Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸੁਖਬੀਰ ਬਾਦਲ ਦਾ ਪੁਨਰ ਸੁਰਜੀਤੀ ਦਲ ਨੂੰ ਵੱਡਾ ਝਟਕਾ, ਇਸ ਆਗੂ ਦੀ ਹੋਈ ਵਾਪਸੀ

03 ਫ਼ਰਵਰੀ, 2026 12:49 PM

ਪਟਿਆਲਾ : ਸ਼੍ਰੋਮਣੀ ਅਕਾਲੀ ਦਲ (ਪੁਰਨ ਸੁਰਜੀਤੀ) ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਿਸੰਘ ਬਾਦਲ ਅੱਜ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਏ ਸਨ ਅਤੇ ਉਥੇ ਹੀ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਵੀ ਮੌਜੂਦ ਸਨ ਤੇ ਦੋਵਾਂ ਆਗੂਆਂ ਵਿਚਾਲੇ ਹੋਈ ਗੱਲਬਾਤ ਮਗਰੋਂ ਸ਼ਮੂਲੀਅਤ ਦਾ ਫੈਸਲਾ ਹੋਇਆ। ‘ਇਕ ਪੰਥ ਦੋ ਕਾਜ’ ਵਾਲੀ ਕਹਾਵਤ ਅਨੁਸਾਰ ਨਾਲੇ ਤਾਂ ਦੋਵਾਂ ਆਗੂਆਂ ਨੇ ਵਿਆਹ ਦਾ ਲੁਤਫ ਲਿਆ, ਨਾਲੇ ਉਨ੍ਹਾਂ ਘਰ ਵਾਪਸੀ ਕਰ ਲਈ। 

ਸੁਖਬੀਰ ਬਾਦਲ ਨੇ ਕੁਲਦੀਪ ਸਿੰਘ ਦੀ ਵਾਪਸੀ ਦਾ ਸੁਆਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਚੁੱਲ੍ਹਾ ਦਲ ਹੌਲੀ-ਹੌਲੀ ਟੁੱਟ ਰਿਹਾ ਹੈ ਅਤੇ ਉਸ ਦੇ ਆਗੂਆਂ ਵੱਲੋਂ ਜਿਹੜੇ ਆਗੂਆਂ ਤੇ ਵਰਕਰਾਂ ਨੂੰ ਗੁੰਮਰਾਹ ਕਰ ਕੇ ‘ਚੁੱਲ੍ਹਾ ਦਲ’ ਵਿਚ ਲਿਜਾਇਆ ਗਿਆ ਸੀ, ਨੂੰ ਹੁਣ ਸਮਝ ਆਉਣ ਲੱਗ ਪਈ ਹੈ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਤੇ ਮਾਂ-ਪਾਰਟੀ ਤੋਂ ਵੱਖ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਚੁੱਲ੍ਹਾ ਦਲ ਦੇ ਆਗੂ ਕੇਂਦਰੀ ਏਜੰਸੀਆਂ ਦੇ ਹੱਥਾਂ ’ਚ ਖੇਡ ਰਹੇ ਹਨ ਅਤੇ ਪੰਥ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਚਾਲਾਂ ਨੂੰ ਹੁਣ ਅਕਾਲੀ ਵਰਕਰ ਤੇ ਆਗੂ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਆਏ ਦਿਨ ਪਾਰਟੀ ’ਚ ਆਗੂਆਂ ਦੀ ਵਾਪਸੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ’ਚ ਆਪਣੇ ਆਪ ਨੂੰ ਵੱਡਾ ਤੇ ਅਮੀਰ ਵਿਅਕਤੀ ਦੱਸਣ ਵਾਲੇ ਚੁੱਲ੍ਹਾ ਆਗੂ ਦੀ ਵੀ ਹਵਾ ਨਿਕਲ ਗਈ ਹੈ ਤੇ ਉਸ ਦੇ ਪੈਰਾਂ ਹੇਠੋਂ ਹੀ ਜ਼ਮੀਨ ਖਿਸਕਣ ਲੱਗ ਪਈ ਹੈ।

ਇਹ ਵੀ ਪਤਾ ਲੱਗਿਆ ਹੈ ਕਿ ਨੱਸੂਪੁਰ ਪਿਛਲੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਠੂਖੇੜਾ ਦੇ ਸੰਪਰਕ ’ਚ ਸੀ ਤੇ ਉਨ੍ਹਾਂ ਦੇ ਯਤਨਾਂ ਸਦਕਾ ਹੀ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ