Thursday, February 26, 2026
BREAKING
ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ ਗੱਲਬਾਤ ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ ਜੌਰਡਨ ਸੰਧੂ ਨੂੰ ਗੈਂਗਸਟਰਾਂ ਦੀ ਧਮਕੀ ! ਸਰਕਾਰ ਨੇ ਲਈ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਦਾ ਪਹਿਲਾ ਗੀਤ ‘ਰਾਮ ਜੀ ਆਕੇ ਭਲਾ ਕਰੇਂਗੇ’ ਰਿਲੀਜ਼ ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਬਣੇ 'ਪਤੀ-ਪਤਨੀ' ਚੈਂਪੀਅਨਜ਼ ਲੀਗ: ਵਿਨੀਸੀਅਸ ਜੂਨੀਅਰ ਦੇ ਗੋਲ ਨੇ ਰੀਅਲ ਮੈਡਰਿਡ ਨੂੰ ਅੰਤਿਮ 16 'ਚ ਪਹੁੰਚਾਇਆ 'ਜੇ ਹੁਣ ਨਾ ਸੁਧਰੇ ਤਾਂ...' ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਹਾਰ 'ਤੇ ਸੰਗਕਾਰਾ ਹੋਏ ਭਾਵੁਕ ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ ਚੱਕਰਵਰਤੀ ਟਾਪਰ NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ ਦੇਸ਼ ਵਾਸੀਆਂ ਤੋਂ ਮੰਗੀ ਮੁਆਫ਼ੀ ਅੱਜ ਟੁੱਟੇ ਸੋਨੇ-ਚਾਂਦੀ ਅਤੇ ਤਾਂਬੇ ਦੇ ਭਾਅ, ਜਾਣੋ ਕਿਉਂ ਆਈ ਕੀਮਤਾਂ 'ਚ ਵੱਡੀ ਗਿਰਾਵਟ

ਪੰਜਾਬ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ 'ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

02 ਅਕਤੂਬਰ, 2025 06:14 PM
 
ਅੰਮ੍ਰਿਤਸਰ : ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਮਗਰੋਂ ਸ਼ਹਿਰ ਵਿੱਚ ਵੱਡੇ ਪੱਧਰ 'ਤੇ ਸ਼੍ਰਮਦਾਨ ਮੁਹਿੰਮ ਵਿੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਨੌਜਵਾਨਾਂ ਨੇ ਸ਼੍ਰਮਦਾਨ ਤੋਂ ਪਹਿਲਾਂ ਅਪਣਾ ਆਲਾ ਦੁਆਲਾ ਸਾਫ ਰੱਖਣ ਸਬੰਧੀ ਸਹੁੰ ਚੁੱਕੀ। 
 
ਇਸ ਮੌਕੇ ਸੰਬੋਧਨ ਕਰਦਿਆਂ ਸੂਬੇਦਾਰ ਗੁਰਨਾਮ ਸਿੰਘ ਨੇ ਕਿਹਾ ਕਿ ਧਰਮ ਗ੍ਰੰਥਾਂ ਵਿੱਚ ਪਵਨ, ਪਾਣੀ ਅਤੇ ਧਰਤੀ ਦੀ ਮਹੱਤਤਾ ਦਾ ਜ਼ਿਕਰ ਕੀਤਾ ਗਿਆ ਹੈ, ਇਸ ਲਈ ਸਾਨੂੰ ਇੱਕ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਸਵੱਛਤਾ ਬਾਰੇ ਪਹਿਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੋਲੀਥੀਨ ਦੀ ਵਰਤੋਂ ਨੂੰ ਬੰਦ ਕਰਦਿਆਂ ਕਪੜੇ ਦੇ ਥੈਲੇ ਇਸਤੇਮਾਲ ਕਰਨੇ ਚਾਹੀਦੇ ਹਨ। 
 
ਇਸ ਮੌਕੇ ਐਨ.ਸੀ.ਸੀ. ਅਫ਼ਸਰ ਸੁਖਪਾਲ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਹਾੜੇ 'ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਪਿਛਲੇ 11 ਵਰ੍ਹਿਆਂ ਵਿੱਚ ਸਵੱਛ ਭਾਰਤ ਇੱਕ ਵੱਡਾ ਅਭਿਆਨ ਬਣਿਆ ਹੈ। ਇਸ ਦੌਰਾਨ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਅਧਿਕਾਰੀ ਨਿਸ਼ਾ ਨੇ ਦੱਸਿਆ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਹੋਵੇਗੀ। 
 
ਇਸ ਮੌਕੇ ਮਿਉਂਸਪਲ ਕਾਰਪੋਰੇਸ਼ਨ ਦੀ ਸਵੱਛਤਾ ਕੁਆਰਡੀਨੇਟਰ ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਾਰ ਚੁਫੇਰੇ ਨੂੰ ਸਾਫ ਰੱਖਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਸੜਕਾਂ ਉੱਤੇ ਸੁੱਟਣ ਦੇ ਬਜਾਏ ਕੂੜੇਦਾਨ ਵਿੱਚ ਸੁੱਟਿਆ ਜਾਣਾ ਚਾਹੀਦਾ ਹੈ। ਉਥੇ ਹੀ ਸਵੱਛਤਾ ਕੁਆਰਡੀਨੇਟਰ ਦਵਿੰਦਰ ਜੀਤ ਕੌਰ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੁੜੇ ਵਿੱਚ ਫਰਕ ਨੂੰ ਸਮਝਣਾ ਚਾਹੀਦਾ ਹੈ ਅਤੇ ਉਸਨੂੰ ਵੱਖ ਵੱਖ ਰੱਖਣਾ ਚਾਹੀਦਾ ਹੈ। 
 
ਇਸ ਪ੍ਰੋਗਰਾਮ ਤਹਿਤ ਵਾਰ ਮੈਮੋਰੀਅਲ ਤੋਂ ਇੰਡੀਆ ਗੇਟ ਤੱਕ ਸਵੱਛਤਾ ਦਾ ਸੁਨੇਹਾ ਦਿੰਦਿਆਂ ਇੱਕ ਰੈਲੀ ਵੀ ਕੱਢੀ ਗਈ। ਇਸਦੇ ਨਾਲ ਹੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਅਤੇ ਵਿਦਿਆਰਥੀਆਂ ਨੇ ਸ਼੍ਰਮਦਾਨ ਕੀਤਾ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਸ਼੍ਰਮਦਾਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਨੂੰ ਰੀਸਾਈਕਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।
 
ਪ੍ਰੋਗਰਾਮ ਦੌਰਾਨ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਸਮਾਂ ਬੰਨ੍ਹ ਕੇ ਰੱਖ ਦਿੱਤਾ ਅਤੇ ਸਵੱਛਤਾ ਨੂੰ ਜੀਵਨ ਦਾ ਹਿੱਸਾ ਬਣਾਉਣ ਬਾਰੇ ਰੋਮਾਂਚਕ ਢੰਗ ਨਾਲ ਸਮਝਾਇਆ ਗਿਆ। ਬਹਿਰਹਾਲ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਸਵੱਛਤਾ ਦੀ ਮਹੱਤਤਾ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ