Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਰਾਸ਼ਟਰੀ

ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ

14 ਮਈ, 2026 04:52 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਟਰੋਲ ਅਤੇ ਡੀਜ਼ਲ ਬਚਾਉਣ ਦੀ ਅਪੀਲ ਦੇਸ਼ ਵਾਸੀਆਂ ਨੂੰ ਕੀਤੀ ਸੀ। ਇਸ ਨੂੰ ਲੈ ਕੇ ਚਰਚਾਵਾਂ ਤੇਜ਼ ਹਨ ਅਤੇ ਇਸ ਦੌਰਾਨ ਉਨ੍ਹਾਂ ਖੁਦ ਵੀ ਇਸ ’ਤੇ ਅਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਅੱਜ ਆਪਣੇ ਘਰ ਤੋਂ ਸਿਰਫ ਦੋ ਗੱਡੀਆਂ ਦੇ ਨਾਲ ਹੀ ਨਿਕਲੇ। ਇਸ ਤਰ੍ਹਾਂ ਅਪੀਲ ਕਰਨ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਬਚਾਉਣ ਦੀ ਦਿਸ਼ਾ ’ਚ PM ਨੇ ਖੁਦ ਮਿਸਾਲ ਕਾਇਮ ਕਰ ਕੇ ਸੰਦੇਸ਼ ਦਿੱਤਾ ਹੈ। ਇਕ ਗੱਡੀ ’ਚ ਉਹ ਖੁਦ ਨਿਕਲੇ ਤਾਂ ਉੱਥੇ ਹੀ ਦੂਜੀ ਗੱਡੀ ’ਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਐੱਸ. ਪੀ. ਜੀ. ਦੇ ਲੋਕ ਸਵਾਰ ਸਨ। ਉਹ ਇਨ੍ਹਾਂ ਦੋ ਗੱਡੀਆਂ ਦੇ ਕਾਫਲੇ ’ਚ ਸਵਾਰ ਹੋ ਕੇ ਕੇਂਦਰੀ ਕੈਬਨਿਟ ਦੀ ਮੀਟਿੰਗ ’ਚ ਪੁੱਜੇ ਸਨ।


ਪ੍ਰਧਾਨ ਮੰਤਰੀ ਦੇ ਸੱਦੇ ਤੋਂ ਬਾਅਦ ਕਈ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਇਸੇ ਤਰ੍ਹਾਂ ਦਾ ਕਦਮ ਚੁੱਕਿਆ ਹੈ ਅਤੇ ਆਪਣੇ ਕਾਫਲੇ ਦੀਆਂ ਗੱਡੀਆਂ ਦੀ ਗਿਣਤੀ ਘੱਟ ਕਰ ਦਿੱਤੀ ਹੈ। ਸੂਤਰਾਂ ਅਨੁਸਾਰ, ਹੈਦਰਾਬਾਦ ’ਚ ਐਤਵਾਰ ਨੂੰ ਸਰੋਤਾਂ ਦੀ ਵਰਤੋਂ ’ਚ ਬੱਚਤ ਸਬੰਧੀ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਤੁਰੰਤ ਬਾਅਦ ਗੁਜਰਾਤ ਅਤੇ ਆਸਾਮ ’ਚ ਉਨ੍ਹਾਂ ਦੇ ਕਾਫਲੇ ’ਚ ਕਾਰਾਂ ਦੀ ਗਿਣਤੀ ਨੂੰ ਘੱਟ ਕਰ ਦਿੱਤਾ ਗਿਆ। ਸੂਤਰਾਂ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਜਿੱਥੇ ਸੰਭਵ ਹੋਵੇ, ਬਿਨਾਂ ਨਵੇਂ ਵਾਹਨ ਖਰੀਦੇ ਆਪਣੇ ਕਾਫਲੇ ’ਚ ਇਲੈਕਟ੍ਰਿਕ ਵਾਹਨਾਂ ਨੂੰ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ।


ਮੁੱਖ ਮੰਤਰੀ ਯੋਗੀ ਨੇ ਵੀ ਅੱਧੀ ਕੀਤੀ ਕਾਫਲੇ ਦੀ ਗਿਣਤੀ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੇ ਅਤੇ ਸੂਬੇ ਦੇ ਮੰਤਰੀਆਂ ਦੇ ਕਾਫਲੇ ’ਚ ਚੱਲਣ ਵਾਲੇ ਵਾਹਨਾਂ ਦੀ ਗਿਣਤੀ ਤੁਰੰਤ ਅੱਧੀ ਕਰਨ ਦਾ ਹੁਕਮ ਦਿੱਤਾ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ ਆਪਣੇ ਕਾਫਲੇ ’ਚ ਵਾਹਨਾਂ ਦੀ ਗਿਣਤੀ ਘਟਾ ਦਿੱਤੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਵਰਤੋਂ ਕੀਤੇ ਜਾਣ ਵਾਲੇ ਸਰਕਾਰੀ ਵਾਹਨਾਂ ਦੀ ਗਿਣਤੀ ’ਚ ਕਮੀ ਲਿਆਉਣ ਦਾ ਹੁਕਮ ਦਿੱਤਾ ਹੈ।


ਹੋਰ ਮੰਤਰੀਆਂ ਨੇ ਵੀ ਕਾਫਲੇ ਨੂੰ ਕੀਤਾ ਛੋਟਾ
ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੇ ਵੀ ਆਪਣੇ ਕਾਫਲੇ ’ਚ ਗੱਡੀਆਂ ਦੀ ਗਿਣਤੀ ਅੱਧੀ ਕਰ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਸਾਰੇ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਯਾਤਰਾ ਲਈ ਜਹਾਜ਼ ਦੀ ਵਰਤੋਂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਦਵਿੰਦਰ ਫੜਨਵੀਸ ਤੋਂ ਇਜਾਜ਼ਤ ਲੈਣ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੇ ਐਲਾਨ ਕੀਤਾ ਹੈ ਕਿ ਉਹ ਗੁਜਰਾਤ ’ਚ ਹੈਲੀਕਾਪਟਰ ਅਤੇ ਜਹਾਜ਼ਾਂ ’ਚ ਯਾਤਰਾ ਕਰਨ ਦੀ ਬਜਾਏ ਟ੍ਰੇਨਾਂ, ਬੱਸਾਂ ਤੇ ਜਨਤਕ ਟ੍ਰਾਂਸਪੋਰਟ ਦੇ ਸਾਧਨਾਂ ਨਾਲ ਯਾਤਰਾ ਕਰਨਗੇ ਅਤੇ ਈਂਧਨ ਦੀ ਬੱਚਤ ਲਈ ਉਨ੍ਹਾਂ ਦੇ ਸਰਕਾਰੀ ਵਾਹਨਾਂ ਦੇ ਕਾਫਲੇ ਨੂੰ ਵੀ ਛੋਟਾ ਕੀਤਾ ਜਾਵੇਗਾ।


ਬਿਹਾਰ ਦੇ ਤਿੰਨ ਮੰਤਰੀਆਂ ਨੇ ਪੇਸ਼ ਕੀਤੀ ਮਿਸਾਲ, ਇਕ ਹੀ ਵਾਹਨ ’ਚ ਮਹੁਆ ਰਵਾਨਾ ਹੋਏ
ਪ੍ਰਧਾਨ ਮੰਤਰੀ ਦੀ ਅਪੀਲ ਦੇ ਮੱਦੇਨਜ਼ਰ ਬੁੱਧਵਾਰ ਨੂੰ ਬਿਹਾਰ ਸਰਕਾਰ ਦੇ ਤਿੰਨ ਮੰਤਰੀਆਂ ਨੇ ਮਹੁਆ ’ਚ ਆਯੋਜਿਤ ਇਕ ਪ੍ਰੋਗਰਾਮ ’ਚ ਜਾਣ ਲਈ ਇਕ ਹੀ ਵਾਹਨ ਦੀ ਵਰਤੋਂ ਕਰ ਕੇ ਦੇਸ਼ ਪ੍ਰਤੀ ਆਪਣੀ ਇਕਜੁੱਟਤਾ ਅਤੇ ਸੋਮਿਆਂ ਦੀ ਵਰਤੋਂ ’ਚ ਕਿਫਾਇਤ ਦਾ ਸੰਦੇਸ਼ ਦਿੱਤਾ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪੈਟਰੋਲ ਅਤੇ ਡੀਜ਼ਲ ਦੀ ਵਰਤੋਂ ’ਚ ਕਮੀ ਲਿਆਉਣ ਦੀ ਅਪੀਲ ਦੇ ਮੱਦੇਨਜ਼ਰ ਆਪਣੇ ਕਾਫਲੇ ’ਚ ਵਾਹਨਾਂ ਦੀ ਗਿਣਤੀ ਘਟਾਉਣ ਸਮੇਤ ਕਈ ਅਹਿਮ ਫੈਸਲੇ ਲਏ।


ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਨੇ ਮੈਟਰੋ ’ਚ ਕੀਤਾ ਸਫ਼ਰ
ਦਿੱਲੀ ਦੇ ਸੈਰ-ਸਪਾਟਾ ਮੰਤਰੀ ਕਪਿਲ ਮਿਸ਼ਰਾ ਨੇ ਬੁੱਧਵਾਰ ਨੂੰ ਮੈਟਰੋ ’ਚ ਯਾਤਰਾ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਹੁਣ ਸਿਰਫ ਜਨਤਕ ਟ੍ਰਾਂਸਪੋਰਟ ਦੀ ਵਰਤੋਂ ਕਰਨਗੇ ਜਾਂ ਲੋੜ ਪੈਣ ’ਤੇ ਸਿਰਫ ਇਕ ਸਰਕਾਰੀ ਵਾਹਨ ਦੀ ਵਰਤੋਂ ਕਰਨਗੇ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ