Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸੁਖਬੀਰ-ਕੈਪਟਨ ਵਿਚਾਲੇ ਹੋ ਗਈ ਸੀ ਅਕਾਲੀ-ਭਾਜਪਾ ਗੱਠਜੋੜ 'ਤੇ ਸਹਿਮਤੀ! ਸਾਬਕਾ CM ਨੇ ਕੀਤਾ ਵੱਡਾ ਦਾਅਵਾ

30 ਨਵੰਬਰ, 2025 07:30 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਸੱਤਾ ਹਾਸਲ ਕਰਨ ਲਈ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਨੂੰ ਜ਼ਰੂਰੀ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਭਾਜਪਾ ਪੰਜਾਬ ਵਿਚ ਸਰਕਾਰ ਬਣਾਉਣਾ ਚਾਹੁੰਦੀ ਹੈ, ਤਾਂ ਉਸ ਨੂੰ ਅਕਾਲੀ ਦਲ ਨਾਲ ਗੱਠਜੋੜ ਕਰਨਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਲਈ ਪੰਜਾਬ ਵਿਚ ਸਰਕਾਰ ਦਾ ਹਿੱਸਾ ਬਣਨ ਦਾ ਹੋਰ ਕੋਈ ਤਰੀਕਾ ਨਹੀਂ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਤੇ ਸੁਖਬੀਰ ਬਾਦਲ ਵਿਚਾਲੇ ਪਹਿਲਾਂ ਗੱਠਜੋੜ ਲਈ ਸਹਿਮਤੀ ਹੋ ਵੀ ਗਈ ਸੀ, ਪਰ ਉਹ ਸਿਰੇ ਨਹੀਂ ਸੀ ਚੜ੍ਹ ਸਕੀ।

ਇਕ ਇੰਟਵਿਊ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਚੰਗੇ ਸ਼ਾਸਨ ਦੀ ਲੋੜ ਹੈ ਤੇ ਇਸ ਲਈ ਭਾਜਪਾ ਤੇ ਅਕਾਲੀ ਦਲ ਨੂੰ ਗੱਠਜੋੜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਲਈ ਸਫਲ ਹੋਣ ਦੇ ਦੋ ਤਰੀਕੇ ਹਨ ਇਕ ਤਰੀਕਾ ਇਹ ਹੈ ਕਿ ਪਾਰਟੀ ਗੱਠਜੋੜ ਕਰੇ ਅਤੇ ਸਰਕਾਰ ਬਣਾਏ। ਦੂਜਾ ਤਰੀਕਾ ਹੈ ਕਿ ਪਾਰਟੀ ਆਪਣਾ ਕਾਡਰ ਤਿਆਰ ਕਰੇ, ਪਰ ਇਸ ਲਈ ਭਾਜਪਾ ਨੂੰ ਦੋ-ਤਿੰਨ ਚੋਣਾਂ ਤਕ ਸਾਰੀਆਂ ਸੀਟਾਂ 'ਤੇ ਅਤੇ ਹਰ ਚੋਣ ਲੜਨ ਲਈ ਤਿਆਰ ਰਹਿਣਾ ਪਵੇਗਾ। 

ਲੋਕ ਸਭਾ ਚੋਣਾਂ ਦੌਰਾਨ ਬਣ ਗਈ ਸੀ ਸਹਿਮਤੀ

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਲੋਕ ਸਭਾ ਚੋਣਾਂ ਹੋਈਆਂ ਸਨ, ਤਾਂ ਉਨ੍ਹਾਂ ਤੇ ਸੁਖਬੀਰ ਸਿੰਘ ਬਾਦਲ ਵਿਚਾਲੇ ਗੱਲਬਾਤ ਹੋਈ ਸੀ। ਸ਼ੁਰੂ ਵਿਚ, ਸੁਖਬੀਰ ਨੇ ਤਿੰਨ ਸੀਟਾਂ 'ਤੇ ਸਹਿਮਤੀ ਪ੍ਰਗਟਾਈ। ਫਿਰ ਗੱਲਬਾਤ ਵਧ ਕੇ ਚਾਰ ਸੀਟਾਂ ਤੱਕ ਪਹੁੰਚ ਗਈ, ਜਿਸ ਵਿਚ ਪਟਿਆਲਾ ਸੀਟ ਵੀ ਸ਼ਾਮਲ ਸੀ, ਜੋ ਕਿ ਪਹਿਲਾਂ ਗੱਲਬਾਤ ਦਾ ਹਿੱਸਾ ਨਹੀਂ ਸੀ। ਇਸ ਤੋਂ ਬਾਅਦ, ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਸੀਟ ਵੀ ਮੰਗੀ। ਇਸ ਤਰ੍ਹਾਂ, ਕੁੱਲ ਪੰਜ ਸੀਟਾਂ 'ਤੇ ਸੁਖਬੀਰ ਬਾਦਲ ਦੀ ਸਹਿਮਤੀ ਹੋ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਜੇ. ਪੀ. ਨੱਡਾ ਨੂੰ ਦੱਸਿਆ ਤੇ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਵੀ ਗੱਲਬਾਤ ਕੀਤੀ। ਕੈਪਟਨ ਨੇ ਦੱਸਿਆ ਕਿ ਜਦੋਂ ਅਮਿਤ ਸ਼ਾਹ ਨੇ ਸੁਖਬੀਰ ਨੂੰ ਫ਼ੋਨ ਕੀਤਾ ਤਾਂ ਉਦੋਂ ਤਕ ਸ਼ਾਇਦ ਸੁਖਬੀਰ ਦੇ ਕੁਝ ਕਰੀਬੀਆਂ ਨੇ ਇਸ 'ਤੇ ਇਤਰਾਜ਼ ਜਤਾਇਆ ਸੀ, ਜਿਸ ਕਾਰਨ ਸੁਖਬੀਰ ਨੇ ਮੁੜ ਤੋਂ ਤਿੰਨ ਸੀਟਾਂ ਦੇਣ ਦੀ ਹੀ ਗੱਲ ਕੀਤੀ। ਇਸ ਕਾਰਨ ਗੱਠਜੋੜ ਨਹੀਂ ਹੋ ਸਕਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਵਿਚ ਇਕੱਠੇ ਲੜਿਆ ਹੁੰਦਾ, ਤਾਂ ਉਹ ਘੱਟੋ-ਘੱਟ 7 ਜਾਂ 8 ਸੀਟਾਂ ਜਿੱਤ ਸਕਦੇ ਸਨ, ਜਿਸ ਨਾਲ ਪੰਜਾਬ ਦੀ ਆਵਾਜ਼ ਸੰਸਦ ਵਿਚ ਬੁਲੰਦ ਹੁੰਦੀ, ਪਰ ਹੁਣ ਅਕਾਲੀ ਦਲ ਸਿਰਫ਼ ਇਕ ਹੀ ਸੀਟ ਜਿੱਤ ਸੱਕਿਆ। ਗੱਠਜੋੜ ਬਾਰੇ ਆਪਣਾ ਪੱਖ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਮੰਨਿਆ ਕਿ ਅਕਾਲੀ ਦਲ ਦੇ "ਤਿੰਨ ਧੜੇ" ਹਨ ਅਤੇ ਚੋਣਾਂ ਨੇੜੇ ਆਉਣ 'ਤੇ ਭਾਜਪਾ ਨੂੰ ਸਭ ਤੋਂ ਮਜ਼ਬੂਤ ਧੜੇ ਦੀ ਚੋਣ ਕਰਨੀ ਪਵੇਗੀ।

ਪਿਛਲੀਆਂ ਗਲਤੀਆਂ ਦਾ ਕੀਤਾ ਜ਼ਿਕਰ

ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਵੀ ਚਾਨਣਾ ਪਾਇਆ ਕਿ ਭਾਜਪਾ ਪੰਜਾਬ ਵਿਚ ਇਕ ਮਜ਼ਬੂਤ ਸਿਆਸੀ ਪਾਰਟੀ ਵਜੋਂ ਕਿਉਂ ਨਹੀਂ ਉੱਭਰ ਸਕੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੇ ਭਾਜਪਾ ਆਗੂਆਂ ਨੇ ਗਲਤੀ ਕੀਤੀ ਕਿਉਂਕਿ ਉਨ੍ਹਾਂ ਨੇ ਕਦੇ ਵੀ ਆਪਣਾ ਕਾਡਰ ਤਿਆਰ ਨਹੀਂ ਕੀਤਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਾਰਟੀ ਨੂੰ ਹਰ ਚੋਣ ਲੜਨੀ ਚਾਹੀਦੀ ਸੀ, ਪਰ ਉਹ ਅਕਾਲੀ ਦਲ ਨਾਲ ਗੱਠਜੋੜ ਵਿਚ ਸਿਰਫ 10 ਜਾਂ 15 ਲੋਕਾਂ ਨੂੰ ਚੋਣ ਲੜਾਉਂਦੇ ਸਨ। ਇਸ ਨਾਲ ਅਕਾਲੀ ਦਲ ਨੂੰ ਫਾਇਦਾ ਹੋਇਆ, ਪਰ ਭਾਜਪਾ ਨੂੰ ਕਦੇ ਫਾਇਦਾ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਅੱਜ ਪਾਰਟੀ ਜਿਸ ਸੰਕਟ ਦਾ ਸਾਹਮਣਾ ਕਰ ਰਹੀ ਹੈ, ਉਹ ਇਸੇ ਕਾਰਨ ਹੈ ਕਿਉਂਕਿ ਉਨ੍ਹਾਂ ਨੇ ਕਦੇ ਆਪਣਾ ਕਾਡਰ ਨਹੀਂ ਬਣਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ