ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸੀ-ਪਾਈਟ ਕੈਂਪ ਨਵਾਂਸ਼ਹਿਰ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦਸਿਆ ਹੈ ਕਿ ਜਿਲ੍ਹਾ ਨਵਾਂਸ਼ਹਿਰ ਅਤੇ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣਾ ਅਤੇ ਤਹਿਸੀਲ ਗੜਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਦੇ ਯੁਵਕਾਂ ਲਈ ਸਾਲ 2027 ਵਿੱਚ ਆਉਣ ਵਾਲੀ ਆਰਮੀ ਅਗਨਵੀਰ ਭਰਤੀ / ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਲਈ ਮਿਤੀ 01 ਦਸੰਬਰ 2026 ਤੋਂ ਪਹਿਲਾ ਬੈਚ ਸ਼ੁਰੂ ਹੋ ਰਹਿਆ ਹੈ। ਉਪਰੋਕਤ ਜਿਲ੍ਹਿਆ ਨਾਲ ਸਬੰਧਤ ਚਾਹਵਾਨ ਨੌਜਵਾਨ ਕਿਸੇ ਵੀ ਦਿਨ ਸਵੇਰੇ 9 ਵਜੇ ਤੋਂ ਬਾਅਦ ਜ਼ਰੂਰੀ ਦਸਤਾਵੇਜਾਂ ਦੀ ਅਸਲ ਅਤੇ ਫੋਟੋ ਕਾਪੀਆਂ ਲੈ ਕੇ ਕੈਂਪ ਵਿਖੇ ਹਾਜ਼ਰ ਹੋ ਸਕਦੇ ਹਨ। ਟ੍ਰੇਨਿੰਗ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦੱਸਿਆ ਹੈ ਕਿ ਕੈਂਪ ਵਿਚ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫਤ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9041558978 ਜਾਂ ਫਿਰ ਸੀ-ਪਾਈਟ ਕੈਂਪ ਮਾਰਫਤ ਕਨਾਲ ਰੈਸਟ ਹਾਊਸ ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।