Thursday, May 28, 2026
BREAKING
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ ਡੇਰਾ ਬਾਬਾ ਮਲੂਕ ਦਾਸ ਜੀ ਪਿੰਡ ਜੰਡਪੁਰ ਵਿਖੇ ਸਲਾਨਾ ਬਰਸੀ ਸਮਾਗਮ ਆਰੰਭ ਚੰਨਦੀਪ ਸਿੰਘ ਨੇ ਏਸ਼ੀਆਈ ਪੈਰਾ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਰਚਿਆ ਇਤਿਹਾਸ, ਜਿੱਤਿਆ ਗੋਲਡ ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ ਰਿਕਾਰਡ; ਮਚੇਗੀ ਤ੍ਰਾਹੀ-ਤ੍ਰਾਹੀ ! ਸੰਯੁਕਤ ਰਾਸ਼ਟਰ ਦੀ ਵੱਡੀ ਚੇਤਾਵਨੀ 700 ਤੋਂ ਵੱਧ ਜੰਗਲੀ ਜੀਵਾਂ ਤੇ ਪੰਛੀਆਂ ਦੀ ਮੌਤ! ਮਾਹਰਾਂ ਨੇ ਐਲਾਨੀ Ecological Emergency ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੇ ਭਾਅ

ਪੰਜਾਬ

ਸੇਵਾ ਕੇਂਦਰ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਆਰੰਭੀ

28 ਮਈ, 2026 05:31 PM

ਜਲਾਲਾਬਾਦ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ’ਤੇ ਤੁਰੇ ਸੇਵਾ ਕੇਂਦਰ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਆਰੰਭ ਕਰਦੇ ਹੋਏ ਸੇਵਾ ਕੇਂਦਰ ’ਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਠੱਪ ਰੱਖਿਆ ਗਿਆ। ਇਸ ਦੌਰਾਨ ਸੇਵਾ ਕੇਂਦਰ ਕਰਮਚਾਰੀਆਂ ਨੇ ‘ਬਰਾਬਰ ਕੰਮ ਬਰਬਾਰ ਤਨਖ਼ਾਹ ਤੇ ਠੇਕਾ ਸਿਸਟਮ ਬੰਦ ਕਰੋ’ ਦੇ ਨਾਅਰੇ ਲਾਉਂਦੇ ਹੋਏ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ। ਹੜਤਾਲ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾ ਕੇਂਦਰ ਯੂਨੀਅਨ ਆਗੂ ਇੰਦਰਜੀਤ ਸਿੰਘ, ਅੰਮ੍ਰਿਤਪਾਲ ਕੌਰ, ਗੁਰਦੀਪ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਉਹ ਆਪਣੀਆਂ ਅਹਿਮ ਮੰਗਾਂ ਬਰਾਬਰ ਕੰਮ ਬਰਾਬਰ ਤਨਖ਼ਾਹ, ਠੇਕਾ ਸਿਸਟਮ ਬੰਦ ਕਰਨ, ਸੇਵਾ ਕੇਂਦਰ ਕਰਮਚਾਰੀਆਂ ਨੂੰ ਵਿਭਾਗ ’ਚ ਪੱਕੇ ਕਰਨ ਸਣੇ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਸਰਕਾਰ ਅਤੇ ਉੱਚ ਅਧਿਕਾਰੀਆਂ ਦਾ ਦਰਵਾਜ਼ਾ ਵਾਰ-ਵਾਰ ਖੜਕਾ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੁੱਖ ਮੰਗਾਂ ਵੱਲ ਸਰਕਾਰ ਵੱਲੋਂ ਗੌਰ ਨਹੀਂ ਕੀਤਾ ਗਿਆ।

ਇਸ ਲਈ ਪੰਜਾਬ ਦੇ ਸਮੂਹ ਸੇਵਾ ਕੇਂਦਰ ਕਰਮਚਾਰੀਆਂ ਵੱਲੋਂ ਸੂਬਾ ਪੱਧਰੀ ਸਾਂਝਾ ਮੋਰਚਾ ਦੀ ਅਗਵਾਈ ’ਚ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆ ਤੇ ਬਲਾਕਾਂ ’ਚ ਸਥਿਤ ਸੇਵਾ ਕੇਂਦਰਾਂ ਵਿਖੇ ਕੰਮ-ਕਾਜ ਠੱਪ ਰੱਖਦੇ ਹੋਏ ਕਲਮ ਛੋੜ ਹੜਤਾਲ ਅਣਮਿੱਥੇ ਸਮੇਂ ਲਈ ਅਰੰਭੀ ਗਈ ਹੈ ਅਤੇ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਹੜਤਾਲ ਜਾਰੀ ਰਹੇਗੀ। ਸੇਵਾ ਕੇਂਦਰ ਕਰਮਚਾਰੀਆਂ ਨੇ ਰੋਸ ਪ੍ਰਗਟ ਕੀਤਾ ਕਿ ਉਹ ਸਰਕਾਰ ਦੇ 23 ਵਿਭਾਗਾਂ ਦੀਆਂ ਲੱਗਭਗ 438 ਸੇਵਾਵਾਂ ਦਾ ਕੰਮ-ਕਾਜ ਚਲਾਉਂਦੇ ਹਨ ਤੇ ਸਰਕਾਰ ਨੂੰ ਭਾਰੀ ਰੈਵੀਨਿਊ ਇਕੱਠਾ ਕਰ ਕੇ ਦਿੰਦੇ ਹਨ ਪਰ ਸਰਕਾਰ ਸਾਡੇ ਹੀ ਚੁੱਲ੍ਹੇ ਠੰਡੇ ਕਰਨ ’ਤੇ ਲੱਗੀ ਹੋਈ ਹੈ ਤੇ ਸਾਨੂੰ ਠੇਕੇਦਾਰੀ ਸਿਸਟਮ ਅਧੀਨ ਨਿਗੂਣੀਆਂ ਤਨਖ਼ਾਹਾਂ ਦੇ ਕੇ ਮਹਿੰਗਾਈ ਦੇ ਯੁਗ ’ਚ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ। ਜਿਸ ਸਭ ਦੇ ਚੱਲਦਿਆਂ ਸਮੂਹ ਸੇਵਾ ਕੇਂਦਰ ਕਰਮਚਾਰੀਆਂ ’ਚ ਭਾਰੀ ਰੋਸ ਹੈ ਤੇ ਮੰਗਾਂ ਮੰਨੇ ਜਾਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

 ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਡੇਰਾ ਬਾਬਾ ਮਲੂਕ ਦਾਸ ਜੀ ਪਿੰਡ ਜੰਡਪੁਰ ਵਿਖੇ ਸਲਾਨਾ ਬਰਸੀ ਸਮਾਗਮ ਆਰੰਭ

ਡੇਰਾ ਬਾਬਾ ਮਲੂਕ ਦਾਸ ਜੀ ਪਿੰਡ ਜੰਡਪੁਰ ਵਿਖੇ ਸਲਾਨਾ ਬਰਸੀ ਸਮਾਗਮ ਆਰੰਭ

ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ

ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ

ਲੋਕਪਾਲ ਦੀ ਨਿਯੁਕਤੀ 'ਚ ਦੇਰੀ 'ਤੇ ਹਾਈਕੋਰਟ ਸਖ਼ਤ, ਸਰਕਾਰ ਦੀ ਨੀਅਤ 'ਤੇ ਚੁੱਕੇ ਸਵਾਲ

ਲੋਕਪਾਲ ਦੀ ਨਿਯੁਕਤੀ 'ਚ ਦੇਰੀ 'ਤੇ ਹਾਈਕੋਰਟ ਸਖ਼ਤ, ਸਰਕਾਰ ਦੀ ਨੀਅਤ 'ਤੇ ਚੁੱਕੇ ਸਵਾਲ

ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਨ 'ਤੇ ਦਿੱਤੀਆਂ ਵਧਾਈਆਂ

ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਨ 'ਤੇ ਦਿੱਤੀਆਂ ਵਧਾਈਆਂ

ਖੰਨਾ ਦੀ ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ ਦੀ ਨਮਾਜ, ਲੋਕਾਂ ਨੇ ਦਿੱਤਾ ਅਮਨ ਅਤੇ ਭਾਈਚਾਰੇ ਦਾ ਸੰਦੇਸ਼

ਖੰਨਾ ਦੀ ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ ਦੀ ਨਮਾਜ, ਲੋਕਾਂ ਨੇ ਦਿੱਤਾ ਅਮਨ ਅਤੇ ਭਾਈਚਾਰੇ ਦਾ ਸੰਦੇਸ਼

ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ

ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ