Saturday, September 13, 2025
BREAKING
ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਘਰੇਲੂ ਹਿੰਸਾ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਰੋਟਰੀ ਕਲੱਬ ਖਰੜ ਦੀ ਹਨੇਰੇ ਤੋਂ ਉਜਾਲੇ ਵੱਲ ਦੀ ਥੀਮ ਤਹਿਤ ਇੱਕ ਹੋਰ ਸ਼ਖਸੀਅਤ ਦੇ ਪਰਿਵਾਰ ਵੱਲੋਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੰਬਾਇਨ ਮਾਲਕਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਟਾਈ ਕਰਨ ਦੀ ਅਪੀਲ ਭਲਕੇ ਮਨੀਪੁਰ ਦਾ ਦੌਰਾ ਕਰਨਗੇ PM ਮੋਦੀ, 4 ਸੂਬਿਆਂ ਨੂੰ 71,850 ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਦੇਣਗੇ ਤੋਹਫ਼ਾ ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਦਾ ਐਲਾਨ ਉੱਚ ਸੁਰੱਖਿਆ ਜ਼ੋਨ 'ਚ ਫੋਟੋਗ੍ਰਾਫੀ ਅਤੇ ਰੀਲਾਂ ਬਣਾਉਣ 'ਤੇ ਅਦਾਲਤ ਨੇ ਲਾਈ ਪਾਬੰਦੀ ਸਤਨਾਮ ਜਲਾਲਪੁਰ ਨੇ ਪਿੰਡ ਮਲਕਪੁਰ ਦੇ ਬੰਨ੍ਹ ਤੇ  ਸਮੂਹ ਪਾਰਟੀ ਞਰਕਰਾਂ ਨੂੰ ਇਕੱਠੇ ਹੋ ਕੇ ਪਹੁੰਚਣ ਦੀ ਕੀਤੀ ਅਪੀਲ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  ਬੀ.ਏ ਸਮੈਸਟਰ ਦੂਸਰੇ ਦੇ ਨਤੀਜੇ ਚੋਂ ਬੀ ਐਲ ਐਮ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ  ਨਤੀਜਾ  ਸ਼ਾਨਦਾਰ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਪਾਣੀ ਵਾਲੇ ਸਾਰੇ ਕੰਟੇਨਰਾਂ ਨੂੰ ਢੱਕ ਕੇ ਰੱਖੋ : ਡਾ. ਬਲਬੀਰ ਕੁਮਾਰ

ਪੰਜਾਬ

ਸਿਹਤ ਠੀਕ ਹੋਣ ਮਗਰੋਂ CM ਮਾਨ ਨੇ ਜਾਰੀ ਕਰ 'ਤੇ ਸਖ਼ਤ ਹੁਕਮ, ਹੜ੍ਹ ਪੀੜਤਾਂ ਲਈ ਕੀਤੇ ਵੱਡੇ ਐਲਾਨ

12 ਸਤੰਬਰ, 2025 02:59 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਥੇ ਹਾਈ ਲੈਵਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬੇ 'ਚ ਹੜ੍ਹਾਂ ਦੇ ਰਾਹਤ ਕਾਰਜਾਂ ਨੂੰ ਲੈ ਕੇ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰ ਇਕ ਹੜ੍ਹ ਪੀੜਤ ਨੂੰ ਮੁਆਵਜ਼ਾ ਮਿਲੇਗਾ ਅਤੇ ਅਸੀਂ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁਆਵਜ਼ਾ ਇਕੱਲਾ ਐਲਾਨ ਤੱਕ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਦਿੱਤਾ ਜਾਣ ਵਾਲਾ ਇਹ ਸਭ ਤੋਂ ਵੱਡਾ ਮੁਆਵਜ਼ਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਦੌਰਾਨ 25-40 ਰੁਪਏ ਦੇ ਚੈੱਕ ਵੀ ਮਿਲੇ ਹਨ ਪਰ ਇਸ ਦੇ ਲਈ ਵੀ ਲੋਕਾਂ ਨੂੰ ਬਹੁਤ ਖੱਜਲ-ਖੁਆਰੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਫ਼ਸਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜਿੱਥੇ-ਜਿੱਥੇ ਪਾਣੀ ਘੱਟ ਹੋ ਗਿਆ, ਉੱਥੇ ਦੇ ਹਾਲਾਤ ਦਾ ਜਾਇਜ਼ਾ ਲੈਣ ਅਤੇ ਸਪੈਸ਼ਲ ਗਿਰਦਾਵਰੀਆਂ ਕਰਵਾਈਆਂ ਜਾਣਗੀਆਂ।

 

ਉਨ੍ਹਾਂ ਕਿਹਾ ਕਿ ਇਕ ਜਿਮੀਂਦਾਰ ਦਾ ਪੁੱਤ ਹੋਣ ਦੇ ਨਾਤੇ ਮੈਨੂੰ ਸਭ ਪਤਾ ਹੈ ਅਤੇ ਅਸੀਂ ਪੰਜਾਬ ਦਾ ਕੋਈ ਵੀ ਚੁੱਲ੍ਹਾ ਬੁਝਿਆ ਨਹੀਂ ਰਹਿਣ ਦੇਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਮੈਂ ਓਨੀ ਦੇਰ ਚੈਨ ਨਾਲ ਨਹੀਂ ਸੌਵਾਂਗਾ, ਜਿੰਨੀ ਦੇਰ ਤੱਕ ਉਹ ਮੁਆਵਜ਼ਾ ਨਹੀਂ ਦੇ ਦਿੰਦਾ, ਜਿਹਦਾ ਵਾਅਦਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ 30-40 ਦਿਨਾਂ ਅੰਦਰ ਸਾਡੇ ਕੋਲ ਸਪੈਸ਼ਲ ਗਿਰਦਾਵਰੀ ਦਾ ਡਾਟਾ ਆ ਜਾਵੇਗਾ ਅਤੇ ਚੈੱਕ ਸਾਡੇ ਕੋਲ ਤਿਆਰ ਪਏ ਹਨ। ਜੇਕਰ ਫ਼ਸਲ ਦਾ ਨੁਕਸਾਨ ਹੋ ਗਿਆ ਤਾਂ 20 ਹਜ਼ਾਰ ਪ੍ਰਤੀ ਏਕੜ ਦਾ ਮੁਆਵਜ਼ਾ ਮਿਲੇਗਾ। ਪਿੰਡ-ਪਿੰਡ ਜਾ ਕੇ ਸਾਡੇ ਅਫ਼ਸਰ ਜਾਇਜ਼ਾ ਲੈਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿੱਥੇ 100 ਫ਼ੀਸਦੀ ਨੁਕਸਾਨ ਹੋਇਆ ਹੈ, ਉੱਥੇ ਇਕ ਮਹੀਨੇ ਦੇ ਅੰਦਰ ਪਹਿਲਾ ਚੈੱਕ ਲੋਕਾਂ ਨੂੰ ਦੇ ਦਿੱਤਾ ਜਾਵੇਗਾ। ਘਰਾਂ ਦੇ ਹੋਏ ਨੁਕਸਾਨ ਦੇ ਪੈਸੇ ਵੀ ਦੇਵਾਂਗੇ ਅਤੇ ਇਨ੍ਹਾਂ ਪੈਸਿਆਂ ਨੂੰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐੱਸ. ਡੀ. ਆਰ. ਐੱਫ. 'ਚ 6800 ਰੁਪਏ ਦਾ ਮੁਆਵਜ਼ਾ ਦਿੰਦੇ ਹਨ ਪਰ ਅਸੀਂ ਆਪਣੇ ਵਲੋਂ ਫੰਡ ਪਾ ਕੇ 6800 ਨੂੰ ਵਧਾ ਕੇ 40 ਹਜ਼ਾਰ ਰੁਪਿਆ ਕਰ ਰਹੇ ਹਾਂ। ਜਿਹੜੇ ਪਸ਼ੂ ਹੜ੍ਹਾਂ 'ਚ ਰੁੜ੍ਹ ਗਏ ਤਾਂ 37,500 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

 

ਬਾਕੀ ਪਸ਼ੂਆਂ ਦਾ ਨਿਯਮਾਂ ਮੁਤਾਬਕ ਮੁਆਵਜ਼ਾ ਦਿੱਤਾ ਜਾਵੇਗਾ ਕਿਉਂਕਿ ਇਹ ਵੇਲਾ ਕੰਜੂਸੀ ਕਰਨ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ 55 ਮੌਤਾਂ ਦੀ ਪੁਸ਼ਟੀ ਹੋਈ ਹੈ ਅਤੇ 42 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਚੁੱਕਾ ਹੈ। ਉਨ੍ਹਾਂ ਨੇ ਇਸ ਮੌਕੇ ਪੰਜਾਬੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਪੂਰੇ ਦੇਸ਼ ਨੂੰ ਦੱਸ ਦਿੱਤਾ ਕਿ ਆਫ਼ਤ ਨਾਲ ਪੰਜਾਬ ਨੂੰ ਨਿੱਬੜਨਾ ਆਉਂਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੀ ਸਖ਼ਤ ਹੁਕਮ ਦਿੱਤੇ ਕਿ ਜੇਕਰ ਕਿਸੇ ਅਧਿਕਾਰੀ ਨੇ ਕੰਮ ਕਰਨ 'ਚ ਢਿੱਲ ਵਰਤੀ ਜਾਂ ਕਿਸੇ ਦੇ ਪ੍ਰਭਾਵ ਹੇਠ ਆ ਕੇ ਕੋਈ ਗਲਤ ਕੰਮ ਕੀਤਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਜੇਕਰ ਕੋਈ ਬੇਈਮਾਨੀ ਕਰੇਗਾ ਤਾਂ ਉਸ 'ਤੇ ਰਹਿਮ ਨਹੀਂ ਕੀਤਾ ਜਾਵੇਗਾ।

 

Have something to say? Post your comment

ਅਤੇ ਪੰਜਾਬ ਖਬਰਾਂ

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਘਰੇਲੂ ਹਿੰਸਾ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਘਰੇਲੂ ਹਿੰਸਾ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਰੋਟਰੀ ਕਲੱਬ ਖਰੜ ਦੀ ਹਨੇਰੇ ਤੋਂ ਉਜਾਲੇ ਵੱਲ ਦੀ ਥੀਮ ਤਹਿਤ ਇੱਕ ਹੋਰ ਸ਼ਖਸੀਅਤ ਦੇ ਪਰਿਵਾਰ ਵੱਲੋਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਦੀ ਹਨੇਰੇ ਤੋਂ ਉਜਾਲੇ ਵੱਲ ਦੀ ਥੀਮ ਤਹਿਤ ਇੱਕ ਹੋਰ ਸ਼ਖਸੀਅਤ ਦੇ ਪਰਿਵਾਰ ਵੱਲੋਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਜਿਲ੍ਹਾ ਪ੍ਰਸ਼ਾਸਨ ਵੱਲੋਂ ਕੰਬਾਇਨ ਮਾਲਕਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਟਾਈ ਕਰਨ ਦੀ ਅਪੀਲ

ਜਿਲ੍ਹਾ ਪ੍ਰਸ਼ਾਸਨ ਵੱਲੋਂ ਕੰਬਾਇਨ ਮਾਲਕਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਟਾਈ ਕਰਨ ਦੀ ਅਪੀਲ

ਸਤਨਾਮ ਜਲਾਲਪੁਰ ਨੇ ਪਿੰਡ ਮਲਕਪੁਰ ਦੇ ਬੰਨ੍ਹ ਤੇ  ਸਮੂਹ ਪਾਰਟੀ ਞਰਕਰਾਂ ਨੂੰ ਇਕੱਠੇ ਹੋ ਕੇ ਪਹੁੰਚਣ ਦੀ ਕੀਤੀ ਅਪੀਲ

ਸਤਨਾਮ ਜਲਾਲਪੁਰ ਨੇ ਪਿੰਡ ਮਲਕਪੁਰ ਦੇ ਬੰਨ੍ਹ ਤੇ  ਸਮੂਹ ਪਾਰਟੀ ਞਰਕਰਾਂ ਨੂੰ ਇਕੱਠੇ ਹੋ ਕੇ ਪਹੁੰਚਣ ਦੀ ਕੀਤੀ ਅਪੀਲ

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 

ਬੀ.ਏ ਸਮੈਸਟਰ ਦੂਸਰੇ ਦੇ ਨਤੀਜੇ ਚੋਂ ਬੀ ਐਲ ਐਮ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ  ਨਤੀਜਾ  ਸ਼ਾਨਦਾਰ

ਬੀ.ਏ ਸਮੈਸਟਰ ਦੂਸਰੇ ਦੇ ਨਤੀਜੇ ਚੋਂ ਬੀ ਐਲ ਐਮ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ  ਨਤੀਜਾ  ਸ਼ਾਨਦਾਰ

ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਪਾਣੀ ਵਾਲੇ ਸਾਰੇ ਕੰਟੇਨਰਾਂ ਨੂੰ ਢੱਕ ਕੇ ਰੱਖੋ : ਡਾ. ਬਲਬੀਰ ਕੁਮਾਰ

ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਪਾਣੀ ਵਾਲੇ ਸਾਰੇ ਕੰਟੇਨਰਾਂ ਨੂੰ ਢੱਕ ਕੇ ਰੱਖੋ : ਡਾ. ਬਲਬੀਰ ਕੁਮਾਰ

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਰੋਟ੍ਰੈਕਟ ਕਲੱਬ ਅਤੇ ਟ੍ਰੈਫਿਕ ਪੁਲਿਸ ਵੱਲੋ

ਰੋਟ੍ਰੈਕਟ ਕਲੱਬ ਅਤੇ ਟ੍ਰੈਫਿਕ ਪੁਲਿਸ ਵੱਲੋ "ਵਰਲਡ ਫਰਸਟ ਏਡ ਡੇ " ਦੇ ਮੋੱਕੇ ਤੇ ਸੁਨਾਮ ਆਈ. ਟੀ. ਆਈ. ਚੌਂਕ ਵਿਖ਼ੇ ਪ੍ਰੋਜੈਕਟ ਲਗਾਇਆ ਗਿਆ

MOHALI : ਨਰਸ ਦੇ ਕਤਲ ਮਾਮਲੇ 'ਚ ਅਦਾਲਤ ਦਾ ਵੱਡਾ ਫ਼ੈਸਲਾ, ਬਰਖ਼ਾਸਤ ਥਾਣੇਦਰ ਨੂੰ ਉਮਰਕੈਦ

MOHALI : ਨਰਸ ਦੇ ਕਤਲ ਮਾਮਲੇ 'ਚ ਅਦਾਲਤ ਦਾ ਵੱਡਾ ਫ਼ੈਸਲਾ, ਬਰਖ਼ਾਸਤ ਥਾਣੇਦਰ ਨੂੰ ਉਮਰਕੈਦ