ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਿਆਰੀ, ਸਮੇਂ ਸਿਰ ਅਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਆਮ ਆਦਮੀ ਕਲੀਨਿਕ, ਖਟਕੜ ਕਲਾਂ ਵਿਖੇ ਅਨੀਤਾ ਰਾਣੀ ਨੂੰ ਕਲੀਨੀਕਲ ਅਸਿਸਟੈਂਟ ਵਜੋਂ ਐਮਪੈਨਲ ਕੀਤਾ ਗਿਆ ਹੈ।
ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋੜੀਂਦੇ ਮਨੁੱਖੀ ਸਰੋਤ ਉਪਲੱਬਧ ਕਰਵਾਉਣ ਨਾਲ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕਰਨ ਵਿੱਚ ਸਹਾਇਤਾ ਮਿਲੇਗੀ।
ਡਾ. ਅਮਨ ਸੂਦ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਸੇਵਾਵਾਂ ਦੀ ਗੁਣਵੱਤਾ ਵਿੱਚ ਨਿਰੰਤਰ ਸੁਧਾਰ ਲਿਆਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਲੋੜੀਂਦੇ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਯੋਗ ਮਨੁੱਖੀ ਸਰੋਤਾਂ ਦੀ ਉਪਲਬਧਤਾ ਨਾਲ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਹੋਰ ਸੁਚੱਜੀਆਂ, ਲੋਕ-ਕੇਂਦਰਿਤ ਅਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ