Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ 'ਚ ਗੁਰਦੁਆਰਾ ਢਾਹੁਣ ਦੀ ਸਖ਼ਤ ਨਿੰਦਾ, ਮੁੜ ਉਸਾਰੀ ਦੀ ਆਖੀ ਗੱਲ

31 ਅਗਸਤ, 2026 05:51 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚਿਸਤਾਨ ਦੇ ਕੋਇਟਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉੱਤੇ ਸਕੂਲ ਚੱਲ ਰਿਹਾ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਸਿੱਖ ਆਪਣੀ ਵਿਰਾਸਤ ਨੂੰ ਭੁੱਲੇ ਹਨ। ਉਨ੍ਹਾਂ ਕਿਹਾ ਕਿ ਬਲੋਚਿਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ, ਇਸ ਲਈ ਪਾਕਿਸਤਾਨ ਸਰਕਾਰ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਵਿਰਾਸਤ ਦੀ ਸਾਂਭ ਸੰਭਾਲ ਯਕੀਨੀ ਬਣਾਵੇ।

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਇਹ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਹੀ ਢਾਹ ਦਿੱਤਾ ਗਿਆ ਹੈ ਅਤੇ ਇਸ ਦੀ ਜ਼ਮੀਨ ਕਿਸੇ ਨਿੱਜੀ ਕੰਪਨੀ ਨੂੰ ਸ਼ਾਪਿੰਗ ਪਲਾਜ਼ਾ ਬਣਾਉਣ ਲਈ ਸੌਂਪੀ ਗਈ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ ਕਿ ਇੱਕ ਘੱਟ-ਗਿਣਤੀ ਕੌਮ ਦੇ ਧਾਰਮਿਕ ਅਸਥਾਨ ਨੂੰ ਢਾਹ ਕੇ ਉਸ ਦੀ ਜਗ੍ਹਾ ਕਿਸੇ ਕੰਪਨੀ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਜਬਰੀ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਘੱਟ ਗਿਣਤੀ ਭਾਈਚਾਰਿਆਂ ਨਾਲ ਘੋਰ ਅਨਿਆਂ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਸਖ਼ਤ ਨੋਟਿਸ ਲੈਂਦਿਆਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਉਸੇ ਥਾਂ ਉੱਤੇ ਮੁੜ ਉਸਾਰੀ ਕਰਵਾਉਣ ਲਈ ਸਿੱਖਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਆਖਿਆ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਮਾਮਲਾ ਉਠਾਉਣ ਅਤੇ ਇਸਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ