Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸਿਹਤ ਵਿਭਾਗ ਬਿਰਧ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

03 ਫ਼ਰਵਰੀ, 2026 04:51 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਅਟਲ ਵਯੋ ਅਭਯੁਦਯ ਯੋਜਨਾ ਤਹਿਤ ਬਿਰਧ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਸਾਂਝੇ ਤੌਰ 'ਤੇ ਲੋਕ-ਹਿਤੈਸ਼ੀ ਯੋਜਨਾ "ਅਟਲ ਵਯੋ ਅਭਯੁਦਯ ਯੋਜਨਾ" ਤਹਿਤ ਸੀਨੀਅਰ ਸਿਟੀਜ਼ਨਜ਼ (ਬਿਰਧ ਨਾਗਰਿਕਾਂ) ਲਈ ਵਿਸ਼ੇਸ਼ ਮੈਡੀਕਲ ਸਿਹਤ ਚੈੱਕਅੱਪ ਕੈਂਪ ਲਗਾਉਣ ਦੀ ਯੋਜਨਾ ਉਲੀਕੀ ਹੈ।
 
ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਬਿਰਧ ਨਾਗਰਿਕਾਂ ਦੀ ਸਿਹਤ ਦੀ ਜਾਂਚ, ਉਨ੍ਹਾਂ ਨੂੰ ਸਮੇਂ-ਸਿਰ ਮੈਡੀਕਲ ਸਲਾਹ ਅਤੇ ਲੋੜ ਅਨੁਸਾਰ ਇਲਾਜ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਡੀ.ਐੱਚ., ਨਵਾਂਸ਼ਹਿਰ ਵਿਖੇ ਮਿਤੀ 05-02-2026 ਨੂੰ ਐੱਸ.ਡੀ.ਐੱਚ., ਬਲਾਚੌਰ ਵਿਖੇ ਮਿਤੀ 07-02-2026 ਨੂੰ ਸੀ.ਐੱਚ.ਸੀ., ਮੁਕੰਦਪੁਰ ਵਿਖੇ ਮਿਤੀ 13-02-2026 ਨੂੰ ਤੇ ਸੀ.ਐੱਚ.ਸੀ., ਬੰਗਾ ਵਿਖੇ ਮਿਤੀ 19-02-2026 ਨੂੰ ਮੈਡੀਕਲ ਕੈਂਪ ਲਗਾਏ ਜਾਣਗੇ। ਇਨ੍ਹਾਂ ਸਾਰੇ ਮੈਡੀਕਲ ਕੈਂਪਾਂ ਵਿੱਚ ਉਮਰ ਦਰਾਜ਼ ਨਾਗਰਿਕਾਂ ਲਈ ਜਨਰਲ ਮੈਡੀਕਲ ਚੈਕਅੱਪ, ਬਲੱਡ ਪ੍ਰੈਸ਼ਰ, ਸ਼ੂਗਰ, ਹੱਡੀਆਂ ਅਤੇ ਜੋੜਾਂ ਦੀ ਜਾਂਚ, ਅੱਖਾਂ ਦੀ ਜਾਂਚ ਸਮੇਤ ਮੋਤੀਆਬਿੰਦ (ਕੈਟਰੇਕਟ) ਸਰਜਰੀ ਲਈ ਪੂਰਵ-ਮੁਲਾਂਕਣ, ਡਿਮੈਂਸ਼ੀਆ (ਸਮ੍ਰਿਤੀ ਰੋਗ) ਦੀ ਸਕ੍ਰੀਨਿੰਗ, ਫਿਜੀਓਥੈਰਪੀ ਸੇਵਾਵਾਂ ਮਨੋਚਿਕਿਤਸਕ /ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਤੇ ਹੋਰ ਜ਼ਰੂਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ, ਜਿਨ੍ਹਾਂ ਮਰੀਜ਼ਾਂ ਨੂੰ ਹੋਰ ਉੱਚ ਪੱਧਰੀ ਇਲਾਜ ਜਾਂ ਰੈਫਰਲ ਦੀ ਲੋੜ ਹੋਵੇਗੀ, ਉਨ੍ਹਾਂ ਲਈ ਉਚਿੱਤ ਪ੍ਰਬੰਧ ਕੀਤੇ ਜਾਣਗੇ।
 
ਇਸ ਸਬਧੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਬਿਰਧ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਮਿਤੀਆਂ ਨੂੰ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਪਹੁੰਚ ਕੇ ਇਸ ਮੈਡੀਕਲ ਕੈਂਪ ਦਾ ਲਾਭ ਲੈਣ। ਇਹ ਯੋਜਨਾ ਬਿਰਧ ਨਾਗਰਿਕਾਂ ਦੀ ਸਿਹਤ ਸੁਰੱਖਿਆ ਅਤੇ ਉਨ੍ਹਾਂ ਦੀ ਜੀਵਨ ਗੁਣਵੱਤਾ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ