Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸਿਹਤ ਵਿਭਾਗ ਨੇ ਅਣ-ਅਧਿਕਾਰਿਤ ਚੱਲਦੇ ਨਸ਼ਾ ਛੁਡਾਊ ਕੇਂਦਰ ਨੂੰ ਕੀਤਾ ਸੀਲ, 18 ਮਰੀਜ਼ ਕਰਵਾਏ ਰਿਹਾਅ

25 ਜੁਲਾਈ, 2025 04:52 PM

ਧੂਰੀ : ਸ਼ਹਿਰ ਅੰਦਰ ਕਥਿਤ ਤੌਰ ’ਤੇ ਅਣ-ਅਧਿਕਾਰਿਤ ਤਰੀਕੇ ਨਾਲ ਚੱਲਦੇ ਇਕ ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਅਤੇ ਪੁਲਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸੀਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੰਘੇ ਦਿਨ ਸਥਾਨਕ ਵਿਸ਼ਵਕਰਮਾ ਮੰਦਰ ਦੇ ਨਜ਼ਦੀਕ ਰਜਬਾਹੇ ’ਤੇ ਪਿਛਲੇ ਲੰਬੇ ਸਮੇਂ ਤੋਂ ਕਥਿਤ ਤੌਰ ’ਤੇ ਨਾਜਾਇਜ਼ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ ਕੱਲ ਬੁੱਧਵਾਰ ਨੂੰ ਨਾਇਬ ਤਹਿਸੀਲਦਾਰ ਮਨੀ ਮਹਾਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮਾਨਸਿਕ ਰੋਗਾਂ ਦੇ ਮਾਹਿਰ ਇਸ਼ਾਨ ਪ੍ਰਕਾਸ਼, ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਅਤੇ ਥਾਣਾ ਸਿਟੀ ਧੂਰੀ ਦੇ ਮੁੱਖੀ ਜਸਵੀਰ ਸਿੰਘ ਤੂਰ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਗਈ।

ਇਸ ਦੌਰਾਨ ਇਨ੍ਹਾਂ ਅਧਿਕਾਰੀਆਂ ਵੱਲੋਂ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰਦੇ ਹੋਏ ਉੱਥੇ ਦਾਖਲ 18 ਮਰੀਜ਼ਾਂ ਨੂੰ ਰਿਹਾਅ ਵੀ ਕਰਵਾਇਆ ਗਿਆ। ਇਸ ਮੌਕੇ ਕਾਰਵਾਈ ਕਰਨ ਆਏ ਇਨ੍ਹਾਂ ਅਧਿਕਾਰੀਆਂ ਨੇ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਨੂੰ ਨਸ਼ਾ ਛੁਡਾਊ ਕੇਂਦਰ ’ਚ ਮਰੀਜ਼ਾਂ ਦੀ ਕੁੱਟਮਾਰ ਕਰਨ ਸਬੰਧੀ ਮਿਲੀਆਂ ਸ਼ਿਕਾਇਤ ਮਗਰੋਂ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਇਕ ਕਮੇਟੀ ਬਣਾਈ ਗਈ ਸੀ। ਇਸ ਆਧਾਰ ’ਤੇ ਸਿਹਤ ਵਿਭਾਗ ਅਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਨਸ਼ਾ ਛੁਡਾਊ ਕੇਂਦਰ ’ਚ ਖਾਮੀਆਂ ਨੂੰ ਦੇਖਦੇ ਹੋਏ ਇਸ ਕੇਂਦਰ ਨੂੰ ਸੀਲ ਕਰ ਕੇ ਕੇਂਦਰ ’ਚ ਦਾਖਲ 18 ਮਰੀਜ਼ਾਂ ਨੂੰ ਰਿਹਾਅ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਕੁਝ ਮਰੀਜ਼ਾਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਅਤੇ ਬਾਕੀ 7 ਮਰੀਜ਼ਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਇਲਾਜ ਲਈ ਭੇਜਿਆ ਜਾ ਰਿਹਾ ਹੈ।

ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਜਸਵੀਰ ਸਿੰਘ ਤੂਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਗ੍ਰਿਫ਼ਤ ’ਚ ਫਸੇ ਆਪਣੇ ਬੱਚਿਆਂ ਨੂੰ ਕਿਸੇ ਵੀ ਨਸ਼ਾ ਛੁਡਾਊ ਕੇਂਦਰ ’ਚ ਦਾਖਲ ਕਰਵਾਉਣ ਤੋਂ ਪਹਿਲਾਂ ਉਸ ਕੇਂਦਰ ਦੀ ਭਰੋਸੇ ਯੋਗਤਾ ਅਤੇ ਸਰਕਾਰ ਤੋਂ ਮਿਲੀ ਪ੍ਰਮਾਣਤਾ ਬਾਰੇ ਜ਼ਰੂਰ ਪਤਾ ਕਰਨ, ਤਾਂ ਕਿ ਬੱਚਿਆਂ ਦਾ ਸਹੀ ਇਲਾਜ ਹੋ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ