Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਸੁਲਤਾਨਪੁਰ ਕੋਰਟ 'ਚ ਪੇਸ਼ ਹੋਏ ਰਾਹੁਲ ਗਾਂਧੀ, ਹੁਣ 9 ਮਾਰਚ ਹੋਵੇਗੀ ਸੁਣਵਾਈ, ਜਾਣੋ ਕੀ ਹੈ ਮਾਮਲਾ

20 ਫ਼ਰਵਰੀ, 2026 08:31 PM

ਸੁਲਤਾਨਪੁਰ : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ 'ਚ ਇਕ ਐੱਮਪੀ-ਐੱਮਐੱਲਏ ਕੋਰਟ 'ਚ ਪੇਸ਼ ਹੋਏ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਆਪਣੀ ਟਿੱਪਣੀ ਨਾਲ ਜੁੜੇ 2018 ਦੇ ਮਾਣਹਾਨੀ ਮਾਮਲੇ 'ਚ ਆਪਣਾ ਬਿਆਨ ਦਰਜ ਕਰਵਾਇਆ। ਕਾਂਗਰਸ ਆਗੂ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਕੋਰਟ ਨੇ ਸੁਣਵਾਈ ਦੀ ਅਗਲੀ ਤਾਰੀਖ਼ 9 ਮਾਰਚ ਤੈਅ ਕੀਤੀ ਹੈ, ਜਿਸ ਦਿਨ ਰਾਏਬਰੇਲੀ ਤੋਂ ਲੋਕ ਸਭਾ ਸੰਸਦ ਮੈਂਬਰ ਨੂੰ ਆਪਣੇ ਬਚਾਅ 'ਚ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ। ਜਦੋਂ ਰਾਹੁਲ ਗਾਂਧੀ ਆਪਣਾ ਬਿਆਨ ਦਰਜ ਕਰਵਾਉਣ ਤੋਂ ਬਾਅਦ ਕੋਰਟ ਤੋਂ ਬਾਹਰ ਨਿਕਲੇ ਤਾਂ ਕਾਂਗਰਸ ਸਮਰਥਕਾਂ ਨੇ ਉਨ੍ਹਾਂ ਲਈ ਨਾਅਰੇ ਲਗਾਏ। ਰਾਹੁਲ ਮੁਸਕੁਰਾਏ ਅਤੇ ਜਾਣ ਤੋਂ ਪਹਿਲਾਂ ਭੀੜ ਵੱਲ ਹੱਥ ਹਿਲਾਇਆ। ਰਾਹੁਲ ਸਵੇਰੇ ਕਰੀਬ 10.40 ਵਜੇ ਸੁਲਤਾਨਪੁਰ ਕੋਰਟ 'ਚ ਦਾਖ਼ਲ ਹੋਏ ਅਤੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਕਰੀਬ 11.15 ਵਜੇ ਚਲੇ ਗਏ। 

ਕਾਂਗਰਸ ਮੁਖੀ ਅਜੇ ਰਾਏ ਨੇ ਕਿਹਾ ਕਿ ਕੋਰਟ ਦੀ ਸੁਣਵਾਈ ਤੋਂ ਬਾਅਦ, ਰਾਹੁਲ ਗਾਂਧੀ ਲਖਨਊ ਲਈ ਰਵਾਨਾ ਹੋ ਗਏ ਅਤੇ ਉੱਥੋਂ ਉਹ ਦਿੱਲੀ ਵਾਪਸ ਆਉਣਗੇ। ਕੋਰਟ ਦੀ ਸੁਣਵਾਈ ਤੋਂ ਪਹਿਲਾਂ, ਕੁਝ ਸਥਾਨਕ ਕਾਂਗਰਸ ਆਗੂਆਂ ਨੇ ਸੁਲਤਾਨਪੁਰ 'ਚ 'ਸੱਤਿਆਮੇਵ ਜਯਤੇ' (ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ) ਲਿਖੇ ਪੋਸਟਰ ਲਗਾਏ ਸਨ। ਇਹ ਮਾਮਲਾ 2018 ਦਾ ਹੈ, ਜਦੋਂ ਲੋਕਲ ਭਾਜਪਾ ਲੀਡਰ ਵਿਜੇ ਸ਼ਾਹ ਨੇ ਰਾਹੁਲ ਖ਼ਿਲਾਫ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੋਸ਼ ਲਗਾਇਆ ਸੀ ਕਿ 2018 'ਚ ਕਰਨਾਟਕ ਚੋਣਾਂ ਦੌਰਾਨ, ਕਾਂਗਰਸ ਲੀਡਰ ਨੇ ਉਸ ਸਮੇਂ ਦੇ ਭਾਜਪਾ ਪ੍ਰਧਾਨ ਅਤੇ ਮੌਜੂਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕੀਤੀ ਸੀ। ਇਹ ਟ੍ਰਾਇਲ ਪਿਛਲੇ 5 ਸਾਲਾਂ ਤੋਂ ਚੱਲ ਰਿਹਾ ਹੈ। 

ਦਸੰਬਰ 2023 'ਚ, ਕੋਰਟ 'ਚ ਪੇਸ਼ ਨਾ ਹੋਣ ਕਾਰਨ ਗਾਂਧੀ ਵਿਰੁੱਧ ਵਾਰੰਟ ਜਾਰੀ ਕੀਤਾ ਗਿਆ ਸੀ। ਉਸ ਨੇ ਫਰਵਰੀ 2024 'ਚ ਆਤਮ ਸਮਰਪਣ ਕਰ ਦਿੱਤਾ, ਜਿਸ ਤੋਂ ਬਾਅਦ ਇਕ ਵਿਸ਼ੇਸ਼ ਮੈਜਿਸਟਰੇਟ ਨੇ ਉਸ ਨੂੰ 25,000 ਰੁਪਏ ਦੀਆਂ 2 ਮੁਚਲਕਿਆਂ (sureties) 'ਤੇ ਜ਼ਮਾਨਤ ਦੇ ਦਿੱਤੀ। 26 ਜੁਲਾਈ 2024 ਨੂੰ, ਰਾਹੁਲ ਨੇ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਇਆ, ਬੇਗੁਨਾਹ ਹੋਣ ਦਾ ਦਾਅਵਾ ਕੀਤਾ ਅਤੇ ਮਾਮਲੇ ਨੂੰ ਰਾਜਨੀਤਿਕ ਸਾਜ਼ਿਸ਼ ਕਰਾਰ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਸ਼ਿਕਾਇਤਕਰਤਾ ਨੂੰ ਮਾਮਲੇ 'ਚ ਸਬੂਤ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ