Sunday, July 20, 2025
BREAKING
2 ਦਿਨਾਂ ਦੇ ਯੂਕੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ, Indo-Pacific ਰਣਨੀਤੀ ਤੇ ਆਰਥਿਕ ਭਾਈਵਾਲੀ 'ਤੇ ਰਹੇਗਾ Focus ਦੌੜਾਕ ਫ਼ੌਜਾ ਸਿੰਘ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਪੰਜਾਬ ਦੇ ਇਸ ਜ਼ਿਲ੍ਹੇ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਕੀਤੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਪਾਰਟੀ ਦਾ ਕੀ ਆਇਆ ਫ਼ੈਸਲਾ ਹੜ੍ਹ ਦਾ ਖ਼ਤਰਾ! ਗੰਗਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 'ਤੇ ਪੁੱਜਾ, ਨੀਵੇਂ ਇਲਾਕਿਆਂ 'ਚ ਦਾਖਲ ਹੋਇਆ ਪਾਣੀ ਭਾਰਤ ਨੇ ਬਣਾਇਆ ਪਹਿਲਾ ਸਵਦੇਸ਼ੀ ਮਲੇਰੀਆ ਟੀਕਾ, ਕਿਫਾਇਤੀ ਕੀਮਤ ਤੇ ਦੋਹਰੀ ਪ੍ਰੋਟੈਕਸ਼ਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਧਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਦੇ 43 ਪੰਚ ਸਰਬਸੰਮਤੀ ਨਾਲ ਚੁਣੇ ਗਏ ਪੰਜਾਬ 'ਚ ਭੀਖ ਮੰਗਣ ਵਾਲੀ ਔਰਤ ਸਮੇਤ 6 ਬੱਚੇ ਗ੍ਰਿਫਤਾਰ, ਅਗਲੀ ਕਾਰਵਾਈ ਲਈ ਤਿਆਰੀ ਜਾਰੀ

ਪੰਜਾਬ

ਸੁਖਬੀਰ ਵੱਲੋਂ ਬੇਅਦਬੀ ਦੀਆਂ ਸਮੂਹ ਘਟਨਾਵਾਂ ਸਬੰਧੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ

20 ਜੁਲਾਈ, 2025 08:16 AM

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਸ ਸਾਲਾਂ ਦੌਰਾਨ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੱਜਾਂ ਦੀ ਨਿਗਰਾਨੀ ਵਿੱਚ ਜਾਂਚ ਕਰਨ ਦੀ ਮੰਗ ਕੀਤੀ ਹੈ। ਅੱਜ ਬਠਿੰਡਾ ਵਿਖੇ ਕੀਤੀ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ  ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਿਰੁੱਧ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਲਈ ਦੋਸ਼ੀ ਠਹਿਰਾਏ ਪਾਰਟੀ ਵਿਧਾਇਕ ਨਰੇਸ਼ ਯਾਦਵ ਲਈ ਕਲੀਨ ਚਿੱਟ ਪ੍ਰਾਪਤ ਕਰਨ ਦੀ ਕੋਸ਼ਿਸ਼ ਅਤੇ ਦਿੱਲੀ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿਰੌਲੀ ਤੋਂ ਪਾਰਟੀ ਉਮੀਦਵਾਰ ਵਜੋਂ ਦੁਬਾਰਾ ਨਾਮਜ਼ਦ ਕਰਕੇ ਉਨ੍ਹਾਂ ਦੀ ਸਰਪ੍ਰਸਤੀ ਲਈ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ  ਕਿ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਹਰਜੋਤ ਬੈਂਸ ਵਿਰੁੱਧ ਆਪਣੀ ਹੀ ਪਾਰਟੀ ਦੇ ਇੱਕ ਬੇਅਦਬੀ ਦੇ ਦੋਸ਼ੀ ਦਾ ਜਾਣਬੁੱਝ ਕੇ ਬਚਾਅ ਕਰਨ ਲਈ ਕਾਰਵਾਈ ਅਤੇ ਉਨ੍ਹਾਂ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ।
                  
ਸੁਖਬੀਰ ਬਾਦਲ ਨੇ ਕਿਹਾ ਕਿ ਨਰੇਸ਼ ਯਾਦਵ ਦੀ ਸਜ਼ਾ ਨੇ ਸਾਬਤ ਕਰ ਦਿੱਤਾ ਹੈ ਕਿ ਪਵਿੱਤਰ ’ਗ੍ਰੰਥਾਂ’ ਦੀ ਬੇਅਦਬੀ ਪੰਜਾਬ ਦੀ ਰਾਜਨੀਤੀ ਵਿੱਚ ’ਆਪ’ ਦੇ ਆਉਣ ਤੋਂ ਬਾਅਦ ਹੀ ਸ਼ੁਰੂ ਹੋਈ ਸੀ। “ਅਰਵਿੰਦ ਕੇਜਰੀਵਾਲ ਤੋਂ ਲੈ ਕੇ ਸੀਨੀਅਰ ਮੰਤਰੀਆਂ ਤੱਕ ਪੂਰੀ ਪਾਰਟੀ ਨੇ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਵਿੱਚ ਨਰੇਸ਼ ਯਾਦਵ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਯਾਦਵ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਰਾਂ ਦਿਨ ਪਹਿਲਾਂ, ’ਆਪ’ ਸਰਕਾਰ ਨੇ ਡਿਪਟੀ ਕਮਿਸ਼ਨਰ ਨੂੰ ਸਰਕਾਰੀ ਵਕੀਲ ਰਾਹੀਂ ਸੈਸ਼ਨ ਅਦਾਲਤ ਨੂੰ ਲਿਖਣ ਲਈ ਮਜਬੂਰ ਕੀਤਾ ਕਿ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ ਅਤੇ ਕੇਸ ਵਾਪਸ ਲੈ ਲਿਆ ਜਾਣਾ ਚਾਹੀਦਾ ਹੈ। ਫਿਰ ਵੀ ਜਦੋਂ ਅਦਾਲਤ ਨੇ ਯਾਦਵ ਨੂੰ ਦੋਸ਼ੀ ਠਹਿਰਾਇਆ, ਤਾਂ ਕੇਜਰੀਵਾਲ ਨੇ ਉਨ੍ਹਾਂ ਨੂੰ ਮਹਿਰੌਲੀ ਤੋਂ ਪਾਰਟੀ ਦੇ ਉਮੀਦਵਾਰ ਵਜੋਂ ਦੁਬਾਰਾ ਨਾਮਜ਼ਦ ਕੀਤਾ। ਉਨ੍ਹਾਂ ਕਿਹਾ ਕਿ ਕੀ ਤੁਸੀਂ ਕਦੇ ਅਜਿਹੀ ਪਾਰਟੀ ’ਤੇ ਭਰੋਸਾ ਕਰ ਸਕਦੇ ਹੋ।
           
ਸਾਲ 2015 ਦੇ ਬੇਅਦਬੀ ਮਾਮਲੇ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ  ਸਾਨੂੰ ਯਕੀਨ ਹੈ ਕਿ ਇਨ੍ਹਾਂ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਵਿੱਚ ’ਆਪ’ ਦਾ ਹੱਥ ਬੇਨਕਾਬ ਹੋ ਜਾਵੇਗਾ। ਅਕਾਲੀ ਦਲ ਸਾਰੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਜੱਜ ਨਿਯੁਕਤ ਕਰਨ ਲਈ ਹਾਈ ਕੋਰਟ ਵਿੱਚ ਵੀ ਜਾਏਗਾ। ਉਨ੍ਹਾਂ ਸੀਨੀਅਰ ਕਾਂਗਰਸੀ ਆਗੂਆਂ - ਪ੍ਰਗਟ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿ “ਜੇਕਰ ਇਹ ਦੋਵੇਂ ਆਗੂ ਸੱਚੇ ਸਿੱਖ ਹਨ ਅਤੇ ਸੱਚਾਈ ’ਤੇ ਖੜ੍ਹੇ ਹਨ ਤਾਂ ਉਨ੍ਹਾਂ ਨੂੰ ਉਨ੍ਹਾਂ ਕਾਂਗਰਸੀ ਆਗੂਆਂ ਦੇ ਨਾਮ ਦੱਸਣੇ ਚਾਹੀਦੇ ਹਨ ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ ਸੀ। ਜੇ ਉਹ ਅਜਿਹਾ ਨਹੀਂ ਕਰਦੇ ਤਾਂ ਇਹ ਅੰਦਾਜ਼ਾ ਲਗਾਇਆ ਜਾਵੇਗਾ ਕਿ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਉਨ੍ਹਾਂ ਦਾ ਵੀ ਹੱਥ ਸੀ”। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਸ਼੍ਰੋਮਣੀ ਅਕਾਲੀ ਦਲ ਨੂੰ ਰੋਕਣ ਅਤੇ ਰਾਜਨੀਤਿਕ ਤੌਰ ’ਤੇ ਨੁਕਸਾਨ ਪਹੁੰਚਾਉਣ ਲਈ ਕੀਤੇ ਗਏ ਸਨ।
                 
ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ, ਸ੍ਰੀ ਬਾਦਲ ਨੇ ਕਿਹਾ ਕਿ ਪਾਰਟੀ ਦੀ ਸਰਕਾਰ 2015 ਦੇ ਬੇਅਦਬੀ ਦੇ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਕਰ ਰਹੀ ਸੀ ਪਰ ਕਾਂਗਰਸ ਪਾਰਟੀ ਦੇ ਵਿਰੋਧ ਕਾਰਨ ਅਜਿਹਾ ਕਰਨ ਤੋਂ ਰੋਕ ਦਿੱਤਾ ਗਿਆ ਸੀ, ਜਿਸਨੇ ਕੇਸ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਸੀ। “ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਹ ਇਨਸਾਫ਼ ਦੇ ਹਿੱਤ ਵਿੱਚ ਕੀਤਾ ਸੀ ਪਰ ਕਾਂਗਰਸ ਨੇ ਇਸ ਮੁੱਦੇ ’ਤੇ ਸਿਰਫ਼ ਰਾਜਨੀਤੀ ਕੀਤੀ। ਜਦੋਂ 2017 ਵਿੱਚ ਕਾਂਗਰਸ ਨੇ ਸਰਕਾਰ ਬਣਾਈ ਤਾਂ ਇਸ ਨੇ ਸੀਬੀਆਈ ਤੋਂ ਕੇਸ ਵਾਪਸ ਤਬਦੀਲ ਕਰਵਾ ਲਏ ਪਰ ਦੋਸ਼ੀਆਂ ਨੂੰ ਫੜਨ ਲਈ ਕੁਝ ਨਹੀਂ ਕੀਤਾ ਜਿਵੇਂ ਕਿ ਸੁਖਜਿੰਦਰ ਰੰਧਾਵਾ ਨੇ ਮੰਨਿਆ ਸੀ। ਇਸਨੇ ਇਸ ਮੁੱਦੇ ’ਤੇ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਕਰਕੇ ਰਾਜਨੀਤੀ ਵੀ ਕੀਤੀ, ਜਿਸਦੀ ਨਕਲ ’ਆਪ’ ਸਰਕਾਰ ਨੇ ਹਾਲ ਹੀ ਵਿੱਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਦੀ ਬਜਾਏ ਆਪਣੀ ਅਸਫਲਤਾ ਤੋਂ ਧਿਆਨ ਹਟਾਉਣ ਲਈ ਕੀਤੀ ਹੈ।”
              
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਪਿਛਲੇ ਅੱਠ ਸਾਲਾਂ ਤੋਂ ਵੱਧ ਸਮੇਂ ਵਿੱਚ ਬੇਅਦਬੀ ਦੇ ਲਗਭਗ 100 ਮਾਮਲੇ ਸਾਹਮਣੇ ਆਏ ਹਨ। ਕਾਂਗਰਸ ਸਰਕਾਰ ਦੌਰਾਨ, ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਹੋਈ ਸੀ ਪਰ ਦੋਸ਼ੀ ਦਾ ਡੀਐਨਏ ਟੈਸਟ ਕਰਵਾ ਕੇ ਮਾਮਲੇ ਦੀ ਜਾਂਚ ਲਈ ਕੁਝ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ’ਆਪ’ ਸਰਕਾਰ ਨੇ ਸ਼ਰਧਾਲੂਆਂ ’ਤੇ ਹਥਿਆਰਬੰਦ ਪੁਲਿਸ ਹਮਲੇ ਦੀ ਅਗਵਾਈ ਕਰਕੇ ਸੁਲਤਾਨਪੁਰ ਲੋਧੀ ਦੇ ਇੱਕ ਗੁਰਦੁਆਰੇ ਦੇ ਅਹਾਤੇ ਨੂੰ ਅਪਵਿੱਤਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੇ ਬਿਲਕੁਲ ਉਲਟ, ਅਕਾਲੀ ਦਲ ਦੇ ਕਾਰਜਕਾਲ ਦੌਰਾਨ ਬੇਅਦਬੀ ਦੇ ਸਿਰਫ ਦੋ ਮਾਮਲੇ ਸਰਕਾਰ ਕੋਲ ਜਾਂਚ ਲਈ ਬਚੇ ਸਨ। ਅਸੀਂ ਦੋਵਾਂ ਮਾਮਲਿਆਂ ਵਿੱਚ ਨਿਆਂ ਯਕੀਨੀ ਬਣਾਇਆ, ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਦੇ ਨਾਲ-ਨਾਲ ਮੋਗਾ ਬੇਅਦਬੀ ਮਾਮਲੇ ਵਿੱਚ ਵੀ ਸਜ਼ਾਵਾਂ ਦਿੱਤੀਆਂ ਗਈਆਂ। ਅਸੀਂ ਸੱਤਾ ਵਿੱਚ ਆਉਣ ਤੋਂ ਬਾਅਦ ਬੇਅਦਬੀ ਦੀਆਂ ਸਾਰੀਆਂ ਕਾਰਵਾਈਆਂ ਦੇ ਪਿੱਛੇ ਸਾਰੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਵਚਨਬੱਧ ਹਾਂ। ਅਸੀਂ ਇਸ ਮੁੱਦੇ ’ਤੇ ਰਾਜਨੀਤੀ ਕਰਨ ਵਾਲਿਆਂ ਦਾ ਵੀ ਪਰਦਾਫਾਸ਼ ਕਰਾਂਗੇ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਾਂਗੇ।

 

Have something to say? Post your comment

ਅਤੇ ਪੰਜਾਬ ਖਬਰਾਂ

ਦੌੜਾਕ ਫ਼ੌਜਾ ਸਿੰਘ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਦੌੜਾਕ ਫ਼ੌਜਾ ਸਿੰਘ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ ਇਸ ਜ਼ਿਲ੍ਹੇ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਕੀਤੀ ਸ਼ੁਰੂਆਤ

ਪੰਜਾਬ ਦੇ ਇਸ ਜ਼ਿਲ੍ਹੇ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਕੀਤੀ ਸ਼ੁਰੂਆਤ

ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਪਾਰਟੀ ਦਾ ਕੀ ਆਇਆ ਫ਼ੈਸਲਾ

ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਪਾਰਟੀ ਦਾ ਕੀ ਆਇਆ ਫ਼ੈਸਲਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਧਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਧਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਦੇ 43 ਪੰਚ ਸਰਬਸੰਮਤੀ ਨਾਲ ਚੁਣੇ ਗਏ

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਦੇ 43 ਪੰਚ ਸਰਬਸੰਮਤੀ ਨਾਲ ਚੁਣੇ ਗਏ

ਪੰਜਾਬ 'ਚ ਭੀਖ ਮੰਗਣ ਵਾਲੀ ਔਰਤ ਸਮੇਤ 6 ਬੱਚੇ ਗ੍ਰਿਫਤਾਰ, ਅਗਲੀ ਕਾਰਵਾਈ ਲਈ ਤਿਆਰੀ ਜਾਰੀ

ਪੰਜਾਬ 'ਚ ਭੀਖ ਮੰਗਣ ਵਾਲੀ ਔਰਤ ਸਮੇਤ 6 ਬੱਚੇ ਗ੍ਰਿਫਤਾਰ, ਅਗਲੀ ਕਾਰਵਾਈ ਲਈ ਤਿਆਰੀ ਜਾਰੀ

MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਵਧੀਆਂ ਮੁਸ਼ਕਿਲਾਂ, 6 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ

MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਵਧੀਆਂ ਮੁਸ਼ਕਿਲਾਂ, 6 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ

CM ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

CM ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਬਠਿੰਡਾ ਜ਼ਿਲ੍ਹੇ ਦੀਆਂ ਪੰਚਾਇਤ ਦੀ ਉਪ ਚੋਣਾਂ ਦੌਰਾਨ 15 ਨਾਮਜ਼ਦਗੀ ਪੱਤਰ ਲਏ ਵਾਪਿਸ

ਬਠਿੰਡਾ ਜ਼ਿਲ੍ਹੇ ਦੀਆਂ ਪੰਚਾਇਤ ਦੀ ਉਪ ਚੋਣਾਂ ਦੌਰਾਨ 15 ਨਾਮਜ਼ਦਗੀ ਪੱਤਰ ਲਏ ਵਾਪਿਸ