Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

ਸੋਨੀਆ ਤੇ ਰਾਹੁਲ ਗਾਂਧੀ ਨੂੰ ਮਿਲੀ ਵੱਡੀ ਰਾਹਤ ! ਨੈਸ਼ਨਲ ਹੇਰਾਲਡ ਕੇਸ 'ਚ ਅਦਾਲਤ ਨੇ ਖਾਰਜ ਕੀਤੀ ਸ਼ਿਕਾਇਤ

16 ਦਸੰਬਰ, 2025 06:34 PM

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਨੈਸ਼ਨਲ ਹੇਰਾਲਡ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਹੋਰ ਪੰਜ ਲੋਕਾਂ ਖ਼ਿਲਾਫ਼ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਨੂੰ ਵੀ ਖ਼ਾਰਜ ਕਰ ਦਿੱਤਾ। ਰਾਊਜ਼ ਐਵੇਨਿਊ ਕੋਰਟ ਦੇ ਸਪੈਸ਼ਲ ਜੱਜ (ਪੀਸੀ ਐਕਟ) ਵਿਸ਼ਾਲ ਗੋਗਨੇ ਨੇ ਆਪਣੇ ਹੁਕਮ 'ਚ ਕਿਹਾ ਕਿ ਇਹ ਮਾਮਲਾ ਕਿਸੇ FIR ‘ਤੇ ਆਧਾਰਿਤ ਨਹੀਂ ਹੈ, ਸਗੋਂ ਇਕ ਨਿੱਜੀ ਸ਼ਿਕਾਇਤ ਤੋਂ ਜੁੜਿਆ ਹੋਇਆ ਹੈ। ਇਸ ਲਈ ED ਵੱਲੋਂ ਪ੍ਰਿਵੇਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਤਹਿਤ ਦਾਇਰ ਕੀਤੀ ਗਈ ਸ਼ਿਕਾਇਤ ਕਾਨੂੰਨੀ ਤੌਰ ‘ਤੇ ਵਿਚਾਰਯੋਗ ਨਹੀਂ ਹੈ।

ਅਦਾਲਤ ਨੇ ਕਿਹਾ ਕਿ ਮਨੀ ਲਾਂਡਰਿੰਗ ਦਾ ਅਪਰਾਧ PMLA ਦੀ ਧਾਰਾ 3 ਅਧੀਨ ਪਰਿਭਾਸ਼ਿਤ ਅਤੇ ਧਾਰਾ 4 ਅਧੀਨ ਸਜ਼ਾਯੋਗ ਹੈ। ਪਰ ਜਦੋਂ ਤੱਕ ਇਹ ਮਾਮਲਾ ਐਕਟ 'ਚ ਦਰਜ ਕਿਸੇ ਮੁੱਢਲੇ ਅਪਰਾਧ (Scheduled Offence) ਨਾਲ ਨਹੀਂ ਜੁੜਦਾ ਜਾਂ ਉਸ ਸਬੰਧੀ FIR ਦਰਜ ਨਹੀਂ ਹੁੰਦੀ, ਉਦੋਂ ਤੱਕ ਇਸ ‘ਤੇ ਵਿਚਾਰ ਨਹੀਂ ਕੀਤਾ ਜਾ ਸਕਦਾ।

ED ਦੇ ਦੋਸ਼ ਕੀ ਹਨ

ED ਦਾ ਦੋਸ਼ ਹੈ ਕਿ ਨੈਸ਼ਨਲ ਹੇਰਾਲਡ ਅਖ਼ਬਾਰ ਦੀ ਪ੍ਰਕਾਸ਼ਕ ਕੰਪਨੀ ਐਸੋਸੀਏਟਿਡ ਜਰਨਲਜ਼ ਲਿਮਿਟਡ (AJL) ਦੀਆਂ 2,000 ਕਰੋੜ ਰੁਪਏ ਤੋਂ ਵੱਧ ਦੀਆਂ ਸੰਪਤੀਆਂ ‘ਤੇ ਧੋਖਾਧੜੀ ਦੇ ਜ਼ਰੀਏ ਕਬਜ਼ਾ ਕੀਤਾ ਗਿਆ। ED ਮੁਤਾਬਕ, ਇਹ ਸੰਪਤੀਆਂ ‘ਯੰਗ ਇੰਡਿਅਨ’ ਨਾਮਕ ਕੰਪਨੀ ਦੇ ਰਾਹੀਂ ਹਾਸਲ ਕੀਤੀਆਂ ਗਈਆਂ, ਜਿਸ 'ਚ ਗਾਂਧੀ ਪਰਿਵਾਰ ਦੀ ਬਹੁਮਤ ਹਿੱਸੇਦਾਰੀ ਦੱਸੀ ਜਾਂਦੀ ਹੈ।

ਨੈਸ਼ਨਲ ਹੇਰਾਲਡ ਕੇਸ ਕੀ ਹੈ

ਭਾਜਪਾ ਨੇਤਾ ਸੁਬਰਮਣੀਅਮ ਸਵਾਮੀ ਨੇ ਸਾਲ 2012 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇਕ ਅਰਜ਼ੀ ਦਾਇਰ ਕੀਤੀ ਸੀ। ਇਸ 'ਚ ਉਨ੍ਹਾਂ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਨੇਤਾਵਾਂ ਮੋਤੀਲਾਲ ਵੋਰਾ, ਆਸਕਰ ਫਰਨਾਂਡਿਜ਼, ਸੈਮ ਪਿਤਰੋਦਾ ਅਤੇ ਸੁਮਨ ਦੁਬੇ ‘ਤੇ ਦੋਸ਼ ਲਗਾਏ ਸਨ ਕਿ ਘਾਟੇ ‘ਚ ਚੱਲ ਰਹੇ ਨੈਸ਼ਨਲ ਹੇਰਾਲਡ ਅਖ਼ਬਾਰ ਨੂੰ ਧੋਖਾਧੜੀ ਅਤੇ ਪੈਸਿਆਂ ਦੀ ਹੇਰਾਫੇਰੀ ਰਾਹੀਂ ਹੜਪ ਲਿਆ ਗਿਆ।

ਦੋਸ਼ਾਂ ਅਨੁਸਾਰ, ਨੈਸ਼ਨਲ ਹੇਰਾਲਡ ਦੀ ਸੰਪਤੀ ‘ਤੇ ਕਬਜ਼ਾ ਕਰਨ ਲਈ ‘ਯੰਗ ਇੰਡਿਅਨ ਲਿਮਿਟਡ’ ਨਾਮ ਦੀ ਸੰਸਥਾ ਬਣਾਈ ਗਈ ਅਤੇ ਉਸ ਦੇ ਜ਼ਰੀਏ ਨੈਸ਼ਨਲ ਹੇਰਾਲਡ ਦੀ ਪ੍ਰਕਾਸ਼ਕ ਕੰਪਨੀ AJL ਦਾ ਗੈਰ ਕਾਨੂੰਨੀ ਐਕਵਾਇਰ ਕੀਤਾ ਗਿਆ। ਸੁਬਰਮਣੀਅਮ ਸਵਾਮੀ ਦਾ ਕਹਿਣਾ ਸੀ ਕਿ ਇਹ ਸਾਰੀ ਪ੍ਰਕਿਰਿਆ ਦਿੱਲੀ ਦੇ ਬਹਾਦੁਰ ਸ਼ਾਹ ਜ਼ਫ਼ਰ ਮਾਰਗ ‘ਤੇ ਸਥਿਤ ਹੇਰਾਲਡ ਹਾਊਸ ਦੀ ਲਗਭਗ 2,000 ਕਰੋੜ ਰੁਪਏ ਦੀ ਇਮਾਰਤ ‘ਤੇ ਕਬਜ਼ਾ ਕਰਨ ਲਈ ਕੀਤੀ ਗਈ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ 2,000 ਕਰੋੜ ਰੁਪਏ ਦੀ ਕੰਪਨੀ ਸਿਰਫ਼ 50 ਲੱਖ ਰੁਪਏ 'ਚ ਖਰੀਦ ਲਈ ਗਈ ਅਤੇ ਇਸ ਮਾਮਲੇ 'ਚ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਹੋਰ ਕਾਂਗਰਸੀ ਨੇਤਾਵਾਂ ਖ਼ਿਲਾਫ਼ ਅਪਰਾਧਕ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਨਾਲ ਜੁੜੇ ਦੋ ਦੋਸ਼ੀ ਮੋਤੀਲਾਲ ਵੋਰਾ ਅਤੇ ਆਸਕਰ ਫਰਨਾਂਡਿਜ਼ ਦਾ ਦਿਹਾਂਤ ਹੋ ਚੁੱਕਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ