Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਸਿਹਤਮੰਦ ਮਾਂ ਹੀ ਸਿਹਤਮੰਦ ਪਰਿਵਾਰ ਅਤੇ ਸਿਹਤਮੰਦ ਸਮਾਜ ਦੀ ਨੀਂਹ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

09 ਜੂਨ, 2026 05:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਤਾ ਅਤੇ ਬੱਚੇ ਦੀ ਸਿਹਤ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ੇਸ਼ ਐਂਟੀਨੇਟਲ ਜਾਂਚ ਕੈਂਪ ਲਗਾਏ ਗਏ।

 ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਗਰਭਵਤੀ ਔਰਤਾਂ ਨੂੰ ਮਾਹਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਭਿਆਨ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਵਿੱਚ ਕੁੱਲ 667 ਗਰਭਵਤੀ ਔਰਤਾਂ ਦੀ ਐਂਟੀਨੇਟਲ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 166 ਔਰਤਾਂ ਨੂੰ ਹਾਈ ਰਿਸਕ ਗਰਭ ਅਵਸਥਾ ਵਾਲਾ ਪਾਇਆ ਗਿਆ। ਇਨ੍ਹਾਂ ਮਹਿਲਾਵਾਂ ਨੂੰ ਵਿਸ਼ੇਸ਼ ਮੈਡੀਕਲ ਨਿਗਰਾਨੀ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 161 ਗਰਭਵਤੀ ਔਰਤਾਂ ਦੇ ਮੁਫ਼ਤ ਅਲਟਰਾਸਾਊਂਡ ਸਕੈਨ ਵੀ ਕਰਵਾਏ ਗਏ।
 
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦਾ ਉਦੇਸ਼ ਹਰ ਗਰਭਵਤੀ ਮਹਿਲਾ ਤੱਕ ਗੁਣਵੱਤਾ ਭਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਕੈਂਪਾਂ ਦੌਰਾਨ ਐਂਟੀਨੇਟਲ ਜਾਂਚ, ਅਲਟਰਾਸਾਊਂਡ, ਖੂਨ ਦੀ ਜਾਂਚ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਯੂਰਿਨ ਟੈਸਟਾਂ ਦੇ ਨਾਲ-ਨਾਲ ਟੀ.ਟੀ. ਟੀਕਾਕਰਨ, ਆਇਰਨ-ਫੋਲਿਕ ਐਸਿਡ, ਕੈਲਸ਼ੀਅਮ ਅਤੇ ਹੋਰ ਜ਼ਰੂਰੀ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।
 
ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਹਾਈ ਰਿਸਕ ਗਰਭਵਤੀਆਂ ਦੀ ਸਮੇਂ ਸਿਰ ਪਛਾਣ ਨਾਲ ਗਰਭ ਅਵਸਥਾ ਦੌਰਾਨ ਪੈਦਾ ਹੋਣ ਵਾਲੀਆਂ ਜਟਿਲਤਾਵਾਂ ਨੂੰ ਘੱਟ ਕਰਨ ਅਤੇ ਮਾਂ ਤੇ ਬੱਚੇ ਦੀ ਮੌਤ ਦਰ ਵਿੱਚ ਕਮੀ ਲਿਆਉਣ ਵਿੱਚ ਮਹੱਤਵਪੂਰਨ ਮਦਦ ਮਿਲਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬੱਧ ਮੁਫ਼ਤ ਜੱਚਾ ਬੱਚਾ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
 
ਉਨ੍ਹਾਂ ਕਿਹਾ ਕਿ “ਸਿਹਤਮੰਦ ਮਾਂ ਹੀ ਸਿਹਤਮੰਦ ਪਰਿਵਾਰ ਅਤੇ ਸਿਹਤਮੰਦ ਸਮਾਜ ਦੀ ਨੀਂਹ ਹੈ” ਅਤੇ ਜ਼ਿਲ੍ਹਾ ਸਿਹਤ ਵਿਭਾਗ ਮਾਤਾ ਅਤੇ ਬਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ