Sunday, August 16, 2026
BREAKING
'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ 1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਪੰਜਾਬ

'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

16 ਅਗਸਤ, 2026 08:12 PM

ਚੰਡੀਗੜ੍ਹ/ਗੁਰੂਹਰਸਹਾਏ : ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਲਈ NIA ਜਾਂਜ ਦੀ ਮੰਗ ਕੀਤੀ ਹੈ। ਉਨ੍ਹਾਂ ਹਾਲ ਹੀ ਵਿਚ ਮਹਾਰਾਸ਼ਟਰ ਦੇ ਇਕ ਗੁਰੂ ਘਰ ਵਿਚ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੇ ਨਾਲ-ਨਾਲ ਉਨ੍ਹਾਂ ਉੱਪਰ ਲਗਭਗ ਇਕ ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਹੋਏ ਹਮਲੇ ਦਾ ਜ਼ਿਕਰ ਵੀ ਕੀਤਾ ਤੇ ਦੋਹਾਂ ਮਾਮਲਿਆਂ ਵਿਚ ਜਾਂਚ ਦੀ ਮੰਗ ਕੀਤੀ ਹੈ।


ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਦੋਵੇਂ ਹਮਲੇ ਪਵਿੱਤਰ ਗੁਰੂ ਘਰਾਂ ਵਿਚ ਉਸ ਸਮੇਂ ਹੋਏ ਜਦੋਂ ਸੁਖਬੀਰ ਸਿੰਘ ਬਾਦਲ ਧਾਰਮਿਕ ਸੇਵਾ ਵਿਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਦੋਵਾਂ ਹਮਲਿਆਂ ਵਿਚ ਇਕ ਹੈਰਾਨੀਜਨਕ ਪੈਟਰਨ ਦਿਖਦਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਕੀਤੇ ਇਹ ਹਮਲੇ ਦੁਨੀਆ ਪੱਧਰ 'ਤੇ ਪੰਜਾਬ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਅਤੇ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਦੀ ਗੰਭੀਰਤਾ ਅਤੇ ਪੈਟਰਨ ਇਸ ਦੀ ਮੁਕੰਮਲ NIA ਜਾਂਚ ਦੀ ਮੰਗ ਕਰਦੇ ਹਨ।


ਅੱਜ ਗੁਰੂਹਰਸਹਾਏ 'ਚ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਮੁਹਿੰਮ' ਦੇ ਦੂਜੇ ਪੜਾਅ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਈ ਦਿਨ ਪਹਿਲਾਂ ਨਾਂਦੇੜ ਵਿਖੇ ਹੋਏ ਕਾਤਲਾਨਾ ਹਮਲੇ ਚ ਗੰਭੀਰ ਜ਼ਖ਼ਮੀ ਹੋ ਸਨ ਤੇ ਉਨ੍ਹਾਂ ਦੀ ਬਾਂਹ ਦੀ ਸਰਜਰੀ ਹੋਈ ਤੇ 150 ਦੇ ਕਰੀਬ ਟਾਂਕੇ ਲੱਗੇ ਹਨ। ਉਨ੍ਹਾਂ ਨੇ ਇਨ੍ਹਾਂ ਹਮਲਿਆਂ ਨੂੰ ਇਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਜਿਸ ਵਿਚ ਸਿਆਸਤਦਾਨ ਤੇ ਪੁਲਸ ਅਫਸਰ ਦੋਵੇਂ ਸ਼ਾਮਲ ਹਨ।


ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਮਲੇ ਵਿਚ ਹਮਲਾਵਰ ਵੱਲੋਂ ਵਰਤੀ ਗਈ ਡੇਢ ਫੁੱਟ ਲੰਬੀ ਕਿਰਚ ਬਹੁਤ ਤਿੱਖੀ ਸੀ, ਜੋ ਬਾਂਹ ਦੇ ਆਰ-ਪਾਰ ਹੋ ਗਈ। ਬੀਬਾ ਬਾਦਲ ਨੇ ਕਿਹਾ ਨਾਂਦੇੜ ਸਾਹਿਬ ਦੇ ਨਾਲ-ਨਾਲ 4 ਦਸੰਬਰ 2024 ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਏ ਹਮਲੇ ਨੂੰ ਸੁਖਬੀਰ ਬਾਦਲ ਨੂੰ ਜਾਨੋਂ ਮਾਰਨ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸੇ ਵਾਸਤੇ ਮੈਂ ਕੇਂਦਰੀ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਇਸ ਸਾਰੇ ਮਾਮਲੇ ਤੇ ਦੋਵਾਂ ਘਟਨਾਵਾਂ ਦੀ ਐੱਨ. ਆਈ. ਏ. ਕੋਲੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਕਰਨਾ ਪਵੇਗਾ ਕਿਉਂਕਿ ਜਿਸ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਅਕਾਲੀ ਦਲ ਪ੍ਰਧਾਨ ’ਤੇ ਹਮਲਾ ਕੀਤਾ, ਉਹ ਆਈ. ਐੱਸ. ਆਈ. ਦਾ ਏਜੰਟ ਹੈ ਤੇ ਇਕ ਐੱਸ. ਪੀ. ਰੈਂਕ ਦਾ ਅਫਸਰ ਉਸ ਦੀ ਮਦਦ ਕਰ ਰਿਹਾ ਸੀ। ਇਸ ਘਿਨੌਣੇ ਅਪਰਾਧ ਦੇ ਤਿੰਨ ਮਹੀਨਿਆਂ ਵਿਚ ਹੀ ਉਸ ਨੂੰ ਜ਼ਮਾਨਤ ਮਿਲ ਗਈ। ਉਨ੍ਹਾਂ ਦੱਸਿਆ ਕਿ ਜਦੋਂ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਵੇਲੇ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਮਾਤਾ ਸਾਹਿਬ ਦੀਵਾਨ ਜੀ ਦੀਆਂ ਪੌੜੀਆਂ ਉਤਰ ਰਹੇ ਸਨ ਤਾਂ ਹਮਲਾਵਰ, ਜੋ ਨਿਹੰਗ ਬਣ ਕੇ ਆਇਆ ਸੀ, ਨੇ ਪਹਿਲਾਂ ਉਨ੍ਹਾਂ ਦੇ ਨਾਲ ਤੁਰਨ ਦਾ ਡਰਾਮਾ ਕੀਤਾ ਤੇ ਫਿਰ ਅਚਨਚੇਤ ਹੀ ਹਮਲਾ ਬੋਲ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਘਿਨੌਣਾ ਕੰਮ ਕੋਈ ਸੱਚਾ ਗੁਰੂ ਦਾ ਸਿੱਖ ਨਹੀਂ ਕਰ ਸਕਦਾ ਅਤੇ ਸਾਰੇ ਮਾਮਲੇ ਦੀ ਐੱਨ. ਆਈ. ਏ. ਕੋਲੋਂ ਜਾਂਚ ਕਰਵਾਉਣ ਦੀ ਜ਼ਰੂਰਤ ਹੈ ਤਾਂ ਜੋ ਇਨ੍ਹਾਂ ਹਮਲਿਆਂ ਦੀ ਤਹਿ ਤੱਕ ਜਾਇਆ ਜਾ ਸਕੇ ਤੇ ਉਹ ਵਿਅਕਤੀ ਵੀ ਪਛਾਣੇ ਜਾ ਸਕਣ ਜਿਨ੍ਹਾਂ ਨੇ ਇਹ ਹਮਲੇ ਕਰਵਾਏ। ਇਸ ਮੌਕੇ ਜੋਗਿੰਦਰ ਸਿੰਘ ਜਿੰਦੂ, ਰਾਜ ਕੁਮਾਰ ਡਿੱਬੀਪੁਰਾ, ਹਰਪ੍ਰੀਤ ਸਿੰਘ ਹੀਰੋ ਅਤੇ ਐਸ ਓ ਆਈ ਪ੍ਰਧਾਨ ਰਣਬੀਰ ਸਿੰਘ ਢਿੱਲੋ ਆਦਿ ਹਾਜ਼ਰ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ

ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ

ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ

ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ

1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ

1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ

‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ

‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ

ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ

ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ