Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵਿਦੇਸ਼ੀ ਫੁੱਲਾਂ ਨਾਲ ਸਜਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

31 ਅਕਤੂਬਰ, 2025 06:46 PM

ਸੁਲਤਾਨਪੁਰ ਲੋਧੀ : ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ ਸਾਹਿਬ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਰਾਜ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ 4 ਨਵੰਬਰ ਨੂੰ ਮੂਲ ਮੰਤਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਰਹੇ ਮਹਾਨ ਨਗਰ ਕੀਰਤਨ ਦੇ ਮੱਦੇਨਜਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੰਤਘਾਟ ਸਾਹਿਬ ਵਿਖੇ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਦਰਸ਼ਨੀ ਡਿਊੜੀ ਦੇ ਮੁੱਖ ਪ੍ਰਵੇਸ਼ ਰਸਤੇ ਨੂੰ ਬਹੁਤ ਹੀ ਸੁੰਦਰ ਫੁੱਲਾਂ ਨਾਲ ਬਣੇ ਇਕ ਓਅੰਕਾਰ ਸਾਹਿਬ ਲਗਾ ਕੇ ਖੰਡਾ ਸਾਹਿਬ ਲਗਾ ਕੇ ਆਲੇ ਦੁਆਲੇ ਫੁੱਲਾਂ ਦੀਆਂ ਸੁੰਦਰ ਲੜੀਆਂ ਨਾਲ ਸਜਾਇਆ ਗਿਆ ਹੈ।

 

ਇਸ ਦੇ ਇਲਾਵਾ ਮੁੱਖ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਮੂਲ ਮੰਤਰ ਸਾਹਿਬ ਦਾ ਸ਼ਬਦ ਫੁੱਲਾਂ ਨਾਲ ਲਿਖ ਕੇ ਅਤੇ ਨਾਲ ਸਤਿਗੁਰੂ ਪਾਤਸ਼ਾਹ ਜੀ ਦੀ ਇਕ ਤਸਵੀਰ ਲਗਾ ਕੇ ਬਹੁਤ ਹੀ ਸੁੰਦਰ ਸਜਾਇਆ ਗਿਆ ਹੈ, ਜਿੱਥੇ ਖੜ੍ਹੇ ਹੋ ਕੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਆ ਰਹੇ ਸ਼ਰਧਾਲੂ ਪਰਿਵਾਰਾਂ ਸਮੇਤ ਯਾਦਗਾਰੀ ਤਸਵੀਰਾਂ ਖਿਚਵਾ ਰਹੇ ਹਨ। ਇਸ ਸਮੇਂ ਜਿੱਥੇ ਸਤਿਗੁਰੂ ਜੀ ਦੀ ਪਾਵਨ ਬੇਰੀ ਸਾਹਿਬ ਅਤੇ ਗੁਰਦੁਆਰਾ ਬੇਰ ਸਾਹਿਬ ਜੀ ਦੀ ਪੂਰੀ ਇਮਾਰਤ ਨੂੰ ਰੰਗ-ਬਿਰੰਗੀਆਂ ਕੇਸਰੀ, ਨੀਲੀਆਂ ਅਤੇ ਪੀਲੀਆਂ ਪੱਤੀਆਂ ਲਗਾ ਕੇ ਸੁੰਦਰ ਬਣਾਇਆ ਗਿਆ ਹੈ।

 

ਇਸ ਦੇ ਇਲਾਵਾ ਰਾਤ ਨੂੰ ਪਵਿੱਤਰ ਸਰੋਵਰ ਵਾਲੇ ਪਾਸੇ ਬਹੁਤ ਹੀ ਖ਼ੂਬਸੂਰਤ ਰੰਗ-ਬਿਰੰਗੀ ਬਿਜਲੀ ਦੀਆਂ ਲੜੀਆਂ ਲਗਾ ਕੇ ਰੰਗੀਨ ਰੋਸ਼ਨੀ ਕੀਤੀ ਗਈ ਹੈ, ਜੋਕਿ ਪਵਿੱਤਰ ਸਰੋਵਰ ਦੇ ਜਲ ਵਿਚ ਹੋਰ ਵੀ ਸੁੰਦਰ ਨਜਰ ਆ ਰਹੀ ਹੈ। ਅੱਜ ਜੋੜ ਮੇਲੇ ਤੋਂ ਪਹਿਲਾਂ ਹੀ ਭਾਰੀ ਗਿਣਤੀ ਸ਼ਰਧਾਲੂ ਬੇਰ ਸਾਹਿਬ ਪੁੱਜੇ। ਇਸ ਸਮੇ ਗੁਰਬਾਣੀ ਕੀਰਤਨ ਦੇ ਪ੍ਰਵਾਹ ਨਾਲ ਨਾਲ ਚੱਲ ਰਹੇ ਹਨ ਅਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਹੈੱਡ ਗ੍ਰੰਥੀ ਸਮੇਤ ਸਮੁੱਚੇ ਸਟਾਫ਼ ਨੇ ਤਿਆਰੀਆਂ ਲਈ ਪੱਬਾਂ ਭਾਰ ਹੋ ਕੇ ਜ਼ੋਰ ਲਗਾਇਆ ਹੋਇਆ ਹੈ। ਮੈਨੇਜਰ ਅਵਤਾਰ ਸਿੰਘ ਦੀ ਦੇਖ-ਰੇਖ ਵਿਚ ਵੱਡੀ ਪੱਧਰ ਤੇ ਸ਼੍ਰੋਮਣੀ ਕਮੇਟੀ ਦਾ ਹੋਰ ਸਟਾਫ ਵੀ ਪੁੱਜ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜੋੜ ਮੇਲੇ ਦੀਆਂ ਤਿਆਰੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

 

ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਇੰਜ. ਸਵਰਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 3 ਤੇ 4 ਨਵੰਬਰ ਨੂੰ ਦੀ ਰਾਤ ਨੂੰ 2.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਮੁੱਖ ਦਰਬਾਰ ਸਾਹਿਬ ਉੱਪਰ ਆਰੰਭ ਕੀਤੇ ਜਾਣਗੇ ਤੇ 4 ਨਵੰਬਰ ਦੀ ਸਵੇਰ 10 ਵਜੇ ਮੂਲ ਮੰਤਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

 

ਇਹ ਨਗਰ ਕੀਰਤਨ ਦਾਣਾ ਮੰਡੀ ਸੁਲਤਾਨਪੁਰ ਲੋਧੀ, ਸ਼ਹੀਦ ਊਧਮ ਸਿੰਘ ਚੌਕ, ਐੱਸ. ਡੀ. ਐੱਮ., ਦਫਤਰ ਰੋਡ, ਤਲਵੰਡੀ ਪੁਲ ਚੌਕ, ਆਰੀਆ ਸਮਾਜ ਰੋਡ, ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਚੌਕ, ਚੌਕ ਚੇਲਿਆਂ ਵਾਲਾ, ਸਦਰ ਬਾਜ਼ਾਰ, ਗੁਰਦੁਆਰਾ ਅੰਤਰਯਾਮਤਾ ਸਾਹਿਬ ਤੋਂ ਗੁਰਦੁਆਰਾ ਬੇਰ ਸਾਹਿਬ ਪੁੱਜ ਕੇ ਸਮਾਪਤੀ ਹੋਵੇਗੀ। ਇਸੇ ਸ਼ਾਮ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਉੱਚ ਕੋਟੀ ਦੇ ਰਾਗੀ, ਢਾਡੀ, ਕਥਾ ਵਾਚਕ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ 6 ਨਵੰਬਰ ਦੀ ਸਵੇਰ ਤੱਕ ਗੁਰੂ ਜਸ਼ ਸੁਣਾਉਂਣਗੇ। ਉਨ੍ਹਾਂ ਦੱਸਿਆ ਕਿ ਮਹਾਨ ਗੁਰਪੁਰਬ ਜੋੜ ਮੇਲੇ ’ਤੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਗੁ. ਬੇਰ ਸਾਹਿਬ ਨਤਮਸਤਕ ਹੋਣਗੇ।


ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਦੱਸਿਆ ਕਿ 5 ਨਵੰਬਰ ਦੀ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਅਤੇ ਇਸ ਵਾਰ ਸ਼ਾਹੀ ਆਤਿਸ਼ਬਾਜੀ ਚਲਾਈ ਜਾਵੇਗੀ, ਜੋ ਕਿ ਆਲੌਕਿਕ ਦ੍ਰਿਸ਼ ਹੋਵੇਗੀ। ਉਨ੍ਹਾਂ ਦੱਸਿਆ ਕਿ ਸਤਿਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 5 ਨਵੰਬਰ ਦੀ ਦੇਰ ਰਾਤ ਨੂੰ 1.30 ਵਜੇ ਪਾਏ ਜਾਣਗੇ ਤੇ ਫੁੱਲਾਂ ਦੀ ਵਰਖਾ ਹੋਵੇਗੀ ।

 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.