Friday, October 09, 2026
BREAKING
• विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत • ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ • ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ   • ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ • ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ • ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ • ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ • ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

09 ਅਕਤੂਬਰ, 2026 07:44 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਅਮਨ ਸੂਦ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਲੰਘੇ ਦਿਨੀਂ ਜ਼ਿਲ੍ਹਾ ਜੁਆਇੰਟ ਆਊਟਬ੍ਰੇਕ ਰਿਸਪਾਂਸ ਟੀਮ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ, ਰੋਕਥਾਮ, ਨਿਗਰਾਨੀ ਅਤੇ ਪ੍ਰਭਾਵਸ਼ਾਲੀ ਨਿਯੰਤਰਣ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਆਪਸੀ ਤਾਲਮੇਲ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

 
ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਸੰਭਾਵਿਤ ਬਿਮਾਰੀਆਂ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ’ਤੇ ਹੀ ਕਾਬੂ ਕਰਨ ਲਈ ਸਿਹਤ ਵਿਭਾਗ ਸਮੇਤ ਸਾਰੇ ਭਾਈਵਾਲ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਬਿਮਾਰੀਆਂ ਸਬੰਧੀ ਕਿਸੇ ਵੀ ਅਸਧਾਰਨ ਸੂਚਨਾ ਨੂੰ ਤੁਰੰਤ ਸਾਂਝਾ ਕਰਨ, ਪ੍ਰਭਾਵਿਤ ਖੇਤਰਾਂ ਵਿੱਚ ਤੇਜ਼ੀ ਨਾਲ ਕਾਰਵਾਈ ਕਰਨ ਅਤੇ ਲੋਕਾਂ ਨੂੰ ਬਚਾਅ ਦੇ ਢੰਗਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦੇਣ ਲਈ ਕਿਹਾ।
 
ਉਨ੍ਹਾਂ ਨੇ ਲੇਪਟੋਸਪਾਇਰੋਸਿਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੀ ਬਿਮਾਰੀ ਹੈ, ਜੋ ਸੰਕਰਮਿਤ ਪਸ਼ੂਆਂ ਦੇ ਪਿਸ਼ਾਬ ਨਾਲ ਦੂਸ਼ਿਤ ਪਾਣੀ ਜਾਂ ਮਿੱਟੀ ਦੇ ਸੰਪਰਕ ਰਾਹੀਂ ਫੈਲ ਸਕਦੀ ਹੈ। ਇਸ ਤੋਂ ਬਚਾਅ ਲਈ ਖੜ੍ਹੇ ਜਾਂ ਦੂਸ਼ਿਤ ਪਾਣੀ ਤੋਂ ਪ੍ਰਹੇਜ ਕਰਨ, ਸੁਰੱਖਿਅਤ ਜੁੱਤੇ ਪਹਿਨਣ, ਪਸ਼ੂਆਂ ਦੇ ਬਾੜਿਆਂ ਦੀ ਸਾਫ-ਸਫ਼ਾਈ ਰੱਖਣ ਅਤੇ ਚੂਹਿਆਂ ਦੀ ਰੋਕਥਾਮ ਕਰਨ ਦੀ ਹਦਾਇਤ ਕੀਤੀ ਗਈ। ਡਾ. ਅਮਨ ਸੂਦ ਨੇ ਭਾਈਵਾਲ ਵਿਭਾਗਾਂ ਨੂੰ ਪਸ਼ੂਆਂ ਵਿੱਚ ਕਿਸੇ ਵੀ ਅਸਧਾਰਨ ਬਿਮਾਰੀ ਜਾਂ ਮੌਤ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨਾਲ ਸਾਂਝੀ ਕਰਨ ਲਈ ਕਿਹਾ।
 
ਮੀਟਿੰਗ ਵਿੱਚ ਉਨ੍ਹਾਂ ਨੇ ਹਦਾਇਤ ਕੀਤੀ ਕਿ ਦਸਤ, ਹੈਜ਼ਾ, ਪੀਲੀਆ ਅਤੇ ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਸਾਫ਼ ਪੀਣਯੋਗ ਪਾਣੀ, ਹੱਥਾਂ ਦੀ ਸਫ਼ਾਈ ਅਤੇ ਸੁਰੱਖਿਅਤ ਭੋਜਨ ਦੀ ਵਰਤੋਂ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਪਾਣੀ ਦੀ ਗੁਣਵੱਤਾ ਦੀ ਨਿਯਮਤ ਜਾਂਚ, ਪਾਣੀ ਦੀਆਂ ਪਾਈਪਾਂ ਵਿੱਚ ਲੀਕੇਜ ਦੀ ਤੁਰੰਤ ਮੁਰੰਮਤ ਅਤੇ ਪਾਣੀ ਦੇ ਸਰੋਤਾਂ ਦੀ ਸਮੇਂ-ਸਮੇਂ ’ਤੇ ਜਾਂਚ ਬਿਮਾਰੀਆਂ ਦੀ ਰੋਕਥਾਮ ਲਈ ਬੇਹੱਦ ਮਹੱਤਵਪੂਰਨ ਹੈ।
 
ਉਨ੍ਹਾਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਨੂੰ ਪਸ਼ੂ ਪਾਲਕਾਂ ਵਿੱਚ ਲੇਪਟੋਸਪਾਇਰੋਸਿਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਪਸ਼ੂਆਂ ਨੂੰ ਦੂਸ਼ਿਤ ਪਾਣੀ ਵਿੱਚ ਜਾਣ ਤੋਂ ਰੋਕਣ, ਪਸ਼ੂਆਂ ਦੇ ਬਾੜਿਆਂ ਦੀ ਸਾਫ-ਸਫ਼ਾਈ ਯਕੀਨੀ ਬਣਾਉਣ ਰਅਤੇ ਚੂਹਿਆਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦੇਣ ਲਈ ਕਿਹਾ।
 
ਸਿਵਲ ਸਰਜਨ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪਾਣੀ ਦੀ ਨਿਯਮਤ ਜਾਂਚ, ਪਾਈਪਾਂ ਵਿੱਚ ਲੀਕੇਜ ਦੀ ਤੁਰੰਤ ਮੁਰੰਮਤ, ਪਾਣੀ ਦੇ ਸਰੋਤਾਂ ਦੀ ਸਮੇਂ-ਸਮੇਂ ’ਤੇ ਜਾਂਚ ਕਰਨ ਅਤੇ ਲੋੜ ਅਨੁਸਾਰ ਕਲੋਰੀਨੇਸ਼ਨ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਸਿਵਲ ਸਰਜਨ ਡਾ. ਅਮਨ ਸੂਦ ਨੇ ਸਪੱਸ਼ਟ ਕੀਤਾ ਕਿ ਦੂਸ਼ਿਤ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਜਾਵੇ।
 
ਉਨ੍ਹਾਂ ਨੇ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਸੁਧਾਰਨ, ਠੋਸ ਕੂੜੇ ਦਾ ਢੁੱਕਵਾਂ ਨਿਪਟਾਰਾ ਕਰਨ ਅਤੇ ਪਾਣੀ ਖੜ੍ਹਾ ਹੋਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਪਿੰਡਾਂ ਵਿੱਚ ਸਫ਼ਾਈ ਸਬੰਧੀ ਜਾਗਰੂਕਤਾ ਵਧਾਉਣ, ਖੁੱਲ੍ਹੇ ਵਿੱਚ ਪਖਾਨਾ ਕਰਨ ਦੀ ਪ੍ਰਥਾ ਨੂੰ ਰੋਕਣ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਪਾਣੀ ਦੀਆਂ ਲਾਈਨਾਂ ਦੀ ਨਿਯਮਤ ਜਾਂਚ ਕਰਨ ਲਈ ਵੀ ਕਿਹਾ।
 
ਉਨ੍ਹਾਂ ਫੂਡ ਸੇਫਟੀ ਅਫ਼ਸਰ ਨੂੰ ਕਿਹਾ ਕਿ ਢਾਬਿਆਂ, ਸੜਕ ਕਿਨਾਰੇ ਭੋਜਨ ਵੇਚਣ ਵਾਲਿਆਂ ਅਤੇ ਹੋਰ ਭੋਜਨ ਵਿਕਰੇਤਾਵਾਂ ਨੂੰ ਸਾਫ-ਸਫ਼ਾਈ ਅਤੇ ਸੁਰੱਖਿਅਤ ਭੋਜਨ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇ, ਤਾਂ ਜੋ ਦੂਸ਼ਿਤ ਭੋਜਨ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।
 
ਇਸ ਦੌਰਾਨ ਜ਼ਿਲ੍ਹਾ ਐਪੀਡੀਮੋਲੋਜਿਸਟ (ਆਈ.ਡੀ.ਐੱਸ.ਪੀ.) ਸ੍ਰੀਮਤੀ ਸ਼ਿਆਮਾਬੇਦਾ ਦੇਵੀ ਨੇ ਪਿਛਲੇ ਸਾਲਾਂ ਦੌਰਾਨ ਸਾਹਮਣੇ ਆਏ ਬਿਮਾਰੀਆਂ ਦੇ ਪ੍ਰਕੋਪਾਂ ਦੀ ਸਮੀਖਿਆ ਕਰਦਿਆਂ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਨੂੰ ਰੋਕਣ ਲਈ ਅਗਾਊਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ’ਤੇ ਵਿਚਾਰ ਚਰਚਾ ਕੀਤੀ। ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਫ਼ ਪੀਣਯੋਗ ਪਾਣੀ ਦੀ ਵਰਤੋਂ ਕਰਨ, ਹੱਥਾਂ ਅਤੇ ਭੋਜਨ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਦੂਸ਼ਿਤ ਪਾਣੀ ਤੋਂ ਬਚਣ ਅਤੇ ਕਿਸੇ ਵੀ ਅਸਧਾਰਨ ਬਿਮਾਰੀ ਜਾਂ ਸੰਭਾਵਿਤ ਪ੍ਰਕੋਪ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦੇਣ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਤੇ ਡੀ.ਈ.ਓ. ਸੁਨੀਤਾ ਰਾਣੀ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ