Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸੋਸ਼ਲ ਮੀਡੀਆ ’ਤੇ ਸਰਗਰਮੀ ਵਧਾਏ RSS, ਚੰਗੇ ਮਕਸਦ ਲਈ ਕਰੋ ਵਰਤੋਂ : ਮੋਹਨ ਭਾਗਵਤ

20 ਮਾਰਚ, 2026 05:43 PM

ਨਾਗਪੁਰ : ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਅੱਜ ਦੇ ਦੌਰ ’ਚ ਸੋਸ਼ਲ ਮੀਡੀਆ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਸੰਘ ਨੂੰ ਇਨ੍ਹਾਂ ਪਲੇਟਫਾਰਮਾਂ ’ਤੇ ਆਪਣੀ ਸਰਗਰਮੀ ਹੋਰ ਵਧਾਉਣ ਦੀ ਲੋੜ ਹੈ, ਤਾਂ ਜੋ ਇਸ ਦੀ ਵਰਤੋਂ ਹਾਂ-ਪੱਖੀ ਮਕਸਦਾਂ ਲਈ ਕੀਤੀ ਜਾ ਸਕੇ। ਨਾਗਪੁਰ ’ਚ ਮਰਾਠੀ ਅਖ਼ਬਾਰ ‘ਤਰੁਣ ਭਾਰਤ’ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੋਕ ਵੱਡੇ ਪੱਧਰ ’ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ, ਅਜਿਹੇ ’ਚ ਸੰਘ ਨੂੰ ਵੀ ਉੱਥੇ ਪ੍ਰਭਾਵਸ਼ਾਲੀ ਮੌਜੂਦਗੀ ਦਰਜ ਕਰਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮੀਮ ਅਤੇ ਰੀਲ ਪਹਿਲਾਂ ਹੀ ਰੁਝਾਨ ’ਚ ਹਨ। ਸੰਘ ਦੇ ਸੰਚਾਰ ਵਿਭਾਗ ਦੇ ਮਾਧਿਅਮ ਰਾਹੀਂ ਕੁਝ ਸਮੱਗਰੀ ਪ੍ਰਸਾਰਿਤ ਕੀਤੀ ਜਾ ਰਹੀ ਹੈ ਅਤੇ ਸਵੈਮਸੇਵਕ ਵੀ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ, ਪਰ ਸਾਨੂੰ ਉੱਥੇ ਆਪਣੀ ਸਰਗਰਮੀ ਹੋਰ ਵਧਾਉਣੀ ਹੋਵੇਗੀ। ਭਾਗਵਤ ਨੇ ਜ਼ੋਰ ਦੇ ਕੇ ਕਿਹਾ ਕਿ ਸਮਾਜ ’ਚ ਬਦਲਾਅ ਲਿਆਉਣ ਅਤੇ ਲੋਕਾਂ ਨੂੰ ਇਕਜੁੱਟ ਕਰਨ ਦਾ ਕੰਮ ਆਪਸ ਵਿਚ ਜੁੜਿਆ ਹੋਇਆ ਹੈ। ਇਕ ਸਮਰਪਿਤ ਸਵੈਮਸੇਵਕ ਰਚਨਾਤਮਕ ਕਾਰਜਾਂ ਰਾਹੀਂ ਸਮਾਜ ’ਚ ਹਾਂ-ਪੱਖੀ ਤਬਦੀਲੀ ਲਿਆ ਸਕਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸੰਘ ਦਾ ਕੰਮ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਵਿਕੇਂਦਰੀਕਰਨ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਵਧਦੀਆਂ ਉਮੀਦਾਂ ਅਤੇ ਵੱਖ-ਵੱਖ ਖੇਤਰਾਂ ’ਚ ਸਵੈਮਸੇਵਕਾਂ ਦੀ ਮੰਗ ਨੂੰ ਦੇਖਦੇ ਹੋਏ ਛੋਟੀਆਂ-ਛੋਟੀਆਂ ਇਕਾਈਆਂ ਦੇ ਗਠਨ ਨਾਲ ਕਾਰਜਕੁਸ਼ਲਤਾ ਵਧੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੰਗਠਨ ਦੇ ਵਧਦੇ ਕੰਮਕਾਜ ਦੇ ਮੱਦੇਨਜ਼ਰ ਸਰਕਾਰ ਅਤੇ ਪ੍ਰਸ਼ਾਸਨ ਨਾਲ ਸਮੇਂ-ਸਮੇਂ ’ਤੇ ਸੰਵਾਦ ਜ਼ਰੂਰੀ ਹੈ, ਜਿਸ ਦੇ ਲਈ ਇਕ ਵੱਖਰਾ ਤਾਲਮੇਲ ਤੰਤਰ ਤਿਆਰ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ