Sunday, November 15, 2026
BREAKING
• ਅੰਡਰ-19 ਏਸ਼ੀਆ ਕੱਪ: ਪਾਕਿ 'ਤੇ ਭਾਰਤ ਦੀ ਰੋਮਾਂਚਕ ਜਿੱਤ ਦੀ ਗਾਂਗੁਲੀ ਅਤੇ ਸਹਿਵਾਗ ਨੇ ਕੀਤੀ ਸ਼ਲਾਘਾ • ਭਾਰਤੀ ਟੀਮ 'ਚੋਂ ਬਾਹਰ ਹੋਣ ਤੋਂ ਦੁਖੀ ਸੂਰਿਆਕੁਮਾਰ ਯਾਦਵ; ਵਾਪਸੀ ਲਈ ਪੂਰੀ ਤਰ੍ਹਾਂ ਤਿਆਰ • ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ • ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ • ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ • ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ • ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ • ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਪੰਜਾਬ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

15 ਨਵੰਬਰ, 2026 07:31 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਆਸ਼ਾ ਵਰਕਰਾਂ, ਆਸ਼ਾ ਫੈਸੀਲੀਟੇਟਰਾਂ ਅਤੇ ਏ.ਐੱਨ.ਐੱਮਜ਼ ਲਈ ਵਿਸ਼ੇਸ਼ ਕੈਪਸੂਲ ਸਿਖਲਾਈ ਕੋਰਸ ਕਰਵਾਇਆ ਗਿਆ। ਇਹ ਸਿਖਲਾਈ ਪ੍ਰੋਗਰਾਮ ਸਟੇਜ ਹੈੱਡਕੁਆਰਟਰ ਤੋਂ ਵਰਚੁਅਲ ਤਰੀਕੇ ਨਾਲ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਸਮੇਤ ਏ.ਐੱਨ.ਐੱਮਜ਼, ਆਸ਼ਾ ਫੈਸੀਲੀਟੇਟਰਾਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।

 
ਇਸ ਸਬੰਧ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਚਾਰ ਘੰਟਿਆਂ ਦੇ ਵਿਸ਼ੇਸ਼ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਿਹਤ ਕਰਮਚਾਰੀਆਂ ਦੀ ਜਾਣਕਾਰੀ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਨਾ ਹੈ, ਤਾਂ ਜੋ ਉਹ ਲੋਕਾਂ ਤੱਕ ਸਿਹਤ ਵਿਭਾਗ ਦੀਆਂ ਨਵੀਆਂ ਅਤੇ ਸੋਧੀਆਂ ਸਿਹਤ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾ ਸਕਣ।
 
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਸਾਮਗਰਾ ਸ਼ਿਸ਼ੂ ਬਾਲ ਸਵਾਸਥਿਆ ਕਾਰਿਆਕ੍ਰਮ, ਅਨੀਮੀਆ ਮੁਕਤ ਭਾਰਤ ਅਭਿਆਨ, ਸੋਧੀ ਹੋਈ ਕਮਿਊਨਿਟੀ ਬੇਸਡ ਅਸੈਸਮੈਂਟ ਚੈੱਕਲਿਸਟ, ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ, ਪੇੰਡੂ ਸਿਹਤ, ਸਫ਼ਾਈ ਅਤੇ ਪੋਸ਼ਣ ਦਿਵਸ, ਜਨ ਆਰੋਗਿਆ ਸਮਿੱਤੀ ਅਤੇ ਟੀ.ਬੀ. ਦੀ ਰੋਕਥਾਮ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ।
 
ਇਸ ਤੋਂ ਇਲਾਵਾ ਤਪਦਿਕ (ਟੀ.ਬੀ.) ਦੀ ਰੋਕਥਾਮ ਅਤੇ ਇਲਾਜ ਨਾਲ ਸਬੰਧਤ ਡਿਜੀਟਲ ਪਹਿਲਕਦਮੀਆਂ ਅਤੇ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਬਾਰੇ ਵੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ, ਤਾਂ ਜੋ ਸਿਹਤ ਕਰਮਚਾਰੀ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ, ਰੋਕਥਾਮ ਅਤੇ ਮਰੀਜ਼ਾਂ ਨੂੰ ਉਚਿੱਤ ਸਿਹਤ ਸੇਵਾਵਾਂ ਨਾਲ ਜੋੜਨ ਵਿੱਚ ਆਪਣੀ ਭੂਮਿਕਾ ਹੋਰ ਬਿਹਤਰ ਢੰਗ ਨਾਲ ਨਿਭਾ ਸਕਣ।
 
ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਏ.ਐੱਨ.ਐੱਮਜ਼ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਕਿਉਂਕਿ ਉਹ ਲੋਕਾਂ ਅਤੇ ਸਿਹਤ ਸੰਸਥਾਵਾਂ ਵਿਚਕਾਰ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਦੀ ਸਿਖਲਾਈ ਅਤੇ ਜਾਣਕਾਰੀ ਵਿੱਚ ਵਾਧਾ ਹੋਣ ਨਾਲ ਮਾਂ ਅਤੇ ਬੱਚੇ ਦੀ ਸਿਹਤ, ਟੀਕਾਕਰਨ, ਪੋਸ਼ਣ, ਅਨੀਮੀਆ ਦੀ ਰੋਕਥਾਮ, ਤਪਦਿਕ ਦੀ ਪਛਾਣ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਸਬੰਧੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।
 
ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਲਾਗੂ ਕਰਨ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ।
 
 

Have something to say? Post your comment

ਅਤੇ ਪੰਜਾਬ ਖਬਰਾਂ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ