇ ਆਸ਼ੂ ਜਿੰਦਲ ਨੇ ਵੀ ਕਲੱਬ ਦੀਆਂ ਗਤੀਵਿਧੀਆਂ ‘ਤੇ ਆਪਣੇ ਵਿਚਾਰ ਰੱਖੇ। ਮੀਟਿੰਗ ‘ਚ ਸੰਸਕ੍ਰਿਤਿਕ ਰੰਗ ਵੀ ਵੇਖਣ ਨੂੰ ਮਿਲਿਆ। ਕਲੱਬ ਮੈਂਬਰ ਰਜਿੰਦਰ ਸ਼ਾਹ ਨੇ ਆਪਣੀ ਮਿੱਠੀ ਆਵਾਜ਼ ਵਿੱਚ ਪੁਰਾਣੇ ਹਿੰਦੀ ਨਗ਼ਮੇ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਮੀਟਿੰਗ ਵਿੱਚ ਅਸ਼ੋਕ ਬਾਂਸਲ, ਕਰਮ ਥਿੰਦ, ਮਨਪ੍ਰੀਤ ਨੀਲੋਵਾਲ ਅਤੇ ਰਾਜੂ ਸਿੰਗਲਾ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।ਮੀਟਿੰਗ ਦਾ ਸੰਚਾਲਨ ਕਲੱਬ ਦੇ ਜਰਨਲ ਸਕੱਤਰ ਆਰ.ਐਨ. ਕਾਂਸਲ ਨੇ ਕੀਤਾ।

ਇਸ ਮੌਕੇ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਰੂਪਿੰਦਰ ਸਿੰਘ ਸੱਗੂ ਦੇ ਭਰਾ ਸ਼੍ਰੀ ਇੰਦਰਜੀਤ ਸਿੰਘ ਸੱਗੂ ਦੇ ਅਚਾਨਕ ਦੇਹਾਂਤ ‘ਤੇ ਸ਼ੋਕ ਪ੍ਰਸਤਾਵ ਪਾਸ ਕੀਤਾ ਗਿਆ ਅਤੇ ਦਿਵੰਗਤ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.