Monday, October 05, 2026
BREAKING
• ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ • ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ • ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ • ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ • ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ • ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ

ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

05 ਅਕਤੂਬਰ, 2026 07:55 PM
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਅਤੇ ਖਰੀਦ ਸੀਜ਼ਨ ਲਈ ਕੀਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆੜ੍ਹਤੀਆਂ, ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਮਾਰਕੀਟ ਕਮੇਟੀ ਦੇ ਅਫ਼ਸਰਾਂ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਖਰੀਦ ਤੋਂ ਲੈ ਕੇ ਮੰਡੀ ਵਿੱਚੋਂ ਚੁਕਾਈ ਤੱਕ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸਬੰਧਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਵਿਚਕਾਰ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ।
 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਰ ਖਰੀਦ ਸੀਜ਼ਨ ਵਾਂਗ ਇਸ ਵਾਰ ਵੀ ਫਸਲ ਦੀ ਆਮਦ ਤੋਂ ਪਹਿਲਾਂ ਸਬੰਧਤ ਧਿਰਾਂ ਨਾਲ ਬੈਠਕਾਂ ਕਰਕੇ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਦੀ ਖਰੀਦ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਹੈ ਅਤੇ ਸਰਕਾਰ ਦਾ ਯਤਨ ਹੈ ਕਿ ਸੀਜ਼ਨ ਦੌਰਾਨ ਕਿਸੇ ਵੀ ਧਿਰ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
 
ਬਾਰਦਾਨੇ ਦੀ ਉਪਲਬਧਤਾ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਇੰਸਪੈਕਟਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬਾਰਦਾਨੇ ਦੇ ਸੌ ਫ਼ੀਸਦੀ ਪ੍ਰਬੰਧ ਮੁਕੰਮਲ ਹਨ ਅਤੇ ਫਿਲਹਾਲ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਆਮਦ ਵਧਣ ਦੇ ਨਾਲ ਲੋੜਾਂ ਦਾ ਲਗਾਤਾਰ ਜਾਇਜ਼ਾ ਲਿਆ ਜਾਵੇਗਾ ਤਾਂ ਜੋ ਖਰੀਦ ਦਾ ਕੰਮ ਨਿਰਵਿਘਨ ਜਾਰੀ ਰਹੇ।
 
ਭੰਡਾਰਨ ਲਈ ਜਗ੍ਹਾ ਅਤੇ ਅਨਾਜ ਦੀ ਢੋਆ-ਢੁਆਈ ਲਈ ਰੇਲਵੇ ਦੀਆਂ ਵਿਸ਼ੇਸ਼ ਮਾਲ ਗੱਡੀਆਂ ਦੀ ਉਪਲਬਧਤਾ ਸਬੰਧੀ ਸਵਾਲ ਦੇ ਜਵਾਬ ਵਿੱਚ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਨਾਲ ਸਬੰਧਤ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਕੇਂਦਰ ਕੋਲ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋੜ ਅਨੁਸਾਰ ਵਿਸ਼ੇਸ਼ ਮਾਲ ਗੱਡੀਆਂ ਉਪਲਬਧ ਨਾ ਹੋਣ ਕਾਰਨ ਭੰਡਾਰਨ ਲਈ ਜਗ੍ਹਾ ਦੀ ਸਮੱਸਿਆ ਆਈ ਸੀ, ਜਿਸ ਦੇ ਹੱਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
 
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸਬੰਧਤ ਮੰਤਰੀਆਂ, ਮੁੱਖ ਸਕੱਤਰ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕਰੀਬ ਡੇਢ ਤੋਂ ਦੋ ਘੰਟੇ ਚੱਲੀ ਵੀਡੀਓ ਕਾਨਫਰੰਸ ਦੌਰਾਨ ਇਸ ਮਾਮਲੇ ’ਤੇ ਵਿਸਥਾਰ ਨਾਲ ਚਰਚਾ ਹੋਈ ਅਤੇ ਲੋੜੀਂਦੀ ਜਗ੍ਹਾ ਉਪਲਬਧ ਕਰਵਾਉਣ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ। ਕੈਬਨਿਟ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਅਗਲੇ ਸੱਤ ਤੋਂ ਦਸ ਦਿਨਾਂ ਵਿੱਚ ਲਿਫਟਿੰਗ ਅਤੇ ਭੰਡਾਰਨ ਨਾਲ ਸਬੰਧਤ ਪ੍ਰਬੰਧ ਹੋਰ ਸੁਚਾਰੂ ਹੋ ਜਾਣਗੇ।
 
ਸ੍ਰੀ ਅਮਨ ਅਰੋੜਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਦੀ ਹੱਦ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲੀ ਫਸਲ ਲਿਆਉਣ ਨਾਲ ਖਰੀਦ ਵਿੱਚ ਦੇਰੀ ਹੁੰਦੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਵਾਧੂ ਸਮਾਂ ਬਿਤਾਉਣਾ ਪੈਂਦਾ ਹੈ। ਖਰੀਦ ਮਾਪਦੰਡਾਂ ਅਨੁਸਾਰ ਫਸਲ ਲਿਆਉਣ ਨਾਲ ਖਰੀਦ ਪ੍ਰਕਿਰਿਆ ਜਲਦੀ ਮੁਕੰਮਲ ਹੋ ਸਕਦੀ ਹੈ ਅਤੇ ਕਿਸਾਨ ਬੇਲੋੜੀ ਖੱਜਲ-ਖੁਆਰੀ ਤੋਂ ਬਚ ਸਕਦੇ ਹਨ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਸਮੇਂ ਦੀ ਬਚਤ ਨੂੰ ਧਿਆਨ ਵਿੱਚ ਰੱਖਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਮੂਹ ਸਬੰਧਤ ਧਿਰਾਂ ਨੂੰ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਝੋਨੇ ਦਾ ਖਰੀਦ ਸੀਜ਼ਨ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
 
ਇਸ ਮੌਕੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ੍ਰੀ ਮੁਕੇਸ਼ ਜੁਨੇਜਾ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਮਾਰਕੀਟ ਕਮੇਟੀ ਦੇ ਅਫ਼ਸਰ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ, ਸ਼ੈਲਰ ਮਾਲਕ, ਟਰਾਂਸਪੋਰਟਰਾਂ ਅਤੇ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦੇ ਅਤੇ ਸਥਾਨਕ ਪਾਰਟੀ ਆਗੂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ

ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ

ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ