Saturday, April 25, 2026
BREAKING
ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ Hijack ਹੋ ਗਿਆ ਤੇਲ ਨਾਲ ਭਰਿਆ ਟੈਂਕਰ! ਭਾਰਤੀ ਸਣੇ 17 ਕਰੂ ਮੈਂਬਰ ਕਿਡਨੈਪ

ਪੰਜਾਬ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਲਈ ਦਿੱਤਾ

27 ਸਤੰਬਰ, 2025 11:33 PM

ਸ਼ਹੀਦ ਭਗਤ ਸਿੰਘ ਨਗਰ:  (ਮਨੋਰੰਜਨ ਕਾਲੀਆ)   ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਜੱਦੀ ਪਿੰਡ ਭੌਰਾ ਵਿਖੇ ਸਥਿਤ ਘਰ ਨੂੰ ਆਮ ਆਦਮੀ ਕਲੀਨਿਕ ਬਣਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਹੈ ਜਿਸ ਦੀ ਲਿਖਤੀ ਸਹਿਮਤੀ ‘ਤੇ ਅੱਜ ਇੱਥੇ ਸਿਹਤ ਮੰਤਰੀ ਅਤੇ ਸੁੱਜੋ ਦੇ ਐਸ.ਐਮ.ਓ ਵਿਚਾਲੇ ਸਹੀ ਪਾਈ ਗਈ।

  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਘਰ ਮੁਫ਼ਤ ਪੰਜਾਬ ਸਰਕਾਰ ਨੂੰ ਦਿੱਤਾ ਹੈ ਜਿੱਥੇ ਜਲਦ ਹੀ ਆਮ ਆਦਮੀ ਕਲੀਨਿਕ ਸਥਾਪਤ ਹੋਣ ਨਾਲ ਲਾਗਲੇ ਕਈ ਪਿੰਡਾਂ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਖੇ ਮਾਹਿਰ ਡਾਕਟਰਾਂ ਅਤੇ ਸਟਾਫ਼ ਦੀ ਤਾਇਨਾਤੀ ਨਾਲ ਮੁਫ਼ਤ ਦਵਾਈਆਂ ਦੀ ਵਿਵਸਥਾ ਤੋਂ ਇਲਾਵਾ ਲੋਕਾਂ ਦੇ ਰੂਟੀਨ ਦੇ ਮੈਡੀਕਲ ਟੈਸਟ ਲਈ ਵੀ ਸੈਂਪਲ ਲਏ ਜਾਣਗੇ ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਵੱਡਾ ਲਾਭ ਹੋਵੇਗਾ।

  ਆਮ ਆਦਮੀ ਕਲੀਨਿਕਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਹੁਣ ਤੱਕ ਓ.ਪੀ.ਡੀ. ਦੀ ਗਿਣਤੀ 4.04 ਕਰੋੜ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਕਲੀਨਿਕ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ 19 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਜਲਦ ਹੀ ਪਿੰਡ ਭੌਰਾ ਅਤੇ ਨਵਾਂਸ਼ਹਿਰ ਸਬ ਡਿਵੀਜ਼ਨ ਦੇ ਸ਼ਹਿਰ ਖੇਤਰ ‘ਚ 3 ਹੋਰ ਕਲੀਨਿਕ ਖੋਲ੍ਹਣ ਨਾਲ ਇਹ ਗਿਣਤੀ 23 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰੀ ਵਚਨਬੱਧਤਾ ਨਾਲ ਪੂਰਾ ਕਰ ਰਹੀ ਹੈ।

  ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਬਾਰੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਵਲ ਸਰਜਨਾਂ ਨੂੰ ਦਿੱਤੇ ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਸਿਹਤ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ‘ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਬੁਰੀ ਤਰ੍ਹਾਂ ਚਪੇਟ ‘ਚ ਆਏ 2303 ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਿਸ਼ੇਸ਼ ਤੌਰ ‘ਤੇ ਜਾ ਕੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ–ਨਾਲ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਆਦਿ ਦੀ ਰੋਕਥਾਮ ਵਿੱਚ ਲਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ 11103 ਆਸ਼ਾ ਵਰਕਰਾਂ ਵੱਲੋਂ ਡੋਰ ਟੂ ਡੋਰ ਸਰਵੇ ਕਰਕੇ ਪਿੰਡਾਂ ਵਿੱਚ ਮੌਜੂਦਾ ਸਥਿਤੀ ਬਾਰੇ ਵਿਭਾਗ ਨੂੰ ਜਾਣਕਾਰੀ ਦੇਣ ਦੇ ਨਾਲ-ਨਾਲ ਸਿਹਤ ਕਿੱਟਾਂ ਦੀ ਵੀ ਵੰਡ ਕੀਤੀ ਜਾ ਰਹੀ ਹੈ।    

  ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਡੀ.ਐਮ. ਅਨਮਜਯੋਤ ਕੌਰ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਐਸ.ਐਮ.ਓ. ਡਾ. ਚਰਨਜੀਤ ਕੁਮਾਰ, ਐਸ.ਐਮ.ਓ. ਡਾ. ਸਤਵਿੰਦਰ ਪਾਲ, ਤਹਿਸੀਲਦਾਰ ਮਨਿੰਦਰ ਸਿੰਘ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ

ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ