Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ

27 ਫ਼ਰਵਰੀ, 2026 08:12 PM

ਸ੍ਰੀ ਅਨੰਦਪੁਰ ਸਾਹਿਬ : ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਜਾਹੋ-ਜਲਾਲ ਦਾ ਪ੍ਰਤੀਕ ਸਲਾਨਾ ਛੇ ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਜੋੜ ਮੇਲੇ ਦਾ ਪਹਿਲਾ ਪੜ੍ਹਾਅ ਅੱਜ ਤੋਂ ਪੁਰਾਤਨ ਸਿੱਖ ਰੀਤੀ ਰਵਾਇਤਾਂ ਅਨੁਸਾਰ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ ''ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ'' ਦੇ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਗਿਆ ਹੈ।


ਖਾਲਸਾਈ ਰਵਾਇਤਾਂ ਅਨੁਸਾਰ ਅੱਜ ਅੱਧੀ ਰਾਤ 12 ਵਜੇ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਚ ਸਥਾਪਿਤ ਪੰਜ ਪ੍ਰਾਚੀਨ ਨਗਾਰਿਆਂ ਨੂੰ ਵਜਾ ਕੇ ਸਮਾਗਮ ਦੀ ਸ਼ੁਰੂਆਤ ਹੋਈ ਅਤੇ ਸਵੇਰੇ ਗੁਰਦੁਆਰਾ ਪਾਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲੇ ਦਾ ਪਹਿਲਾ ਤਿੰਨ ਰੋਜ਼ਾ ਪੜਾਅ ਸ਼ੁਰੂ ਹੋਇਆ, ਜੋਕਿ 1 ਮਾਰਚ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ 2 ਮਾਰਚ ਤੋਂ 4 ਮਾਰਚ ਤੱਕ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ-ਮਹੱਲਾ ਮਨਾਇਆ ਜਾਵੇਗਾ।


ਦੱਸ ਦੇਈਏ ਕਿ ਹੋਲਾ-ਮਹੱਲਾ ਦੋ ਪੜਾਵਾਂ 'ਚ ਮਨਾਇਆ ਜਾਂਦਾ ਹੈ, ਜਿਸ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਅਤੇ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਪਹਿਲੇ ਪੜਾਅ ਦੀ ਆਰੰਭਤਾ ਕਰਨ ਤੋਂ ਪਹਿਲਾਂ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤ 12 ਵਜੇ ਕੌਮ ਦੇ ਜਥੇਦਾਰ ਅਤੇ ਹੋਰ ਪੰਥ ਦੀਆਂ ਮਹਾਨ ਸ਼ਖਸੀਅਤਾਂ ਕਾਰ ਸੇਵਾ ਵਾਲੇ ਮੁਖੀ ਪੰਜ ਪੁਰਾਤਨ ਨਗਾਰੇ ਅਤੇ ਨਰਸਿੰਗ ਵਜਾ ਕੇ ਜੈਕਾਰਿਆਂ ਦੀ ਗੂੰਜ ਵਿੱਚ ਹੋਲੇ-ਮਹੱਲੇ ਦੀ ਆਰੰਭਤਾ ਕਰਦੇ ਹਨ।


ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਮੁੱਖਵਾਕ ਲਿਆ ਗਿਆ ਅਤੇ ਮੇਲੇ ਦੀ ਚੜ੍ਹਦੀ ਕਲਾ, ਸੁਖ-ਸ਼ਾਂਤੀ ਅਤੇ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਬਾਬਾ ਟੇਕ ਸਿੰਘ ਸਿੰਘ ਸਾਹਿਬ ਤਖਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਐੱਸ. ਜੀ. ਪੀ. ਸੀ, ਭਾਈ ਮਲਕੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਤਲਵਿੰਦਰ ਸਿੰਘ ਰਸੀਆਂ ਅਤੇ ਭਾਈ ਅਮਰਜੀਤ ਸਿੰਘ ਜਿੰਦਬੜੀ ਮੈਨੇਜਰ ਗੁਰਦੁਆਰਾ ਪਾਤਾਲਪੁਰੀ ਸਾਹਿਬ, ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।


ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਐੱਸ. ਜੀ. ਪੀ. ਸੀ. ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਾਂਝੇ ਤੌਰ ‘ਤੇ ਹੋਲਾ-ਮਹੱਲਾ ਦੇ ਇਤਿਹਾਸ ‘ਤੇ ਰੌਸ਼ਨੀ ਪਾਉਂਦੇ ਹੋਏ ਦੱਸਿਆ ਕਿ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਨੂੰ ਵੱਖਰੀ ਪਹਿਚਾਣ ਦੇਣ ਅਤੇ ਜਬਰ ਜ਼ੁਲਮ ਦਾ ਟਾਕਰਾ ਕਰਨ ਲਈ ਲਈ 1699 ਈਸਵੀਂ ਵਿੱਚ ਖਾਲਸਾ ਪੰਥ ਦੀ ਸਥਾਪਨਾ ਕੀਤੀ। ਬਾਅਦ ਵਿੱਚ 1701 ਈਸਵੀਂ ਵਿੱਚ ਸਿੱਖਾਂ ਵਿੱਚ ਵੀਰ ਰਸ ਪੈਦਾ ਕਰਨ ਅਤੇ ਯੁੱਧ ਕਲਾ ਵਿੱਚ ਨਿਪੁੰਨ ਬਣਾਉਣ ਲਈ ਹੋਲੀ ਦੇ ਤਿਉਹਾਰ ਨੂੰ ਵੱਖਰੀ ਪਹਿਚਾਣ ਦਿੰਦਿਆਂ ਹੋਲਾ-ਮਹੱਲਾ ਸ਼ੁਰੂ ਕੀਤਾ ਗਿਆ।

ਇਸ ਦੌਰਾਨ ਸ਼ਸਤਰਬਾਜੀ , ਘੋੜ ਸਵਾਰੀ ਅਤੇ ਨੇਜ਼ਾਬਾਜ਼ੀ ਦੇ ਮੁਕਾਬਲੇ ਕਰਵਾਏ ਜਾਂਦੇ ਸਨ। ਗੁਰੂ ਸਾਹਿਬ ਵੱਲੋਂ ਸ਼ੁਰੂ ਕੀਤੀ ਪਰੰਪਰਾ ਅਨੁਸਾਰ ਹਰ ਸਾਲ ਇਹ ਛੇ ਦਿਨਾ ਜੋੜ ਮੇਲਾ ਮਨਾਇਆ ਜਾਂਦਾ ਹੈ। ਇਸ ਤਹਿਤ ਅੱਜ ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿੱਚ ਪਹਿਲੇ ਪੜ੍ਹਾਅ ਦੀ ਸ਼ੁਰੂਆਤ ਹੋਈ ਜੋ 1 ਮਾਰਚ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 2 ਤੋਂ 4 ਮਾਰਚ ਤੱਕ ਖਾਲਸਾ ਪੰਥ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾਵੇਗਾ।


ਇਸ ਮੌਕੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੰਦਿਆਂ ਵੱਡੀ ਗਿਣਤੀ ਵਿੱਚ ਮੇਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਟਰੈਕਟਰ-ਟਰਾਲੀਆਂ ਅਤੇ ਵਾਹਨਾਂ ‘ਤੇ ਉੱਚੀ ਆਵਾਜ਼ ਵਿੱਚ ਗੀਤ ਚਲਾਉਣ ਦੀ ਬਜਾਏ ਹੌਲੀ ਆਵਾਜ਼ ਵਿੱਚ ਗੁਰਬਾਣੀ, ਸ਼ਬਦ ਕੀਰਤਨ, ਕਥਾ, ਢਾਡੀ ਵਾਰਾਂ ਅਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨਾਲ ਸੰਬੰਧਤ ਕਵਿਤਾਵਾਂ ਚਲਾਉਣ।


ਉਨ੍ਹਾਂ ਨੇ ਮੋਟਰਸਾਈਕਲਾਂ ਦੇ ਸਾਇਲੈਂਸਰ ਖੋਲ੍ਹ ਕੇ ਸ਼ੋਰ ਮਚਾਉਣ, ਟਰੈਕਟਰਾਂ ਨਾਲ ਖ਼ਤਰਨਾਕ ਕਰਤੱਬ ਕਰਨ ਅਤੇ ਨਸ਼ੇ ਦੀ ਵਰਤੋਂ ਕਰਨ ਤੋਂ ਵੀ ਸਖ਼ਤ ਮਨਾਹੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਸ਼ਰਧਾ ਭਾਵ ਨਾਲ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ।
ਉਨ੍ਹਾਂ ਨੇ ਪੜੋਸੀ ਰਾਜ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਦੋਪਹੀਆ ਅਤੇ ਚਾਰਪਹੀਆ ਵਾਹਨਾਂ ‘ਤੇ ਨਿਸ਼ਾਨ ਸਾਹਿਬ ਲਗਾ ਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਸ਼ਾਨ ਸਾਹਿਬ ਸਾਡੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ, ਇਸ ਦਾ ਸਤਿਕਾਰ ਬਣਾਈ ਰੱਖਣਾ ਸਭ ਦੀ ਜ਼ਿੰਮੇਵਾਰੀ ਹੈ।


ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸੁਵਿਧਾ ਲਈ ਸ਼੍ਰੋਮਣੀ ਕਮੇਟੀ ਅਤੇ ਹੋਰ ਧਾਰਮਿਕ-ਸਮਾਜਸੇਵੀ ਸੰਸਥਾਵਾਂ ਵੱਲੋਂ ਮੇਲਾ ਖੇਤਰ ਵਿੱਚ 100 ਤੋਂ ਵੱਧ ਲੰਗਰ ਲਗਾਏ ਗਏ ਹਨ। ਲੰਗਰ ਸੇਵਾ ਲਈ ਰਸੋਈ ਗੈਸ, ਤੇਲ, ਬਾਲਣ ਅਤੇ ਹੋਰ ਲੋੜੀਂਦਾ ਸਮਾਨ ਵੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਕਰੀਬ 50 ਮੈਡੀਕਲ ਕੈਂਪ ਅਤੇ ਅਸਥਾਈ ਡਿਸਪੈਂਸਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਅਤੇ ਗੁਰਦੁਆਰਾ ਚਰਨ ਕਵਲ ਸਾਹਿਬ ਵਿਖੇ ਧਾਰਮਿਕ ਦੀਵਾਨ ਸ਼ੁਰੂ ਹੋ ਚੁੱਕੇ ਹਨ ਜੋ 1 ਮਾਰਚ ਤੱਕ ਜਾਰੀ ਰਹਿਣਗੇ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ