Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਿੱਖਿਆ-ਸਿਹਤ ‘ਤੇ ਵਧੇ ਸਰਕਾਰੀ ਖ਼ਰਚ : ਰਾਜਿੰਦਰ ਗੁਪਤਾ

12 ਫ਼ਰਵਰੀ, 2026 06:34 PM

ਚੰਡੀਗੜ੍ਹ : ਰਾਜ ਸਭਾ 'ਚ ਕੇਂਦਰੀ ਬਜਟ ‘ਤੇ ਚਰਚਾ ਦੌਰਾਨ ਸੰਸਦ ਮੈਂਬਰ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਬਜਟ ਨੂੰ ਵਿੱਤੀ ਪੱਖੋਂ ਸਿਆਣਪੂਰਨ ਅਤੇ ਵਿਕਾਸ ਕੇਂਦਰਿਤ ਕਰਾਰ ਦਿੱਤਾ ਪਰ ਨਾਲ ਹੀ ਜ਼ੋਰ ਦਿੱਤਾ ਕਿ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ ਵਿਵਸਥਾ ਬਣਨ ਵੱਲ ਭਾਰਤ ਦਾ ਸਫ਼ਰ ਸਿੱਖਿਆ ਅਤੇ ਸਿਹਤ ‘ਤੇ ਵਧੇਰੇ ਸਰਕਾਰੀ ਨਿਵੇਸ਼ ‘ਤੇ ਨਿਰਭਰ ਕਰੇਗਾ। ਸਭਾਪਤੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਵਿੱਤ ਮੰਤਰੀ ਨੂੰ ਲਗਾਤਾਰ ਨੌਵਾਂ ਬਜਟ ਪੇਸ਼ ਕਰਨ ‘ਤੇ ਵਧਾਈ ਦਿੱਤੀ ਅਤੇ ਇਸ ਨੂੰ ਸਥਿਰਤਾ, ਲਗਾਤਾਰਤਾ ਅਤੇ ਮਹਿਲਾ ਨੇਤ੍ਰਿਤਵ ਦੇ ਉਭਾਰ ਦਾ ਪ੍ਰਤੀਕ ਦੱਸਿਆ। ਪੰਜਾਬ ਨੂੰ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਬਜਟ ਦੀ ਅਸਲ ਕਸੌਟੀ ਇਹ ਹੁੰਦੀ ਹੈ ਕਿ ਉਹ ਸਮਾਜ ਦੇ ਸਭ ਤੋਂ ਗਰੀਬ ਅਤੇ ਕਮਜ਼ੋਰ ਵਰਗਾਂ ਲਈ ਕਿੰਨਾ ਲਾਭਕਾਰੀ ਹੈ। ਗੁਪਤਾ ਨੇ ਵਿੱਤੀ ਅਨੁਸ਼ਾਸਨ ‘ਤੇ ਸਰਕਾਰ ਦੇ ਜ਼ੋਰ ਦਾ ਸਵਾਗਤ ਕੀਤਾ ਅਤੇ 4.3 ਫ਼ੀਸਦੀ ਦੇ ਅਨੁਮਾਨਿਤ ਫਿਸਕਲ ਘਾਟੇ ਅਤੇ 12 ਲੱਖ ਕਰੋੜ ਤੋਂ ਵੱਧ ਪੂੰਜੀ ਖਰਚ ਨੂੰ ਵਿਕਸਿਤ ਭਾਰਤ ਵੱਲ ਸਕਾਰਾਤਮਕ ਕਦਮ ਕਰਾਰ ਦਿੱਤਾ। ਉਨ੍ਹਾਂ ਨੇ ਟੈਕਸ ਸੁਧਾਰਾਂ, ਦੇਸੀ ਦਵਾਈ ਉਦਯੋਗ ਲਈ ਸਹਾਇਤਾ, ਮਹਿਲਾ ਕੇਂਦਰਿਤ ਯੋਜਨਾਵਾਂ ਲਈ ਵਾਧੂ ਬੰਟਵਾਰੇ ਅਤੇ ਭਾਰਤ-ਯੂਰਪੀ ਸੰਘ ਵਪਾਰ ਸਮਝੌਤੇ ਦੀ ਵੀ ਤਾਰੀਫ਼ ਕੀਤੀ।ਹਾਲਾਂਕਿ ਉਨ੍ਹਾਂ ਚਿਤਾਵਨੀ ਦਿੱਤੀ ਕਿ ਲਗਾਤਾਰ ਆਰਥਿਕ ਵਿਕਾਸ ਦੇ ਨਾਲ ਸਿੱਖਿਆ, ਸਿਹਤ ਅਤੇ ਢਾਂਚਾਗਤ ਖੇਤਰਾਂ ਵਿੱਚ ਵਧੇਰੇ ਸਰਕਾਰੀ ਨਿਵੇਸ਼ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਗਲੋਬਲ ਤਾਕਤਾਂ ਨਾਲ ਮੁਕਾਬਲੇ ਲਈ ਪ੍ਰਤੀ ਵਿਅਕਤੀ ਆਮਦਨ 'ਚ ਵਾਧਾ ਅਤੇ ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ, ਸੀਨੀਅਰ ਨਾਗਰਿਕਾਂ ਅਤੇ ਨੌਜਵਾਨਾਂ ਦੀ ਜ਼ਿੰਦਗੀ 'ਚ ਸਪੱਸ਼ਟ ਸੁਧਾਰ ਹੋਣਾ ਚਾਹੀਦਾ ਹੈ।


ਸਿੱਖਿਆ ‘ਤੇ ਚਿੰਤਾ, ਜੀ. ਡੀ. ਪੀ. ਦੇ 6 ਫ਼ੀਸਦੀ ਖ਼ਰਚ ਦੀ ਮੰਗ
ਗੁਪਤਾ ਨੇ ਕਿਹਾ ਕਿ ਸਿੱਖਿਆ ਲਈ 1.39 ਲੱਖ ਕਰੋੜ ਤੋਂ ਵੱਧ ਦੀ ਵੰਡ ਸਕਾਰਾਤਮਕ ਸੰਕੇਤ ਹੈ, ਪਰ ਕੁੱਲ ਖ਼ਰਚ ਜੀ. ਡੀ. ਪੀ. ਦੇ 4.1 ਤੋਂ 4.6 ਫ਼ੀਸਦੀ ਵਿਚਕਾਰ ਹੈ, ਜੋ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਦੇ 6 ਫ਼ੀਸਦੀ ਲਕਸ਼ ਤੋਂ ਘੱਟ ਹੈ। ਉਨ੍ਹਾਂ ਨੇ ਸਕੂਲ ਫੀਸਾਂ 'ਚ ਲਗਾਤਾਰ ਹੋ ਰਹੇ ਵਾਧੇ, ਪਿਛਲੇ ਸਾਲਾਂ ਵਿੱਚ 90,000 ਤੋਂ ਵੱਧ ਸਕੂਲਾਂ ਦੇ ਬੰਦ ਹੋਣ ਅਤੇ ਸਰਕਾਰੀ ਸਕੂਲਾਂ ‘ਚ ਘਟਦੇ ਭਰੋਸੇ ‘ਤੇ ਚਿੰਤਾ ਜਤਾਈ। ਸਿੱਖਿਆ ਦੇ ਵਪਾਰੀਕਰਨ ਨੂੰ ਸੰਵਿਧਾਨ ਦੇ ਆਰਟੀਕਲ 21-ਏ ਦੀ ਭਾਵਨਾ ਦੇ ਖ਼ਿਲਾਫ਼ ਦੱਸਦਿਆਂ ਉਨ੍ਹਾਂ ਨੇ ਸੁਤੰਤਰ ਸਿੱਖਿਆ ਕਮਿਸ਼ਨ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਸੈਂਟਰ ਆਫ਼ ਐਕਸੀਲੈਂਸ, ਸਰਕਾਰੀ ਕਰਮਚਾਰੀਆਂ ਨੂੰ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸੰਸਥਾਵਾਂ ਵਿੱਚ ਕਰਵਾਉਣ ਲਈ ਜ਼ਿੰਮੇਵਾਰੀ ਮਕੈਨਿਜ਼ਮ ਅਤੇ ਸਿੱਖਿਆ-ਰੋਜ਼ਗਾਰ-ਉਦਯਮ ਕਲੱਸਟਰ ਬਣਾਉਣ ਦਾ ਸੁਝਾਅ ਦਿੱਤਾ।


ਸਿਹਤ ਖਰਚ ‘ਅਪਰਿਆਪਤ’
ਸਿਹਤ ਖੇਤਰ ‘ਤੇ ਉਨ੍ਹਾਂ ਨੇ ਐਲਾਇਡ ਹੈਲਥ ਸੰਸਥਾਵਾਂ ਦੇ ਵਿਸਥਾਰ, ਆਯੁਰਵੇਦ ਅਤੇ ਮੈਡੀਕਲ ਟੂਰਿਜ਼ਮ ਦੇ ਉਤਸ਼ਾਹ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੀ ਤਾਰੀਫ਼ ਕੀਤੀ। ਪਰ ਉਨ੍ਹਾਂ ਕਿਹਾ ਕਿ ਵੱਧਦੀ ਆਬਾਦੀ ਅਤੇ ਬੀਮਾਰੀਆਂ ਦੇ ਬੋਝ ਦੇ ਮੱਦੇਨਜ਼ਰ ਜੀ. ਡੀ. ਪੀ. ਦਾ ਕਰੀਬ 1.9 ਫ਼ੀਸਦੀ ਸਰਕਾਰੀ ਸਿਹਤ ਖ਼ਰਚ ਕਾਫ਼ੀ ਨਹੀਂ ਹੈ। ਉਨ੍ਹਾਂ ਨੇ ਸਰਕਾਰੀ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ, ਪਿੱਛੜੇ ਇਲਾਕਿਆਂ ਦੇ ਹਸਪਤਾਲਾਂ ਨੂੰ ਟੈਕਸ ਛੂਟ ਅਤੇ ਆਯੁਸ਼ਮਾਨ ਭਾਰਤ ਦੇ ਕਵਰੇਜ ਵਿੱਚ ਵਾਧੇ ਦੀ ਮੰਗ ਕੀਤੀ।
ਸੀਨੀਅਰ ਨਾਗਰਿਕਾਂ, ਔਰਤਾਂ ਅਤੇ ਐੱਮ. ਐੱਸ. ਐੱਮ. ਈ. ਲਈ ਸੁਝਾਅ
ਕਰੀਬ 15 ਕਰੋੜ ਸੀਨੀਅਰ ਨਾਗਰਿਕਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਰਾਏ ਅਤੇ ਟੈਕਸ ਵਿੱਚ ਰਾਹਤ ਅਤੇ ਬੈਂਕ ਜਮ੍ਹਾਂਪੂੰਜੀ ‘ਤੇ ਵਧੇਰੇ ਸੁਰੱਖਿਅਤ ਵਿਆਜ ਦੀ ਮੰਗ ਕੀਤੀ। ਮਹਿਲਾ ਸਸ਼ਕਤੀਕਰਨ ਸਬੰਧੀ ਉਨ੍ਹਾਂ ਨੇ ਲਖਪਤੀ ਦੀਦੀ ਅਤੇ ਸ਼ੀ-ਮਾਰਟ ਯੋਜਨਾਵਾਂ ਦੀ ਤਾਰੀਫ਼ ਕਰਦਿਆਂ ਸੁਰੱਖਿਅਤ ਕਾਰਜਸਥਲ, ਚਾਈਲਡ ਕੇਅਰ ਅਤੇ ਮਹਿਲਾ ਨੇਤ੍ਰਿਤਵ ਵਾਲੇ ਉਦੱਮਾਂ ਲਈ ਸਰਕਾਰੀ ਖ਼ਰੀਦ ਨੂੰ ਯਕੀਨੀ ਬਣਾਉਣ ਦੀ ਲੋੜ ਦੱਸੀ।


ਮੋਹਾਲੀ ਸੈਮੀਕੰਡਕਟਰ ਲੈਬ ਲਈ ਵਿਸ਼ੇਸ਼ ਪੈਕੇਜ ਦੀ ਮੰਗ
ਪੰਜਾਬ ਦੀ ਉਦਯੋਗਿਕ ਸਮਰੱਥਾ ਦਾ ਹਵਾਲਾ ਦਿੰਦਿਆਂ ਗੁਪਤਾ ਨੇ ਕਿਹਾ ਕਿ ਸੈਮੀਕੰਡਕਟਰ, ਟੈਕਸਟਾਈਲ ਅਤੇ ਐਡਵਾਂਸਡ ਮੈਨੂਫੈਕਚਰਿੰਗ ਖੇਤਰਾਂ ਨੂੰ ਮਜ਼ਬੂਤ ਕਰਨ ਨਾਲ ਨੌਜਵਾਨਾਂ ਦਾ ਪ੍ਰਵਾਸ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਮੋਹਾਲੀ ਸਥਿਤ ਸੈਮੀਕੰਡਕਟਰ ਲੈਬ (ਐੱਸ. ਸੀ. ਐੱਲ.) ਨੂੰ ਪੂਰੀ ਤਰ੍ਹਾਂ ਆਧੁਨਿਕ ਫੈਬਰਿਕੇਸ਼ਨ ਸਹੂਲਤ ਵਿੱਚ ਤਬਦੀਲ ਕਰਨ ਲਈ ਕੇਂਦਰ ਸਰਕਾਰ ਤੋਂ 10,000 ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਦੀ ਮੰਗ ਨਹੀਂ, ਸਗੋਂ ਭਾਰਤ ਦੀ ਤਕਨੀਕੀ ਆਤਮ ਨਿਰਭਰਤਾ ਦਾ ਸਵਾਲ ਹੈ। ਭਾਸ਼ਣ ਦੇ ਅਖ਼ੀਰ 'ਚ ਉਨ੍ਹਾਂ ਕਿਹਾ ਕਿ ਆਰਥਿਕ ਨੀਤੀਆਂ ਦਾ ਅਸਲ ਲਾਭ ਕਲਾਸ ਰੂਮਾਂ, ਹਸਪਤਾਲਾਂ, ਖੇਤਾਂ ਅਤੇ ਘਰਾਂ ਤੱਕ ਪਹੁੰਚਣਾ ਚਾਹੀਦਾ ਹੈ। ਜਦੋਂ ਭਲਾਈ ਹਰ ਜੀਵਨ ਤੱਕ ਸਮਾਨ ਤੌਰ ‘ਤੇ ਪਹੁੰਚਦੀ ਹੈ, ਤਾਂ ਭਰੋਸਾ ਮਜ਼ਬੂਤ ਹੁੰਦਾ ਹੈ ਅਤੇ ਸਭ ਨੂੰ ਨਾਲ ਲੈ ਕੇ ਚਲਣ ਵਾਲਾ ਵਿਕਾਸ ਹਕੀਕਤ ਬਣਦਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ