Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ CM ਮਾਨ: ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ

12 ਅਗਸਤ, 2025 08:58 PM

ਪਟਿਆਲਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ। ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਉੱਤਰੀ ਭਾਰਤ ਦੇ ਪਵਿੱਤਰ ਤੇ ਇਤਿਹਾਸਕ ਮੰਦਿਰਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਿਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸੂਬੇ ਦੇ ਅਮਨ, ਤਰੱਕੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਮੁੱਖ ਮੰਤਰੀ ਨੇ ਮੰਦਿਰ ਦੀ ਨਵ-ਨਿਯੁਕਤ ਪ੍ਰਬੰਧਕ ਕਮੇਟੀ ਨਾਲ ਵੀ ਵਿਸਤਾਰ ਨਾਲ ਮੀਟਿੰਗ ਕੀਤੀ ਅਤੇ ਇਮਾਰਤ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਮੇਟੀ ਨੂੰ ਇਸ ਨੇਕ ਕਾਰਜ ਨੂੰ ਪੂਰਾ ਕਰਨ ਵਿੱਚ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਪ੍ਰਾਰਥਨਾ ਕੀਤੀ ਅਤੇ ਸੂਬੇ ਦੇ ਲੋਕਾਂ ਦੀ ਪੂਰੀ ਦਿਆਨਤਾਰੀ ਨਾਲ ਸੇਵਾ ਕਰਨ ਲਈ ਤਾਕਤ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਮਾਤਾ ਰਾਣੀ ਤੋਂ ਆਸ਼ੀਰਵਾਦ ਮੰਗਿਆ ਕਿ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰ ਸਕਣ ਤਾਂ ਕਿ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਤੇ ਸਦਭਾਵਨਾ ਵਰਗੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸਾਡੀ ਸਰਕਾਰ ਦੀ ਹਮੇਸ਼ਾ ਮੁੱਖ ਤਰਜੀਹ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ