Tuesday, November 10, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

10 ਨਵੰਬਰ, 2026 04:43 PM

ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ਕਰਮਾ ਦਿਵਸ ਮੌਕੇ ਐਲਾਨ ਕੀਤਾ ਕਿ ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ਭਗਵਾਨ ਵਿਸ਼ਕਰਮਾ ਜੀ ਦੇ ਨਾਂ ’ਤੇ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੌਕ ਦੀ ਮੁੜ ਉਸਾਰੀ ਅਤੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਹ ਕੰਮ ਇੱਕ ਹਫ਼ਤੇ ਅੰਦਰ ਮੁਕੰਮਲ ਕਰ ਕੇ ਚੌਕ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

 
ਭਗਵਾਨ ਵਿਸ਼ਕਰਮਾ ਜੀ ਨੂੰ ਸ਼ਰਧਾ ਪੁਸ਼ਪ ਭੇਟ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਭਗਵਾਨ ਵਿਸ਼ਕਰਮਾ ਜੀ ਨੂੰ ਸਿਰਜਣਾ, ਕਾਰੀਗਰੀ ਅਤੇ ਨਿਰਮਾਣ ਕਲਾ ਦੇ ਪ੍ਰੇਰਣਾ ਸਰੋਤ ਵਜੋਂ ਸਤਿਕਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਿਸ਼ਕਰਮਾ ਦਿਵਸ ਮੌਕੇ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਆਈ.ਟੀ.ਆਈ. ਚੌਕ ਨੂੰ ਭਗਵਾਨ ਵਿਸ਼ਕਰਮਾ ਜੀ ਦੇ ਨਾਂ ’ਤੇ ਵਿਕਸਿਤ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸੁੰਦਰੀਕਰਨ ਤੋਂ ਬਾਅਦ ਇਹ ਚੌਕ ਸੁਨਾਮ ਦੇ ਪ੍ਰਵੇਸ਼ ਦੁਆਰ ਦੀ ਦਿੱਖ ਨਿਖਾਰੇਗਾ ਅਤੇ ਇਸ ਦੀ ਕਾਰੀਗਰੀ ਦੂਰੋਂ ਆਉਣ ਵਾਲੇ ਲੋਕਾਂ ਲਈ ਵੀ ਖਿੱਚ ਦਾ ਕੇਂਦਰ ਬਣੇਗੀ।
 
ਆਵਾਜਾਈ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਚੌਕ ਪਟਿਆਲਾ, ਬਰਨਾਲਾ-ਬਠਿੰਡਾ ਅਤੇ ਲਹਿਰਾਗਾਗਾ ਵੱਲ ਜਾਣ ਵਾਲੀਆਂ ਮੁੱਖ ਸੜਕਾਂ ਨੂੰ ਜੋੜਦਾ ਹੈ। ਸਾਹਮਣੇ ਆਈ.ਟੀ.ਆਈ. ਹੋਣ ਕਾਰਨ ਵੀ ਇੱਥੇ ਆਵਾਜਾਈ ਦਾ ਦਬਾਅ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਚੌਕ ਦਾ ਡਿਜ਼ਾਈਨ ਤੈਅ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਕਈ ਮੀਟਿੰਗਾਂ ਕਰ ਕੇ ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਦੀ ਆਵਾਜਾਈ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਨਵੇਂ ਡਿਜ਼ਾਈਨ ਅਨੁਸਾਰ ਚੌਕ ਵਿੱਚ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ। ਉਨ੍ਹਾਂ ਕਿਹਾ ਕਿ ਚੌਕ ’ਤੇ ਸੀਮਤ ਥਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹਾ ਡਿਜ਼ਾਈਨ ਤਿਆਰ ਕੀਤਾ ਗਿਆ ਹੈ ਜਿਸ ਨਾਲ ਆਸ-ਪਾਸ ਦੇ ਦੁਕਾਨਦਾਰਾਂ ਅਤੇ ਵਸਨੀਕਾਂ ਦੀਆਂ ਇਮਾਰਤਾਂ ਨੂੰ ਬੇਲੋੜੀ ਤੋੜ-ਭੰਨ ਤੋਂ ਬਚਾਉਂਦਿਆਂ ਆਵਾਜਾਈ ਸੁਚਾਰੂ ਬਣਾਈ ਜਾ ਸਕੇ।
 
ਸ਼੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਦੇ ਨਾਲ-ਨਾਲ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। 
 
ਉਨ੍ਹਾਂ ਕਿਹਾ ਕਿ ਚੌਕ ਦੀ ਮੁੜ ਉਸਾਰੀ ਅਤੇ ਨਵੇਂ ਆਵਾਜਾਈ ਪ੍ਰਬੰਧਾਂ ਨਾਲ ਇਸ ਥਾਂ ’ਤੇ ਲੰਮੇ ਸਮੇਂ ਤੋਂ ਪੇਸ਼ ਆ ਰਹੀ ਜਾਮ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
 
ਇਸ ਮੌਕੇ ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ