Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਡਾਇਰੈਕਟਰ ਡਾ. ਹਤਿੰਦਰ ਕੌਰ

08 ਮਈ, 2026 07:37 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਤਿੰਦਰ ਕੌਰ ਜੀ ਨੇ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਹਤ ਪ੍ਰਬੰਧਾਂ ਨੂੰ ਦੇਖਿਆ। ਉਨ੍ਹਾਂ ਨੇ ਐਮਰਜੈਂਸੀ ਵਾਰਡ ਵਿੱਚ ਮਰੀਜ਼ਾਂ ਤੇ ਜੱਚਾ ਤੇ ਬੱਚਾ ਵਾਰਡ ਵਿੱਚ ਗਰਭਵਤੀ ਔਰਤਾਂ ਦਾ ਹਾਲਚਾਲ ਪੁੱਛਿਆ ਜਿਹਨਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ।

ਇਸੇ ਦੌਰਾਨ ਉਨ੍ਹਾਂ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਸਮੇਤ ਸਾਰੇ ਉੱਚ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਕੋਲੋਂ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਮਰੀਜ਼ਾਂ ਦੀ ਦੇਖਭਾਲ, ਦਵਾਈਆਂ ਦੀ ਉਪਲੱਬਧਤਾ, ਸਾਫ-ਸਫਾਈ ਪ੍ਰਬੰਧਾਂ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਡਾ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਤੇ ਵੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕਰਦਿਆਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਦਾਇਤਾਂ ਜਾਰੀ ਕਰਦੇ ਹੋਏ ਹਸਪਤਾਲ ਵਿੱਚ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਦਵਾਈਆਂ ਦੀ ਉਪਲਬੱਧਤਾ ਯਕੀਨੀ ਬਣਾਉਣ, ਸਾਫ-ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਕਿਹਾ।
 
ਉਨ੍ਹਾਂ ਡੇੰਗੂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਡੇੰਗੂ ਦੀ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਸਮੇਂ ਰਹਿੰਦਿਆਂ ਘਰ-ਘਰ ਸਰਵੇ ਕਰਨ ਅਤੇ ਕਮਿਊਨਿਟੀ ਤੇ ਵਿਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਗਤੀਵਿਧੀਆਂ ਤੇਜ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਮੱਛਰ ਦੇ ਜੀਵਨ ਚੱਕਰ ਨੂੰ ਤੋੜਨ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਘਰਾਂ ਦੇ ਆਲੇ-ਦੁਆਲੇ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ।
 
ਡਾਇਰੈਕਟਰ ਸਿਹਤ ਸੇਵਾਵਾਂ ਨੇ ਅੰਤ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਹਾਲਾਂਕਿ ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸਮੁੱਚੇ ਸਟਾਫ ਵੱਲੋਂ ਲੋਕਾਂ ਨੂੰ ਸਮਰਪਿਤ ਭਾਵਨਾ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਮਨੁੱਖਤਾ ਪ੍ਰਤੀ ਸੇਵਾ, ਸਮਰਪਣ ਅਤੇ ਜ਼ਿੰਮੇਵਾਰੀ ਦੀ ਪ੍ਰੇਰਣਾਦਾਇਕ ਮਿਸਾਲ ਹੈ।
 
ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਰਾਜ ਕੁਮਾਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ