Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਵਾਇਰਸ ਪ੍ਰਭਾਵਿਤ ਝੋਨੇ ਦੀ ਫ਼ਸਲ ਦਾ ਜਾਇਜ਼ਾ

20 ਸਤੰਬਰ, 2025 08:03 PM

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਖੇਤੀਬਾੜੀ ਵਿਭਾਗ ਦੇ ਮਾਹਰਾਂ ਦੀ ਟੀਮ ਨਾਲ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਲੰਗ, ਲਚਕਾਣੀ, ਨਵਾਂ ਫਤਿਹਪੁਰ, ਬਖ਼ਸ਼ੀਵਾਲਾ, ਦੰਦਰਾਲਾ ਖੁਰਦ, ਲੌਟ, ਆਲੋਵਾਲ ਅਤੇ ਸਿੱਧੂਵਾਲ ਦਾ ਦੌਰਾ ਕਰਕੇ ਸਦਰਨ ਰਾਈਸ ਬਲੈਕ ਸਟ੍ਰੀਕਡ ਡਾਰਫ਼ ਵਾਇਰਸ  (ਬੌਣਾ ਵਾਇਰਸ) ਤੇ ਹਲਦੀ ਰੋਗ (ਝੂਠੀ ਕਾਂਗਿਆਰੀ) ਨਾਲ ਪ੍ਰਭਾਵਿਤ ਝੋਨੇ ਦੀ ਫ਼ਸਲ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਉਨ੍ਹਾਂ ਕਿਹਾ ਕਿ ਇਸ ਵਾਇਰਸ ਨਾਲ ਪ੍ਰਭਾਵਿਤ ਫ਼ਸਲ ਸਬੰਧੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਨਾਲ ਵੀ ਗੱਲ ਕੀਤੀ ਗਈ ਹੈ ਤਾਂ ਜੋ ਇਸ ਦਾ ਢੁਕਵਾਂ ਹੱਲ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ’ਚ ਲਗਭਗ 8 ਹਜ਼ਾਰ ਏਕੜ ਝੋਨੇ ਦੀ ਫ਼ਸਲ ਇਸ ਵਾਇਰਸ ਤੇ ਹਲਦੀ ਰੋਗ (ਝੂਠੀ ਕਾਂਗਿਆਰੀ) ਨਾਲ ਪ੍ਰਭਾਵਿਤ ਹੋਈ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਮਾਹਰਾਂ ਨੂੰ ਹਦਾਇਤ ਕੀਤੀ ਕਿ ਕਾਰਨਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇ ਅਤੇ ਫ਼ੌਰੀ ਰਾਹਤ ਲਈ ਕਦਮ ਚੁੱਕੇ ਜਾਣ ਤਾਂ ਜੋ ਵਾਇਰਸ ਹੋਰ ਨਾ ਫੈਲੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੇ ਫ਼ਸਲਾਂ ‘ਤੇ ਵਾਇਰਸ ਦੀ ਦੋਹਰੀ ਮਾਰ ਝੱਲਣ ਵਾਲੇ ਕਿਸਾਨਾਂ ਦੀ ਸਾਰ ਲੈਣ ਲਈ ਵਚਨਬੱਧ ਹੈ। ਖੇਤੀਬਾੜੀ ਵਿਭਾਗ ਦੇ ਮਾਹਰਾਂ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਇਸ ਵਾਰ 25 ਜੂਨ ਤੋਂ ਪਹਿਲਾਂ ਲਗਾਏ ਗਏ ਝੋਨੇ, ਖ਼ਾਸ ਕਰਕੇ ਪੀ.ਆਰ 131, ਪੀ. ਆਰ 132 ਅਤੇ ਪੀ. ਆਰ 114 ਵਰਗੀਆਂ ਕਿਸਮਾਂ ਇਸ ਬਿਮਾਰੀ ਨਾਲ ਵੱਧ ਪ੍ਰਭਾਵਿਤ ਹੋਈਆਂ ਹਨ। ਝੂਠੀ ਕਾਂਗਿਆਰੀ ਤੋਂ ਪ੍ਰਭਾਵਿਤ ਬੂਟੇ ਬੌਣੇ (ਮਧਰੇ) ਰਹਿ ਜਾਂਦੇ ਹਨ, ਠੀਕ ਤਰ੍ਹਾਂ ਵੱਧ ਨਹੀਂ ਸਕਦੇ ਅਤੇ ਉਨ੍ਹਾਂ ਵਿਚ ਦਾਣਾ ਨਹੀਂ ਬਣਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਾਰ ਵੱਧ ਬਰਸਾਤ ਅਤੇ ਨਮੀ ਕਾਰਨ ਵਾਇਰਸ ਤੇ ਹਲਦੀ ਰੋਗ ਦੇ ਫੈਲਾਅ ਵਿਚ ਵਾਧਾ ਹੋਇਆ ਹੈ।

ਕਿਸਾਨਾਂ ਨੂੰ ਤੁਰੰਤ ਕਦਮ ਚੁੱਕਣ ਲਈ ਸਲਾਹ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਹਰਾਂ ਨੇ ਖੇਤਾਂ ਵਿਚੋਂ ਵੱਧ ਪਾਣੀ ਕੱਢਣ, ਜ਼ਿੰਕ ਦੀ ਖ਼ੁਰਾਕ ਦੇਣ ਅਤੇ ਚਿੱਟੀ ਪਿੱਠ ਵਾਲੇ ਟਿੱਡੇ ’ਤੇ ਕਾਬੂ ਪਾਉਣ ਲਈ ਕੀਟਨਾਸ਼ਕ ਛਿੜਕਾਅ ਕਰਨ ਦੀ ਸਿਫ਼ਾਰਸ਼ ਕੀਤੀ ਹੈ ਕਿਉਂਕਿ ਇਹ ਕੀੜਾ ਵਾਇਰਸ ਨੂੰ ਸਿਹਤਮੰਦ ਪੌਦਿਆਂ ਵਿਚ ਫੈਲਾਉਂਦਾ ਹੈ ਜੋ ਹਵਾ ਨਾਲ ਅੱਗੇ ਵਧਦਾ ਹੈ। ਡਾ. ਬਲਬੀਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਉਂਦੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਹਾਲਾਤ ਤੋਂ ਜਾਣੂ ਹੈ ਅਤੇ ਨੁਕਸਾਨ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਮੇਂ ਸਮੇਂ ’ਤੇ ਖੇਤੀ ਮਾਹਰਾਂ ਦੀ ਸਲਾਹ ਲੈਣਾ ਜ਼ਰੂਰੀ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਸਮੇਂ ਸਿਰ ਵਧਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਮੁੱਖ ਖੇਤੀ ਅਫ਼ਸਰ ਡਾ. ਜਸਵਿੰਦਰ ਸਿੰਘ, ਖੇਤੀ ਅਧਿਕਾਰੀ ਗੁਰਮੀਤ ਸਿੰਘ, ਖੇਤੀ ਵਿਕਾਸ ਅਧਿਕਾਰੀ ਰਸਪਿੰਦਰ ਸਿੰਘ, ਖੇਤੀ ਵਿਸਥਾਰ ਅਧਿਕਾਰੀ ਰਵਿੰਦਰ ਸਿੰਘ ਚੱਠਾ, ਜਸਵਿੰਦਰ ਗਾਂਧੀ, ਜੈ ਸ਼ੰਕਰ, ਸਰਪੰਚ ਸੰਜੀਵ ਰਾਏ ਅਤੇ ਸੁਰੇਸ਼ ਰਾਏ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.