Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਸਿੱਖਿਆ ਕੁਝ ਲੋਕਾਂ ਦਾ ਵਿਸ਼ੇਸ਼ ਅਧਿਕਾਰ ਨਹੀਂ ਬਣਨੀ ਚਾਹੀਦੀ : ਰਾਹੁਲ

13 ਅਕਤੂਬਰ, 2025 06:08 PM

ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਭਾਰਤ ਨੂੰ ਇਕ ਅਜਿਹੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ ਜੋ ਦੇਸ਼ ਦੀ ਅਮੀਰ ਵੰਨ-ਸੁਵੰਨਤਾ ਨੂੰ ਦਰਸਾਉਂਦੀ ਹੋਵੇ ਤੇ ਇਹ ਕੁਝ ਲੋਕਾਂ ਦਾ ਵਿਸ਼ੇਸ਼ ਅਧਿਕਾਰ ਨਾ ਬਣੇ। ਕੋਲੰਬੀਆ, ਬ੍ਰਾਜ਼ੀਲ, ਪੇਰੂ ਤੇ ਚਿਲੀ ਦੇ ਇਕ ਹਫ਼ਤੇ ਦੇ ਦੌਰੇ ਦੌਰਾਨ ਪੇਰੂ ਦੀ ਪੋਂਟੀਫਿਕਲ ਕੈਥੋਲਿਕ ਯੂਨੀਵਰਸਿਟੀ ਤੇ ਚਿਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਪਿੱਛੋਂ ਆਪਣੇ ਅਧਿਕਾਰਤ ‘ਐਕਸ’ ਹੈਂਡਲ ’ਤੇ ਰਾਹੁਲ ਨੇ ਕਿਹਾ ਕਿ ਇਹ ਆਜ਼ਾਦੀ ਦੀ ਨੀਂਹ ਹੈ। ਭਾਰਤ ਨੂੰ ਇਕ ਬਦਲਵੀਂ ਨਿਰਮਾਣ ਪ੍ਰਣਾਲੀ ਬਣਾਉਣ ਦੀ ਲੋੜ ਹੈ। ਇਸ ਨੂੰ ਹਾਸਲ ਕਰਨ ਲਈ ਸੰਯੁਕਤ ਰਾਜ ਅਮਰੀਕਾ ਜਾਂ ਪੇਰੂ ਨਾਲ ਭਾਈਵਾਲੀ ਇਕ ਸੰਭਾਵੀ ਰਸਤਾ ਹੋ ਸਕਦਾ ਹੈ।

ਕਾਂਗਰਸ ਨੇ ਦੱਖਣੀ ਅਮਰੀਕਾ ’ਚ ਵਿਦਿਆਰਥੀਆਂ ਨਾਲ ਰਾਹੁਲ ਦੀ ਗੱਲਬਾਤ ਦਾ ਇਕ ਵੀਡੀਓ ਵੀ ਸਾਂਝਾ ਕੀਤਾ। ਪਾਰਟੀ ਨੇ ਕਿਹਾ ਕਿ ਰਾਹੁਲ ਨੇ ਪੇਰੂ ਦੀਆਂ ਉਕਤ ਯੂਨੀਵਰਸਿਟੀਆਂ ਦਾ ਦੌਰਾ ਕੀਤਾ ਤੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਵਿਚ ਕਿਹਾ ਗਿਆ ਹੈ ਕਿ ਡੂੰਘਾਈ ਨਾਲ ਹੋਈ ਇਹ ਗੱਲਬਾਤ ਸਿੱਖਿਆ, ਲੋਕਰਾਜ, ਭੂ-ਸਿਅਾਸਤ ਤੇ ਅੱਜ ਦੇ ਬਹੁ-ਧਰੁਵੀ ਸੰਸਾਰ ’ਚ ਭਾਰਤ ਨੂੰ ਕਿਵੇਂ ਅੱਗੇ ਵਧਣਾ ਚਾਹੀਦਾ ਹੈ, ’ਤੇ ਕੇਂਦ੍ਰਿਤ ਸੀ।

ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ
ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਸਿੱਖਿਆ ਦੀ ਗੱਲ ਆਉਂਦੀ ਹੈ ਤਾਂ ਇਹ ਉਤਸੁਕਤਾ ਤੇ ਖੁੱਲ੍ਹ ਕੇ ਸੋਚਣ ਦੀ ਆਜ਼ਾਦੀ ਨਾਲ ਸ਼ੁਰੂ ਹੁੰਦੀ ਹੈ। ਇਹ ਬਿਨਾਂ ਕਿਸੇ ਡਰ ਜਾਂ ਸਮਾਜਿਕ-ਸਿਅਾਸੀ ਰੁਕਾਵਟਾਂ ਦੇ ਸਵਾਲ ਪੁੱਛਦੀ ਹੈ। ਸਿੱਖਿਆ ਨੂੰ ਕੁਝ ਚੋਣਵੇਂ ਲੋਕਾਂ ਲਈ ਵਿਸ਼ੇਸ਼ ਅਧਿਕਾਰ ਨਹੀਂ ਬਣਨਾ ਚਾਹੀਦਾ ਕਿਉਂਕਿ ਇਹ ਆਜ਼ਾਦੀ ਦੀ ਅਸਲ ਨੀਂਹ ਹੈ। ਭਾਰਤ ਨੂੰ ਇਕ ਅਜਿਹੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ ਜੋ ਵਿਗਿਆਨਕ ਸੋਚ ਤੇ ਆਲੋਚਨਾਤਮਕ ਸੋਚ ਨੂੰ ਉਤਸ਼ਾਹਿਤ ਕਰੇ। ਨਾਲ ਹੀ ਸਾਡੇ ਦੇਸ਼ ਦੀ ਅਮੀਰ ਵੰਨ-ਸੁਵੰਨਤਾ ਨੂੰ ਵੀ ਦਰਸਾਉਂਦੀ ਹੋਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ